September 11, 2026, 5:12 am
----------- Advertisement -----------
HomeNewsHealthਦੇਸ਼ 'ਚ 15 ਸਾਲ ਤੋਂ ਵੱਧ ਉਮਰ ਦੇ 20 ਕਰੋੜ ਲੋਕ ਸਿਗਰਟਨੋਸ਼ੀ...

ਦੇਸ਼ ‘ਚ 15 ਸਾਲ ਤੋਂ ਵੱਧ ਉਮਰ ਦੇ 20 ਕਰੋੜ ਲੋਕ ਸਿਗਰਟਨੋਸ਼ੀ ਦੇ ਆਦੀ, ਇਨ੍ਹਾਂ ਬਿਮਾਰੀਆਂ ਨੂੰ ਦੇ ਰਹੇ ਸੱਦਾ

Published on

----------- Advertisement -----------

ਸਿਗਰਟਨੋਸ਼ੀ ਨਾ ਸਿਰਫ਼ ਤੁਹਾਡੇ ਫੇਫੜਿਆਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਸਗੋਂ ਇਹ ਸਾਹ ਦੀਆਂ ਬਿਮਾਰੀਆਂ ਨੂੰ ਵੀ ਵਧਾਉਂਦੀ ਹੈ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਭਾਰਤ ਵਿੱਚ 15 ਸਾਲ ਤੋਂ ਵੱਧ ਉਮਰ ਦੇ 20 ਕਰੋੜ ਲੋਕ ਸਿਗਰਟਨੋਸ਼ੀ ਦੇ ਆਦੀ ਹਨ। ਸਿਗਰਟਨੋਸ਼ੀ ਦੀ ਆਦਤ ਸਾਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਵੀ ਕਮਜ਼ੋਰ ਬਣਾ ਦਿੰਦੀ ਹੈ। ਇਹ ਬਿਮਾਰੀਆਂ ਨੂੰ ਖੁੱਲ੍ਹਾ ਸੱਦਾ ਦੇਣ ਵਾਂਗ ਹੈ। ਆਓ ਜਾਣਦੇ ਹਾਂ ਕਿ ਜਦੋਂ ਕੋਈ ਵਿਅਕਤੀ ਸਿਗਰਟ ਪੀਂਦਾ ਹੈ ਤਾਂ ਉਸ ਦੇ ਸਰੀਰ ‘ਤੇ ਕੀ ਅਸਰ ਪੈਂਦਾ ਹੈ।


ਫੇਫੜਿਆਂ ਦਾ ਕੈਂਸਰ
ਰਿਪੋਰਟ ਅਨੁਸਾਰ ਫੇਫੜਿਆਂ ਦੇ ਕੈਂਸਰ ਦਾ ਮੁੱਖ ਕਾਰਨ ਸਿਗਰਟ ਪੀਣਾ ਹੈ। ਫੇਫੜਿਆਂ ਦੇ ਕੈਂਸਰ ਦੇ 90% ਮਾਮਲਿਆਂ ਲਈ ਸਿਗਰੇਟ ਜ਼ਿੰਮੇਵਾਰ ਹਨ। ਸਿਗਰਟਨੋਸ਼ੀ ਕਰਨ ਵਾਲੀਆਂ ਔਰਤਾਂ ਨੂੰ ਮਰਦਾਂ ਦੇ ਮੁਕਾਬਲੇ ਫੇਫੜਿਆਂ ਦਾ ਕੈਂਸਰ ਹੋਣ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ।
ਦਿਮਾਗ ‘ਤੇ ਸਿਗਰਟਨੋਸ਼ੀ ਦਾ ਪ੍ਰਭਾਵ
ਸਿਗਰਟ ਪੀਣ ਨਾਲ ਦਿਮਾਗ ‘ਤੇ ਵੀ ਬੁਰਾ ਅਸਰ ਪੈਂਦਾ ਹੈ। ਇਹ ਕੇਂਦਰੀ ਨਸ ਪ੍ਰਣਾਲੀ ਵਿੱਚ ਰੁਕਾਵਟ ਦਾ ਕਾਰਨ ਬਣਦਾ ਹੈ। ਇਹ ਸਿਸਟਮ ਤੁਹਾਡੇ ਮਨ ਨੂੰ ਕੰਟਰੋਲ ਕਰਦਾ ਹੈ। ਜ਼ਿਆਦਾ ਸਿਗਰੇਟ ਪੀਣ ਨਾਲ ਵਿਅਕਤੀ ਦੀ ਸੋਚਣ ਅਤੇ ਸਮਝਣ ਦੀ ਸਮਰੱਥਾ ਘੱਟ ਜਾਂਦੀ ਹੈ। ਲੰਬੇ ਸਮੇਂ ਬਾਅਦ ਸਿਗਰਟ ਛੱਡਣ ਨਾਲ ਤਣਾਅ, ਚਿੰਤਾ, ਡਿਪਰੈਸ਼ਨ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।

ਸਿਗਰਟਨੋਸ਼ੀ ਦਿਲ ਲਈ ਖ਼ਤਰਾ
ਸਿਗਰਟ ਦਾ ਜ਼ਿਆਦਾ ਸੇਵਨ ਦਿਲ ਨੂੰ ਨੁਕਸਾਨ ਪਹੁੰਚਾਉਂਦਾ ਹੈ। ਸਿਗਰਟਨੋਸ਼ੀ ਪੂਰੇ ਕਾਰਡੀਓਵੈਸਕੁਲਰ ਪ੍ਰਣਾਲੀ ਨੂੰ ਨੁਕਸਾਨ ਪਹੁੰਚਾਉਂਦੀ ਹੈ। ਸਰੀਰ ਵਿੱਚ ਨਿਕੋਟੀਨ ਦਾ ਦਾਖਲਾ ਖੂਨ ਦੀਆਂ ਨਾੜੀਆਂ ਦੇ ਸੰਕੁਚਨ ਦਾ ਕਾਰਨ ਬਣਦਾ ਹੈ। ਜੋ ਲੋਕ ਸਿਗਰਟਨੋਸ਼ੀ ਦੇ ਆਦੀ ਹਨ, ਉਨ੍ਹਾਂ ਨੂੰ ਖੂਨ ਦੇ ਥੱਕੇ ਅਤੇ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੋ ਜਾਂਦੀ ਹੈ।
ਸਿਗਰਟਨੋਸ਼ੀ ਪੇਟ ਲਈ ਹਾਨੀਕਾਰਕ
ਸਿਗਰਟ ਪੀਣ ਨਾਲ ਪਾਚਨ ਤੰਤਰ ਨੂੰ ਵੀ ਨੁਕਸਾਨ ਹੋ ਸਕਦਾ ਹੈ। ਬਹੁਤ ਸਾਰੇ ਲੋਕ ਇਹ ਨਹੀਂ ਜਾਣਦੇ। ਜਦੋਂ ਸਿਗਰਟ ਪੀਂਦੇ ਹਾਂ ਨਿਕੋਟੀਨ ਅਤੇ ਤੰਬਾਕੂ ਤੁਹਾਡੇ ਮੂੰਹ ਅਤੇ ਗਲੇ ਰਾਹੀਂ ਤੁਹਾਡੇ ਪੇਟ ਵਿੱਚ ਜਾਂਦੇ ਹਨ। ਇਸ ਨਾਲ ਕਬਜ਼, ਬਦਹਜ਼ਮੀ, ਗੈਸ, ਐਸੀਡਿਟੀ, ਭੁੱਖ ਨਾ ਲੱਗਣਾ ਵਰਗੀਆਂ ਕਈ ਸਮੱਸਿਆਵਾਂ ਪੈਦਾ ਹੁੰਦੀਆਂ ਹਨ। ਨਾਲ ਹੀ ਸ਼ੂਗਰ ਹੋਣ ਦਾ ਖਤਰਾ ਵੀ ਰਹਿੰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...