June 5, 2026, 7:28 am
----------- Advertisement -----------
HomeNewsHealthਸਰਦੀਆਂ 'ਚ ਕੱਚੇ ਲਸਣ ਦੀਆਂ ਕਲੀਆਂ ਦੂਰ ਕਰ ਸਕਦੀਆਂ ਹਨ ਇਹ ਬੀਮਾਰੀਆਂ,...

ਸਰਦੀਆਂ ‘ਚ ਕੱਚੇ ਲਸਣ ਦੀਆਂ ਕਲੀਆਂ ਦੂਰ ਕਰ ਸਕਦੀਆਂ ਹਨ ਇਹ ਬੀਮਾਰੀਆਂ, ਜਾਣੋ ਫਾਇਦੇ

Published on

----------- Advertisement -----------

ਸਰਦੀਆਂ ਵਿੱਚ ਸਰੀਰ ਨੂੰ ਗਰਮ ਰੱਖਣ ਲਈ ਤੁਸੀਂ ਵੱਖ-ਵੱਖ ਚੀਜ਼ਾਂ ਖਾ ਸਕਦੇ ਹੋ। ਕਿਉਂਕਿ ਠੰਡ ‘ਚ ਸਰੀਰ ਦੀ ਇਮਿਊਨਿਟੀ ਘੱਟ ਹੋਣ ਲੱਗਦੀ ਹੈ। ਇਸ ਦੇ ਲਈ ਤੁਸੀਂ ਕਸਰਤ ਕਰ ਸਕਦੇ ਹੋ, ਨਾਲ ਹੀ ਆਪਣੀ ਡਾਈਟ ਵੀ ਮੇਨਟੇਨ ਰੱਖ ਸਕਦੇ ਹੋ। ਸਰਦੀਆਂ ਵਿੱਚ ਕੁਝ ਅਜਿਹੇ ਭੋਜਨ ਹਨ, ਜਿਨ੍ਹਾਂ ਨੂੰ ਖਾਣ ਨਾਲ ਤੁਸੀਂ ਆਪਣੀ ਇਮਿਊਨਿਟੀ ਨੂੰ ਮਜ਼ਬੂਤ ​​ਕਰ ਸਕਦੇ ਹੋ। ਇਨ੍ਹਾਂ ਵਿੱਚੋਂ ਇੱਕ ਹੈ ਲਸਣ। ਘਰ ਦੀ ਰਸੋਈ ਵਿੱਚ ਮਸਾਲਿਆਂ ਵਿੱਚ ਵਰਤੇ ਜਾਣ ਵਾਲੇ ਲਸਣ ਦਾ ਅਸਰ ਬਹੁਤ ਗਰਮ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਨੂੰ ਠੰਡ ਘੱਟ ਮਹਿਸੂਸ ਹੁੰਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਲਸਣ ਵਿੱਚ ਕਈ ਵਿਟਾਮਿਨਾਂ ਅਤੇ ਖਣਿਜਾਂ ਦੇ ਨਾਲ-ਨਾਲ ਸੇਲੇਨਿਅਮ, ਜਰਮੇਨੀਅਮ ਅਤੇ ਅਮੀਨੋ ਐਸਿਡ ਵੀ ਮੌਜੂਦ ਹੁੰਦੇ ਹਨ। ਲਸਣ ਇੱਕ ਕੁਦਰਤੀ ਐਂਟੀਬਾਇਓਟਿਕ ਹੈ, ਜੋ ਠੰਡੇ ਵਿੱਚ ਇਨਫੈਕਸ਼ਨ ਨੂੰ ਰੋਕਦਾ ਹੈ। ਨਾਲ ਹੀ ਇਸ ‘ਚ ਮੌਜੂਦ ਵਿਟਾਮਿਨ ਬੀ1, ਬੀ6 ਅਤੇ ਸੀ ਤੁਹਾਨੂੰ ਕਈ ਬੀਮਾਰੀਆਂ ਤੋਂ ਬਚਾਉਂਦੇ ਹਨ। ਇੰਨਾ ਹੀ ਨਹੀਂ, ਲਸਣ ਬ੍ਰੌਨਕਾਈਟਸ ਅਤੇ ਨਿਮੋਨੀਆ ਦੇ ਪ੍ਰਭਾਵ ਨੂੰ ਘੱਟ ਕਰਨ ਵਿੱਚ ਵੀ ਕਾਰਗਰ ਹੈ। ਆਓ ਜਾਣਦੇ ਹਾਂ ਲਸਣ ਖਾਣ ਦੇ ਕੀ ਫਾਇਦੇ ਹਨ।

ਕੋਲੈਸਟ੍ਰੋਲ: ਸਰਦੀਆਂ ਵਿੱਚ ਜ਼ਿਆਦਾਤਰ ਲੋਕ ਤਲਿਆ ਹੋਇਆ ਭੋਜਨ ਖਾਣਾ ਪਸੰਦ ਕਰਦੇ ਹਨ। ਕਿਉਂਕਿ ਸਰਦੀਆਂ ਵਿੱਚ ਭੋਜਨ ਆਸਾਨੀ ਨਾਲ ਪਚ ਜਾਂਦਾ ਹੈ। ਪਰ ਜ਼ਿਆਦਾ ਤਲੇ ਹੋਏ ਭੋਜਨ ਖਾਣ ਨਾਲ ਸਰੀਰ ‘ਚ ਖਰਾਬ ਕੋਲੈਸਟ੍ਰੋਲ ਵਧ ਜਾਂਦਾ ਹੈ, ਜੋ ਸਰੀਰ ਲਈ ਬਹੁਤ ਨੁਕਸਾਨਦਾਇਕ ਹੁੰਦਾ ਹੈ। ਇਸ ਦੇ ਲਈ ਤੁਸੀਂ ਰੋਜ਼ਾਨਾ ਸਵੇਰੇ ਕੱਚੇ ਲਸਣ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਕੋਲੈਸਟ੍ਰਾਲ ਲੈਵਲ ਨੂੰ ਕੰਟਰੋਲ ‘ਚ ਰੱਖਿਆ ਜਾ ਸਕਦਾ ਹੈ। ਜਿਸ ਕਾਰਨ ਹਾਰਟ ਅਟੈਕ ਅਤੇ ਸਟ੍ਰੋਕ ਦੀ ਸੰਭਾਵਨਾ ਬਹੁਤ ਘੱਟ ਹੋ ਜਾਂਦੀ ਹੈ।

ਜ਼ੁਕਾਮ ਅਤੇ ਖਾਂਸੀ ਤੋਂ ਰਾਹਤ: ਸਰਦੀ ‘ਚ ਜ਼ੁਕਾਮ, ਖਾਂਸੀ, ਗਲੇ ਦੀ ਖਰਾਸ਼ ਵਰਗੀਆਂ ਕਈ ਸਮੱਸਿਆਵਾਂ ਪਰੇਸ਼ਾਨ ਕਰਨ ਲੱਗਦੀਆਂ ਹਨ। ਇਸ ਦੇ ਲਈ ਤੁਸੀਂ ਰੋਜ਼ਾਨਾ ਲਸਣ ਦੀ ਇੱਕ ਕਲੀ ਖਾ ਸਕਦੇ ਹੋ। ਤੁਸੀਂ ਚਾਹੋ ਤਾਂ ਲਸਣ ਨੂੰ ਘਿਓ ‘ਚ ਭੁੰਨ ਕੇ ਖਾ ਸਕਦੇ ਹੋ। ਲਸਣ ਖਾਣ ਨਾਲ ਜ਼ੁਕਾਮ ਅਤੇ ਖਾਂਸੀ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ‘ਚ ਐਂਟੀ-ਬੈਕਟੀਰੀਅਲ ਅਤੇ ਐਂਟੀ-ਵਾਇਰਲ ਗੁਣ ਹੁੰਦੇ ਹਨ, ਜੋ ਇਨਫੈਕਸ਼ਨ ਤੋਂ ਬਚਾਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...