June 8, 2026, 11:46 pm
----------- Advertisement -----------
HomeNewsHealthਸ਼ਾਕਾਹਾਰੀ ਲੋਕਾਂ ਲਈ ਪ੍ਰੋਟੀਨ ਦਾ ਭੰਡਾਰ ਹਨ ਇਹ 5 ਸਬਜ਼ੀਆਂ, ਅੱਜ ਹੀ...

ਸ਼ਾਕਾਹਾਰੀ ਲੋਕਾਂ ਲਈ ਪ੍ਰੋਟੀਨ ਦਾ ਭੰਡਾਰ ਹਨ ਇਹ 5 ਸਬਜ਼ੀਆਂ, ਅੱਜ ਹੀ Diet ‘ਚ ਕਰੋ ਸ਼ਾਮਿਲ

Published on

----------- Advertisement -----------

ਪ੍ਰੋਟੀਨ ਸਾਡੇ ਸਰੀਰ ਨੂੰ ਊਰਜਾ ਦੇਣ ਦਾ ਕੰਮ ਕਰਦਾ ਹੈ। ਸਾਨੂੰ ਆਪਣੀ ਰੋਜ਼ਾਨਾ ਖੁਰਾਕ ਵਿੱਚ ਪ੍ਰੋਟੀਨ ਦੀ ਲੋੜ ਹੁੰਦੀ ਹੈ ਤਾਂ ਜੋ ਅਸੀਂ ਤੰਦਰੁਸਤ ਰਹੀਏ। ਮਾਸਾਹਾਰੀ ਭੋਜਨ ਨੂੰ ਆਮ ਤੌਰ ‘ਤੇ ਪ੍ਰੋਟੀਨ ਦਾ ਸਭ ਤੋਂ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਹ ਸੱਚ ਹੈ ਕਿ ਮੀਟ ਵਿੱਚ ਪ੍ਰੋਟੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ। ਪਰ ਇਸਦਾ ਮਤਲਬ ਇਹ ਨਹੀਂ ਹੈ ਕਿ ਸਰੀਰ ਵਿੱਚ ਪ੍ਰੋਟੀਨ ਦੀ ਕਮੀ ਨੂੰ ਸ਼ਾਕਾਹਾਰੀ ਭੋਜਨ ਖਾਣ ਨਾਲ ਦੂਰ ਨਹੀਂ ਕੀਤਾ ਜਾ ਸਕਦਾ! ਭਾਰਤ ਵਿੱਚ ਸ਼ਾਕਾਹਾਰੀ ਲੋਕ ਕਾਫੀ ਗਿਣਤੀ ਚ ਰਹਿੰਦੇ ਹਨ। ਇੱਥੇ ਕੁਝ ਸ਼ਾਕਾਹਾਰੀ ਭੋਜਨ ਹਨ ਜਿਨ੍ਹਾਂ ਤੋਂ ਹਰ ਰੋਜ਼ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਮਿਲਦਾ ਹੈ ਜਿਵੇ ਕਿ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦ, ਦਾਲਾਂ, ਮੇਵੇਂ, ਸੋਇਆਬੀਨ ਆਦਿ । ਇਸ ਤੋਂ ਇਲਾਵਾ ਕੁਝ ਸਬਜ਼ੀਆਂ ਵੀ ਹਨ ਜੋ ਪ੍ਰੋਟੀਨ ਨਾਲ ਭਰਪੂਰ ਹੁੰਦੀਆਂ ਹਨ ਆਓ ਜਾਣਦੇ ਹੈ ਇਨ੍ਹਾਂ ਬਾਰੇ:


ਚਨੇ
ਤੁਸੀਂ ਚਨੇ (ਕਾਲੇ ਛੋਲਿਆਂ) ਨੂੰ ਫ੍ਰਾਈ ਕਰ ਸਕਦੇ ਹੋ ਜਾਂ ਉਨ੍ਹਾਂ ਨੂੰ ਸਪਰਾਉਟਸ ਦੇ ਰੂਪ ਵਿੱਚ ਨਾਸ਼ਤੇ ਦਾ ਹਿੱਸਾ ਬਣਾ ਸਕਦੇ ਹੋ। ਜੇਕਰ ਤੁਸੀਂ ਦਿਨ ਦੇ ਪਹਿਲੇ ਭੋਜਨ ਦੇ ਤੌਰ ‘ਤੇ ਇਨ੍ਹਾਂ ਦਾ ਸੇਵਨ ਕਰਦੇ ਹੋ, ਤਾਂ ਤੁਹਾਨੂੰ ਦਿਨ ਭਰ ਕੰਮ ਕਰਨ ਲਈ ਲਗਾਤਾਰ ਊਰਜਾ ਮਿਲੇਗੀ। ਕਿਉਂਕਿ ਉਹ ਤੁਹਾਨੂੰ ਭਰਪੂਰ ਮਾਤਰਾ ਵਿੱਚ ਪ੍ਰੋਟੀਨ ਦਿੰਦੇ ਹਨ
ਫੁੱਲ ਗੋਭੀ
ਬਹੁਤ ਘੱਟ ਲੋਕ ਇਸ ਗੱਲ ਤੋਂ ਜਾਣੂ ਹੋਣਗੇ ਕਿ ਫੁੱਲ ਗੋਭੀ ਖਾਣ ਨਾਲ ਸਰੀਰ ਨੂੰ ਪ੍ਰੋਟੀਨ ਮਿਲਦਾ ਹੈ, ਨਾਲ ਹੀ ਇਸ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵੀ ਬਹੁਤ ਜ਼ਿਆਦਾ ਪਾਏ ਜਾਂਦੇ ਹਨ। ਜੇਕਰ ਤੁਸੀਂ ਇਸ ਨੂੰ ਨਿਯਮਿਤ ਰੂਪ ਨਾਲ ਖਾਂਦੇ ਹੋ ਤਾਂ ਸਰੀਰ ‘ਚ ਪ੍ਰੋਟੀਨ ਦੀ ਜ਼ਰੂਰਤ ਪੂਰੀ ਹੁੰਦੀ ਰਹੇਗੀ।
ਮਸ਼ਰੂਮ
ਮਸ਼ਰੂਮ ਬੇਸ਼ੱਕ ਇੱਕ ਮਹਿੰਗਾ ਵਿਕਲਪ ਹੈ ਪਰ ਇਸਨੂੰ ਪ੍ਰੋਟੀਨ ਦਾ ਭਰਪੂਰ ਸਰੋਤ ਮੰਨਿਆ ਜਾਂਦਾ ਹੈ। ਜੇਕਰ ਤੁਸੀਂ ਇਸ ਨੂੰ ਹਫਤੇ ‘ਚ 3 ਤੋਂ 4 ਵਾਰ ਖਾਓਗੇ ਤਾਂ ਸਰੀਰ ‘ਚ ਪ੍ਰੋਟੀਨ ਸਮੇਤ ਹੋਰ ਕਈ ਪੋਸ਼ਕ ਤੱਤਾਂ ਦੀ ਕਮੀ ਨਹੀਂ ਹੋਵੇਗੀ।
ਬਰੋਕਲੀ
ਜੇਕਰ ਤੁਹਾਨੂੰ ਮੀਟ ਅਤੇ ਅੰਡੇ ਖਾਣਾ ਪਸੰਦ ਨਹੀਂ ਹੈ ਤਾਂ ਤੁਸੀਂ ਬਰੋਕਲੀ ਖਾਣਾ ਸ਼ੁਰੂ ਕਰ ਸਕਦੇ ਹੋ। ਇਹ ਇੱਕ ਸਿਹਤਮੰਦ ਸਬਜ਼ੀ ਹੈ ਜਿਸ ਵਿੱਚ ਪ੍ਰੋਟੀਨ ਤੋਂ ਇਲਾਵਾ ਆਇਰਨ ਵੀ ਮਿਲੇਗਾ। ਇਸ ਨੂੰ ਉਬਾਲ ਕੇ ਜਾਂ ਸਲਾਦ ਦੇ ਰੂਪ ‘ਚ ਖਾਣ ਨਾਲ ਫਾਇਦਾ ਹੋਵੇਗਾ।
ਆਲੂ
ਕੀ ਤੁਸੀਂ ਜਾਣਦੇ ਹੋ ਕਿ ਆਲੂ ਖਾਣ ਨਾਲ ਵੀ ਪ੍ਰੋਟੀਨ ਪ੍ਰਾਪਤ ਕੀਤਾ ਜਾ ਸਕਦਾ ਹੈ, ਹਾਲਾਂਕਿ ਤੁਹਾਨੂੰ ਇਸ ਨੂੰ ਖਾਸ ਤਰੀਕੇ ਨਾਲ ਪਕਾਉਣਾ ਪੈਂਦਾ ਹੈ। ਕੱਟੇ ਹੋਏ ਆਲੂਆਂ ਨੂੰ ਘੱਟ ਅੱਗ ‘ਤੇ ਭੁੰਨ ਲਓ। ਇਸ ਤੋਂ ਪ੍ਰੋਟੀਨ ਤੋਂ ਇਲਾਵਾ ਫਾਈਬਰ, ਕਾਰਬੋਹਾਈਡ੍ਰੇਟ ਅਤੇ ਪੋਟਾਸ਼ੀਅਮ ਵੀ ਪ੍ਰਾਪਤ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...