June 27, 2026, 9:45 pm
----------- Advertisement -----------
HomeNewsHealthਠੰਡ ਦੇ ਮੌਸਮ 'ਚ ਵੱਧ ਜਾਂਦਾ ਹੈ ਨਿਮੋਨੀਆ ਦਾ ਖ਼ਤਰਾ,ਇੰਝ ਰੱਖੋ ਬਚਾਅ

ਠੰਡ ਦੇ ਮੌਸਮ ‘ਚ ਵੱਧ ਜਾਂਦਾ ਹੈ ਨਿਮੋਨੀਆ ਦਾ ਖ਼ਤਰਾ,ਇੰਝ ਰੱਖੋ ਬਚਾਅ

Published on

----------- Advertisement -----------

ਤਾਪਮਾਨ ‘ਚ ਗਿਰਾਵਟ ਨਾਲ ਕਈ ਬੀਮਾਰੀਆਂ ਦਾ ਖਤਰਾ ਵਧ ਜਾਂਦਾ ਹੈ, ਇਸ ਮੌਸਮ ‘ਚ ਬੱਚਿਆਂ ਅਤੇ ਬਜ਼ੁਰਗਾਂ ‘ਚ ਨਿਮੋਨੀਆ ਦਾ ਖਤਰਾ ਜ਼ਿਆਦਾ ਰਹਿੰਦਾ ਹੈ। ਨਿਮੋਨੀਆ ਇੱਕ ਵਾਇਰਸ, ਬੈਕਟੀਰੀਆ ਦੇ ਕਾਰਨ ਹੁੰਦਾ ਹੈ ਜੋ ਫੇਫੜਿਆਂ ਨੂੰ ਪ੍ਰਭਾਵਿਤ ਕਰਦਾ ਹੈ। ਇਸ ਹਾਲਤ ਵਿੱਚ ਸਾਹ ਲੈਣਾ ਔਖਾ ਹੋ ਜਾਂਦਾ ਹੈ। ਸਰਦੀਆਂ ਦੇ ਮੌਸਮ ਵਿੱਚ ਨਿਮੋਨੀਆ ਦਾ ਖ਼ਤਰਾ ਜ਼ਿਆਦਾ ਦੇਖਿਆ ਗਿਆ ਹੈ। ਤਾਪਮਾਨ ਵਿੱਚ ਗਿਰਾਵਟ ਤੋਂ ਇਲਾਵਾ, ਮੰਨਿਆ ਜਾਂਦਾ ਹੈ ਕਿ ਇਨਡੋਰ ਪ੍ਰਦੂਸ਼ਣ ਸਮੱਸਿਆ ਨੂੰ ਹੋਰ ਵਧਾ ਸਕਦਾ ਹੈ। ਸਰਦੀਆਂ ਦੇ ਮੌਸਮ ਵਿੱਚ ਅਸੀਂ ਘਰ ਦੇ ਅੰਦਰ ਵਧੇਰੇ ਸਮਾਂ ਬਿਤਾਉਂਦੇ ਹਾਂ, ਜਿਸ ਕਾਰਨ ਇਸ ਸਿਹਤ ਸਮੱਸਿਆ ਦਾ ਖ਼ਤਰਾ ਵੱਧ ਸਕਦਾ ਹੈ।
ਇਹਨਾਂ ਗੱਲਾਂ ਦਾ ਰੱਖੋ ਧਿਆਨ
ਘੱਟੋ-ਘੱਟ 20 ਸਕਿੰਟਾਂ ਲਈ ਸਾਬਣ ਅਤੇ ਪਾਣੀ ਨਾਲ ਨਿਯਮਿਤ ਤੌਰ ‘ਤੇ ਆਪਣੇ ਹੱਥ ਧੋਵੋ।
ਖੰਘਦੇ ਜਾਂ ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਚੰਗੀ ਤਰ੍ਹਾਂ ਢੱਕੋ। ਇਸ ਤੋਂ ਬਾਅਦ ਆਪਣੇ ਹੱਥ ਧੋ ਲਓ।
ਸਰੀਰ ਦੀ ਇਮਿਊਨਿਟੀ ਨੂੰ ਮਜ਼ਬੂਤ ​​ਕਰਨ ਲਈ ਸਿਹਤਮੰਦ ਜੀਵਨ ਸ਼ੈਲੀ ਦਾ ਪਾਲਣ ਕਰੋ। ਕਾਫ਼ੀ ਆਰਾਮ ਕਰੋ, ਸੰਤੁਲਿਤ ਭੋਜਨ ਖਾਓ ਅਤੇ ਨਿਯਮਤ ਕਸਰਤ ਦੀ ਆਦਤ ਬਣਾਓ।
ਜੇਕਰ ਤੁਸੀਂ ਸਿਗਰਟ ਪੀਣ ਦੇ ਆਦੀ ਹੋ, ਤਾਂ ਅੱਜ ਹੀ ਇਸ ਆਦਤ ਤੋਂ ਦੂਰੀ ਬਣਾਓ। ਸਿਗਰਟਨੋਸ਼ੀ ਤੁਹਾਨੂੰ ਸਾਹ ਸੰਬੰਧੀ ਸੰਕ੍ਰਮਣ, ਖਾਸ ਕਰਕੇ ਨਮੂਨੀਆ ਲਈ ਵਧੇਰੇ ਕਮਜ਼ੋਰ ਬਣਾਉਂਦਾ ਹੈ।
ਬੱਚਿਆਂ ਨੂੰ ਨਮੂਨੀਆ ਤੋਂ ਬਚਾਉਣ ਲਈ ਟੀਕਾਕਰਨ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ, ਅਤੇ ਉਹਨਾਂ ਦੀ ਖੁਰਾਕ ਅਤੇ ਨਿੱਜੀ ਸਫਾਈ ਦਾ ਧਿਆਨ ਰੱਖਣਾ ਚਾਹੀਦਾ ਹੈ ਇਹ ਉਹਨਾਂ ਦੇ ਬਿਮਾਰੀ ਦੇ ਜੋਖਮ ਨੂੰ ਘਟਾਉਣ ਵਿੱਚ ਮਦਦ ਕਰ ਸਕਦਾ ਹੈ।
ਇਸ ਤੋਂ ਇਲਾਵਾ ਸਰਦੀਆਂ ਦੇ ਮੌਸਮ ਵਿੱਚ ਧੁੱਪ ਅਤੇ ਖੁੱਲ੍ਹੀ ਹਵਾ ਵਿੱਚ ਕੁਝ ਸਮਾਂ ਬਿਤਾਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...