November 19, 2026, 9:40 pm
----------- Advertisement -----------
HomeNewsHealthਸੰਗਰੂਰ ਨਕਲੀ ਸ਼ਰਾਬ ਮਾਮਲੇ 'ਚ ਪੁਲਿਸ ਨੇ 8 ਮੁਲਜ਼ਮਾਂ ਸਮੇਤ 2 ਮਾਸਟਰਮਾਈਂਡਜ਼...

ਸੰਗਰੂਰ ਨਕਲੀ ਸ਼ਰਾਬ ਮਾਮਲੇ ‘ਚ ਪੁਲਿਸ ਨੇ 8 ਮੁਲਜ਼ਮਾਂ ਸਮੇਤ 2 ਮਾਸਟਰਮਾਈਂਡਜ਼ ਨੂੰ ਕੀਤਾ ਗ੍ਰਿਫ਼ਤਾਰ

Published on

----------- Advertisement -----------

ਸੰਗਰੂਰ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ 20 ਲੋਕਾਂ ਦੀ ਜਾਨ ਲੈਣ ਵਾਲੀ ਨਕਲੀ ਸ਼ਰਾਬ, ਦਰਅਸਲ ਮਿਥੇਨੌਲ ਸੀ- ਜੋ ਕਿ ਉਦਯੋਗਿਕ ਉਤਪਾਦਾਂ ਵਿੱਚ ਵਰਤਿਆ ਜਾਣ ਵਾਲਾ ਇੱਕ ਘਾਤਕ ਰਸਾਇਣ ਹੁੰਦਾ ਹੈ। ਦੋਸ਼ੀਆਂ ਨੇ ਇਹ ਰਸਾਇਣ ਨੋਇਡਾ ਦੀ ਇੱਕ ਫੈਕਟਰੀ ਤੋਂ ਉਦਯੋਗਿਕ ਕੰਮਾਂ ਲਈ ਵਰਤਣ ਦੇ ਬਹਾਨੇ ਖਰੀਦਿਆ ਸੀ। ਇਹ ਜਾਣਕਾਰੀ ਉਕਤ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਲਾਅ ਐਂਡ ਆਰਡਰ ਗੁਰਿੰਦਰ ਸਿੰਘ ਢਿੱਲੋਂ ਨੇ ਦਿੱਤੀ।

ਏ.ਡੀ.ਜੀ.ਪੀ. ਢਿੱਲੋਂ , ਐਸ.ਐਸ.ਪੀ. ਸੰਗਰੂਰ- ਕਮ –ਐਸ.ਆਈ.ਟੀ. ਮੈਂਬਰ ਸਰਤਾਜ ਸਿੰਘ ਚਾਹਲ ਦੇ ਨਾਲ ਸ਼ਨੀਵਾਰ ਨੂੰ ਇੱਥੇ ਪੰਜਾਬ ਪੁਲਿਸ ਹੈੱਡਕੁਆਰਟਰ (ਪੀ.ਪੀ.ਐਚ.ਕਿਊ.) ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।

ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਪੁਲੀਸ ਨੇ ਇਸ ਮਾਮਲੇ ਵਿੱਚ ਤਿੰਨ ਵੱਖ ਵੱਖ ਥਾਣਿਆਂ- ਦਿੜ੍ਹਬਾ, ਸਿਟੀ ਸੁਨਾਮ ਅਤੇ ਚੀਮਾਂ ਵਿਖੇ ਤਿੰਨ ਵੱਖ-ਵੱਖ ਐਫ.ਆਈ.ਆਰਜ਼ ਦਰਜ ਕਰਕੇ ਨਾਮਜ਼ਦ ਕੀਤੇ 10 ਦੋਸ਼ੀਆਂ ਵਿਚੋਂ ਅੱਠ ਮੁਲਜ਼ਮਾਂ ਸਮੇਤ ਦੋ ਮਾਸਟਰ ਮਾਈਂਡਜ਼, ਜਿਨ੍ਹਾਂ ਦੀ ਪਛਾਣ ਗੁਰਲਾਲ ਸਿੰਘ ਵਾਸੀ ਪਿੰਡ ਉਭਾਵਾਲ, ਸੰਗਰੂਰ ਅਤੇ ਹਰਮਨਪ੍ਰੀਤ ਸਿੰਘ ਵਾਸੀ ਪਿੰਡ ਤਾਈਪੁਰ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਮਾਸਟਰਮਾਈਂਡਜ਼ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਸੰਗਰੂਰ ਜੇਲ੍ਹ ਵਿਚ ਇੱਕ-ਦੂਜੇ ਦੇ ਸੰਪਰਕ ਵਿੱਚ ਆਏ ਸਨ ।

ਗ੍ਰਿਫ਼ਤਾਰ ਕੀਤੇ ਗਏ ਹੋਰ ਛੇ ਮੁਲਜ਼ਮਾਂ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮਨੀ ਅਤੇ ਸੁਖਵਿੰਦਰ ਸਿੰਘ ਉਰਫ਼ ਸੁੱਖੀ ਦੋਵੇਂ ਵਾਸੀ ਪਿੰਡ ਗੁੱਜਰਾਂ, ਦਿੜ੍ਹਬਾ ; ਸੋਮਾ ਕੌਰ, ਰਾਹੁਲ ਉਰਫ਼ ਸੰਜੂ ਅਤੇ ਪਰਦੀਪ ਸਿੰਘ ਉਰਫ਼ ਬੱਬੀ ਤਿੰਨੋਂ ਵਾਸੀ ਚੁਹਵਾਂ, ਚੀਮਾਂ ਅਤੇ ਅਰਸ਼ਦੀਪ ਸਿੰਘ ਉਰਫ ਅਰਸ਼ ਪਿੰਡ ਰੋਗਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 200 ਲੀਟਰ ਮਿਥੇਨੌਲ ਕੈਮੀਕਲ, ਸ਼ਰਾਬ ਦੀਆਂ ਖਾਲੀ ਬੋਤਲਾਂ ਅਤੇ ਢੱਕਣ ਅਤੇ ਨਕਲੀ ਸ਼ਰਾਬ ਬਣਾਉਣ ਅਤੇ ਲੇਬÇਲੰਗ ਕਰਨ ਲਈ ਵਰਤਿਆ ਜਾਣ ਵਾਲਾ ਹੋਰ ਸਾਮਾਨ ਵੀ ਬਰਾਮਦ ਕੀਤਾ ਹੈ।

ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਮੁਲਜ਼ਮ ਹਰਮਨਪ੍ਰੀਤ ਆਪਣੇ ਸਾਥੀ ਗੁਰਲਾਲ ਨਾਲ ਮਿਲ ਕੇ ਨੋਇਡਾ ਸਥਿਤ ਫੈਕਟਰੀ ਤੋਂ ਮਿਥੇਨੌਲ ਕੈਮੀਕਲ ਮੰਗਵਾਉਂਦਾ ਸੀ ਅਤੇ ਆਪਣੇ ਘਰ ਵਿੱਚ ਨਕਲੀ ਸ਼ਰਾਬ ਤਿਆਰ ਕਰਕੇ ‘ਸ਼ਾਹੀ’ ਮਾਰਕਾ ਲੇਬਲ ਵਾਲੀ ਸ਼ਰਾਬ ਦੀ ਬੋਤਲ ਵਿੱਚ ਪੈਕ ਕਰਕੇ ਵੇਚਦਾ ਸੀ। ਮੁਲਜ਼ਮ ਘਰ ਵਿੱਚ ਪ੍ਰਿੰਟਰ ਦੀ ਵਰਤੋਂ ਕਰਕੇ ਲੇਬਲ ਬਣਾ ਰਿਹਾ ਸੀ, ਜਦੋਂ ਕਿ ਂ ਬੋਤਲ ਕੈਪ ਲਗਾਉਣ ਦੀ ਮਸ਼ੀਨ ਉਸਨੇ ਲੁਧਿਆਣਾ ਤੋ ਮੰਗਵਾਈ ਸੀ।

ਉਨ੍ਹਾਂ ਦੱਸਿਆ ਕਿ ਇਹ ਮਾਸਟਰ ਮਾਈਂਡ ਨਕਲੀ ਸ਼ਰਾਬ ਵੇਚਣ ਲਈ ਸਥਾਨਕ ਵਿਅਕਤੀ ਮਨਪ੍ਰੀਤ ਮਨੀ (ਗ੍ਰਿਫਤਾਰ) ਦੀ ਮਦਦ ਲੈਂਦੇ ਸਨ । ਉਨ੍ਹਾਂ ਦੱਸਿਆ ਕਿ ਮੁਲਜ਼ਮ ਅੱਧੀ ਕੀਮਤ ’ਤੇ ਨਕਲੀ ਸ਼ਰਾਬ ਵੇਚਣ ਲਈ ਮਜ਼ਦੂਰ ਵਰਗ ਦੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਸੀ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਕੋਲ ਇਸ ਘਾਤਕ ਰਸਾਇਣ ਦੀ ਖਰੀਦ ਸਬੰਧੀ ਦਸਤਾਵੇਜ਼ ਹਨ ਅਤੇ ਪੁਲਿਸ ਵੱਲੋਂ ਉਨ੍ਹਾਂ ਫੈਕਟਰੀਆਂ, ਜਿੱਥੋਂ ਦੋਸ਼ੀਆਂ ਨੇ ਮਿਥੇਨੌਲ ਖਰੀਦਿਆ ਸੀ, ਦੀ ਭੂਮਿਕਾ ਦੀ ਜਾਂਚ ਕਰਨ ਲਈ ਭਾਰਤੀ ਆਈਪੀਸੀ ਦੀ ਧਾਰਾ 120-ਬੀ ਸਾਰੀਆਂ ਐਫਆਈਆਰਜ਼ ਵਿੱਚ ਜੋੜ ਦਿੱਤੀ ਗਈ ਹੈ । ਜਿਕਰਯੋਗ ਹੈ ਕਿ ਮੁਲਜ਼ਮਾਂ ਨੇ ਕੁੱਲ 300 ਲੀਟਰ ਮਿਥੇਨੌਲ ਕੈਮੀਕਲ ਖਰੀਦਿਆ ਸੀ।

ਏਡੀਜੀਪੀ ਨੇ ਕਿਹਾ ਕਿ ਪੁਲਿਸ ਨੇ ਤਿੰਨੋਂ ਐਫਆਈਆਰਜ਼ ਵਿੱਚ ਆਬਕਾਰੀ ਐਕਟ ਦੀ ਸਖ਼ਤ ਧਾਰਾ 61-ਏ ਦੀ ਵੀ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਧਾਰਾ 61-ਏ ਉਮਰ ਕੈਦ ਜਾਂ ਮੌਤ ਦੀ ਸਜ਼ਾ ਨਾਲ ਸਬੰਧਤ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਐਸ.ਆਈ.ਟੀ ਸਾਰੇ ਪਹਿਲੂਆਂ ਤੋਂ ਬਾਰੀਕੀ ਨਾਲ ਜਾਂਚ ਕਰੇਗੀ ਅਤੇ ਸਮੇਂ ਸਿਰ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾਵੇਗਾ।

ਇਸ ਦੌਰਾਨ ਐਸਆਈਟੀ ਮੁਖੀ ਨੇ ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਅਣਅਧਿਕਾਰਤ ਸਰੋਤਾਂ ਤੋਂ ਖਰੀਦੀ ਗਈ ਸ਼ਰਾਬ ਦਾ ਸੇਵਨ ਕਰਨ ਤੋਂ ਗੁਰੇਜ਼ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...

12 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਉੱਤਰ ਵੱਲ ਵਧਿਆ ਹੈ, ਗੰਭੀਰ ਚੱਕਰਵਾਤੀ ਤੂਫ਼ਾਨ “ਅਕਵਾਨ” – ਮੌਸਮ ਵਿਭਾਗ

ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਬੰਗਾਲ ਦੀ ਖਾੜੀ ਦੇ ਪੱਛਮੀ-ਮੱਧ ਹਿੱਸੇ ਵਿਚ ਮੌਜੂਦ...

ਮੰਡੀ ‘ਚ 200 ਫੁੱਟ ਡੂੰਘੀ ਖੱਡ ‘ਚ ਡਿੱਗੀ ਕਾਰ, 4 ਨਾਬਾਲਗਾਂ ਸਣੇ 6 ਦੀ ਹੋਈ ਮੌਤ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਲੜਭਡੋਲ ਵਿਚ ਇਕ ਸੜਕ ਹਾਦਸੇ ਵਿਚ 6 ਪਰਿਵਾਰਾਂ...

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...