October 16, 2026, 10:05 pm
----------- Advertisement -----------
HomeNewsHealthਜੇਕਰ ਤੁਸੀਂ ਵੀ ਕੱਟੇ ਹੋਏ ਫ਼ਲਾਂ 'ਤੇ ਨਮਕ ਜਾਂ ਚੀਨੀ ਪਾ ਕੇ...

ਜੇਕਰ ਤੁਸੀਂ ਵੀ ਕੱਟੇ ਹੋਏ ਫ਼ਲਾਂ ‘ਤੇ ਨਮਕ ਜਾਂ ਚੀਨੀ ਪਾ ਕੇ ਖਾਂਦੇ ਹੋ, ਤਾਂ ਹੋ ਜਾਓ ਸਾਵਧਾਨ!

Published on

----------- Advertisement -----------

ਅਕਸਰ ਲੋਕ ਤਾਜ਼ੇ ਫਲਾਂ ਨੂੰ ਕੱਟ ਕੇ ਖਾਂਦੇ ਹਨ ਜਾਂ ਇਨ੍ਹਾਂ ਦਾ ਸਲਾਦ ਬਣਾ ਕੇ ਖਾਂਦੇ ਹਨ। ਕਈ ਲੋਕ ਕੱਟੇ ਹੋਏ ਫਲਾਂ ‘ਤੇ ਚਾਟ ਮਸਾਲਾ ਜਾਂ ਨਮਕ ਛਿੜਕ ਕੇ ਖਾਣਾ ਪਸੰਦ ਕਰਦੇ ਹਨ। ਇਸ ਨਾਲ ਫਲਾਂ ਦਾ ਸਵਾਦ ਵਧਦਾ ਹੈ। ਕਈ ਵਾਰ ਲੋਕ ਫਲਾਂ ਦੀ ਮਿਠਾਸ ਵਧਾਉਣ ਲਈ ਕੱਟੇ ਹੋਏ ਫਲਾਂ ਵਿੱਚ ਚੀਨੀ ਮਿਲਾਉਂਦੇ ਹਨ। ਜੇਕਰ ਤੁਸੀਂ ਵੀ ਕੱਟੇ ਹੋਏ ਫਲਾਂ ਨੂੰ ਉੱਪਰੋਂ ਚੀਨੀ, ਨਮਕ ਜਾਂ ਚਾਟ ਮਸਾਲਾ ਮਿਲਾ ਕੇ ਖਾਣਾ ਪਸੰਦ ਕਰਦੇ ਹੋ ਤਾਂ ਸਾਵਧਾਨ ਹੋ ਜਾਓ। ਅਜਿਹੇ ਫਲਾਂ ਦਾ ਸੇਵਨ ਸਿਹਤ ਲਈ ਹਾਨੀਕਾਰਕ ਹੋ ਸਕਦਾ ਹੈ।
ਨਮਕ ਮਿਲਾ ਕੇ ਫਲ ਖਾਣ ਦੇ ਨੁਕਸਾਨ-
ਮਾਹਿਰਾਂ ਅਨੁਸਾਰ ਕੱਟੇ ਹੋਏ ਫਲਾਂ ‘ਤੇ ਜਦੋਂ ਨਮਕ ਛਿੜਕਿਆ ਜਾਂਦਾ ਹੈ ਤਾਂ ਇਨ੍ਹਾਂ ‘ਚੋ ਪਾਣੀ ਨਿਕਲਣਾ ਸ਼ੁਰੂ ਹੋ ਜਾਂਦਾ ਹੈ। ਇਸ ਨਾਲ ਫਲਾਂ ‘ਚ ਮੌਜੂਦ ਪੋਸ਼ਕ ਤੱਤ ਨਸ਼ਟ ਹੋ ਜਾਂਦੇ ਹਨ। ਦੂਜੇ ਪਾਸੇ ਨਮਕ ਜਾਂ ਚਾਟ ਮਸਾਲਾ ਵਿੱਚ ਮੌਜੂਦ ਸੋਡੀਅਮ ਗੁਰਦਿਆਂ ਨੂੰ ਪ੍ਰਭਾਵਿਤ ਕਰਦਾ ਹੈ। ਜੇਕਰ ਤੁਸੀਂ ਫਲਾਂ ਤੇ ਚਾਟ ਮਸਾਲੇ ਜਾਂ ਨਮਕ ਪਾ ਕੇ ਖਾਂਦੇ ਹੋ ਤਾਂ ਸਰੀਰ ਵਿੱਚ ਸੋਡੀਅਮ ਦੀ ਮਾਤਰਾ ਵੱਧ ਜਾਂਦੀ ਹੈ ਕਿਉਂਕਿ ਚਾਟ ਮਸਾਲਾ ਵਿੱਚ ਵੀ ਨਮਕ ਹੁੰਦਾ ਹੈ।
ਫਲਾਂ ਦੇ ਨਾਲ ਚੀਨੀ ਮਿਲਾ ਕੇ ਸੇਵਨ ਕਰਨ ਦੇ ਨੁਕਸਾਨ-
ਫਲਾਂ ਵਿੱਚ ਕੁਦਰਤੀ ਮਿਠਾਸ ਹੁੰਦੀ ਹੈ। ਫਲਾਂ ਵਿੱਚ ਗਲੂਕੋਜ਼ ਵੀ ਪਾਇਆ ਜਾਂਦਾ ਹੈ, ਜੋ ਕੈਲੋਰੀ ਨੂੰ ਵਧਾਉਂਦਾ ਹੈ। ਅਜਿਹੇ ‘ਚ ਜੇਕਰ ਤੁਸੀਂ ਕੱਟੇ ਹੋਏ ਫਲਾਂ ‘ਚ ਚੀਨੀ ਮਿਲਾ ਲਓ ਤਾਂ ਸਰੀਰ ‘ਚ ਮਿਠਾਸ ਦੀ ਮਾਤਰਾ ਵਾਧੂ ਹੋ ਜਾਂਦੀ ਹੈ। ਇਸ ਨਾਲ ਸ਼ੂਗਰ ਦੀ ਸਮੱਸਿਆ ਵਧ ਸਕਦੀ ਹੈ। ਜ਼ਿਆਦਾ ਖੰਡ ਵੀ ਭਾਰ ਵਧਣ ਦਾ ਕਾਰਨ ਬਣਦੀ ਹੈ। ਜੋ ਮਰੀਜ਼ ਸ਼ੂਗਰ ਤੋਂ ਪੀੜਤ ਹਨ, ਉਨ੍ਹਾਂ ਲਈ ਚੀਨੀ ਮਿਲਾ ਕੇ ਫਲ ਖਾਣਾ ਨੁਕਸਾਨਦੇਹ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...