ਹਰ ਕੋਈ ਜਾਣਦਾ ਹੈ ਕਿ ਸਬਜ਼ੀਆਂ ਅਤੇ ਫਲ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਕਈ ਸਬਜ਼ੀਆਂ ਖਾਣ ‘ਚ ਬਹੁਤ ਹੀ ਸਵਾਦਿਸ਼ਟ ਹੁੰਦੀਆਂ ਹਨ, ਪਰ ਕਈ ਸਬਜ਼ੀਆਂ ਦਾ ਨਾਂ ਸੁਣਨਾ ਵੀ ਲੋਕਾਂ ਨੂੰ ਪਸੰਦ ਨਹੀਂ ਹੁੰਦਾ ਹੈ। ਕੱਦੂ (pumpkin)ਵੀ ਇਕ ਅਜਿਹੀ ਸਬਜ਼ੀ ਹੈ ਜਿਸ ਨੂੰ ਲੋਕ ਬਹੁਤ ਘੱਟ ਖਾਣਾ ਪਸੰਦ ਕਰਦੇ। ਪਰ ਕੀ ਤੁਸੀਂ ਜਾਣਦੇ ਹੋ ਕਿ ਕੱਦੂ(pumpkin) ਸਿਹਤ ਲਈ ਬਹੁਤ ਹੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕੱਦੂ ‘ਚ ਵਿਟਾਮਿਨ ਏ, ਸੀ, ਈ, ਫਾਈਬਰ, ਪੋਟਾਸ਼ੀਅਮ, ਕੈਲਸ਼ੀਅਮ ਸਮੇਤ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ।
ਰੋਜ਼ਾਨਾ ਕੱਦੂ ਦਾ ਜੂਸ ਪੀਣ ਨਾਲ ਵੀ ਸਰੀਰ ਨੂੰ ਕਈ ਫਾਇਦੇ ਹੁੰਦੇ ਹਨ। ਆਓ ਜਾਣਦੇ ਹਾਂ ਕੱਦੂ ਦਾ ਜੂਸ ਪੀਣ ਦੇ ਫਾਇਦਿਆਂ ਬਾਰੇ –
- ਕੱਦੂ ਦੀ ਮਿਠਾਸ ਮਰੀਜ਼ਾਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਸ ‘ਚ ਕੈਲਸ਼ੀਅਮ, ਪੋਟਾਸ਼ੀਅਮ, ਵਿਟਾਮਿਨ ਏ, ਸੀ, ਈ, ਫਾਈਬਰ ਅਤੇ ਐਂਟੀ-ਆਕਸੀਡੈਂਟ ਹੁੰਦੇ ਹਨ ਜੋ ਸ਼ੂਗਰ ਲੈਵਲ ਨੂੰ ਘੱਟ ਕਰਨ ‘ਚ ਮਦਦ ਕਰਦੇ ਹਨ।
- ਕੱਦੂ ਦੇ ਰਸ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦਾ ਹੈ। ਇਸ ਦੇ ਸੇਵਨ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਦੂਰ ਹੁੰਦੀਆਂ ਹਨ। ਫਾਈਬਰ ਪੇਟ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦਾ ਹੈ।
- ਕੱਦੂ ਦਾ ਰਸ ਮੋਟਾਪੇ ਤੋਂ ਪੀੜਤ ਲੋਕਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੇਟ ਦੀ ਚਰਬੀ ਨੂੰ ਘੱਟ ਕਰਨ ਲਈ ਕੱਦੂ ਦਾ ਰਸ ਪੀਣਾ ਚਾਹੀਦਾ ਹੈ। ਇਸ ‘ਚ ਕੈਲਸ਼ੀਅਮ, ਵਿਟਾਮਿਨ, ਫਾਈਬਰ ਹੁੰਦਾ ਹੈ ਜੋ ਪੇਟ ਦੀ ਚਰਬੀ ਨੂੰ ਘੱਟ ਕਰਨ ‘ਚ ਮਦਦ ਕਰਦਾ ਹੈ।
- ਇਸ ਜੂਸ ਵਿੱਚ ਅਜਿਹੇ ਮਿਸ਼ਰਣ ਪਾਏ ਜਾਂਦੇ ਹਨ ਜੋ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ਵਿੱਚ ਮਦਦ ਕਰਦੇ ਹਨ। ਇਸ ਦੇ ਸੇਵਨ ਨਾਲ ਖਰਾਬ ਕੋਲੈਸਟ੍ਰੋਲ ਦਾ ਪੱਧਰ ਘੱਟ ਹੁੰਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
- ਕੱਦੂ ਦਾ ਜੂਸ ਇਮਿਊਨਿਟੀ ਬੂਸਟਰ ਦਾ ਕੰਮ ਕਰਦਾ ਹੈ। ਇਸ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ ਸੀ ਹੁੰਦਾ ਹੈ ਜੋ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਦਾ ਸੇਵਨ ਕਰਨ ਨਾਲ ਜ਼ੁਕਾਮ ਅਤੇ ਖਾਂਸੀ ਵਰਗੀਆਂ ਮੌਸਮੀ ਬੀਮਾਰੀਆਂ ਦੂਰ ਰਹਿੰਦੀਆਂ ਹਨ।












