August 15, 2026, 10:31 pm
----------- Advertisement -----------
HomeNewsHealthਦਿਨ ਵਿੱਚ ਸੌਣ ਨਾਲ ਅੱਖਾਂ ’ਤੇ ਪੈ ਸਕਦਾ ਹੈ ਮਾੜਾ ਪ੍ਰਭਾਵ, ਹੋ...

ਦਿਨ ਵਿੱਚ ਸੌਣ ਨਾਲ ਅੱਖਾਂ ’ਤੇ ਪੈ ਸਕਦਾ ਹੈ ਮਾੜਾ ਪ੍ਰਭਾਵ, ਹੋ ਜਾਓ ਸਾਵਧਾਨ

Published on

----------- Advertisement -----------
ਨੀਂਦ ਕਿਸ ਨੂੰ ਪਿਆਰੀ ਨਹੀਂ ਹੁੰਦੀ, ਨੀਂਦ ਤੋਂ ਬਿਨ੍ਹਾਂ ਤੁਸੀਂ ਆਪਣਾ ਕੰਮ ਠੀਕ ਤਰ੍ਹਾਂ ਨਹੀਂ ਕਰ ਸਕਦੇ। ਇਸ ਗੱਲ ਤੋਂ ਕੋਈ ਵੀ ਅਣਜਾਣ ਨਹੀਂ ਹੋਵੇਗਾ ਕਿ ਸਾਨੂੰ 6 ਤੋਂ 8 ਘੰਟੇ ਦੀ ਨੀਂਦ ਲੈਣੀ ਚਾਹੀਦੀ ਹੈ। ਪਰ ਇਹ ਇਸ ਗੱਲ ’ਤੇ ਨਿਰਭਰ ਕਰਦਾ ਹੈ ਕਿ ਨੀਂਦ ਕਦੋਂ ਲੈਣੀ ਚਾਹੀਦੀ ਹੈ। ਜੇਕਰ ਤੁਹਾਨੂੰ ਰਾਤ ਨੂੰ ਕਾਫ਼ੀ ਨੀਂਦ ਨਹੀਂ ਆਉਂਦੀ, ਤਾਂ ਤੁਹਾਨੂੰ ਦਿਨ ਵਿੱਚ ਨੀਂਦ ਆਉਂਦੀ ਹੈ। ਪਰ ਇੱਕ ਖੋਜ ਵਿੱਚ ਇਹ ਵੀ ਪਾਇਆ ਗਿਆ ਹੈ ਕਿ ਬਹੁਤ ਜ਼ਿਆਦਾ ਸੌਣ ਨਾਲ ਤੁਹਾਡੀਆਂ ਅੱਖਾਂ ਦੀ ਰੌਸ਼ਨੀ ਖਤਰੇ ਵਿੱਚ ਪੈ ਜਾਂਦੀ ਹੈ। ਜਿਨ੍ਹਾਂ ਨੂੰ ਜ਼ਿਆਦਾ ਸੌਣ ਦੀ ਆਦਤ ਹੈ, ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਹ ਇਕ ਤਰ੍ਹਾਂ ਦੀ ਬਿਮਾਰੀ ਹੈ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਜੇ ਇਹ ਸਥਿਤੀ ਜ਼ਿਆਦਾ ਗੰਭੀਰ ਹੁੰਦੀ ਹੈ, ਤਾਂ ਇਹ ਸਮੱਸਿਆ ਅੰਨ੍ਹੇਪਣ ਤੱਕ ਵੱਧ ਸਕਦੀ ਹੈ। 
ਬਲੂਮਰਗ ਦੀ ਇੱਕ ਰਿਪੋਰਟ ਮੁਤਾਬਕ ਰਾਤ ਨੂੰ ਨੀਂਦ ਨਾ ਆਉਣ ਅਤੇ ਦਿਨ ਸਮੇਂ ਲੰਬੇ ਸਮੇਂ ਤੱਕ ਸੌਣ ਵਾਲੀ ਸਮੱਸਿਆ ਮੋਤੀਆਬਿੰਦ ਯਾਨੀ ਕਾਲੇ ਮੋਤੀਆ ਦੇ ਖ਼ਤਰੇ ਨੂੰ ਵਧਾਉਂਦੀ ਹੈ। ਜੇਕਰ ਇਸ ਬਿਮਾਰੀ ਦਾ ਸਹੀ ਸਮੇਂ ’ਤੇ ਇਲਾਜ ਨਾ ਕੀਤਾ ਜਾਵੇ ਤਾਂ ਇਹ ਸਥਿਤੀ ਬਹੁਤ ਗੰਭੀਰ ਬਣ ਸਕਦੀ ਹੈ। 
BMJ ਓਪਨ ਜਰਨਲ ਵਿੱਚ ਪ੍ਰਕਾਸ਼ਿਤ ਇੱਕ ਖੋਜ ਅਨੁਸਾਰ ਜੇਕਰ ਮੋਤੀਆ ਦੇ ਕਾਰਨ ਅੱਖਾਂ ਦੀ ਰੋਸ਼ਨੀ ਖਤਮ ਹੋ ਜਾਂਦੀ ਹੈ, ਤਾਂ ਇਹ ਦੁਬਾਰਾ ਵਾਪਿਸ ਨਹੀਂ ਆਉਂਦੀ। ਬਜ਼ੁਰਗਾਂ ਅਤੇ ਸਿਗਰਟਨੋਸ਼ੀ ਕਰਨ ਵਾਲਿਆਂ ਵਿੱਚ ਇਹ ਸਮੱਸਿਆ ਆਮ ਹੁੰਦੀ ਹੈ। 
ਮਾਹਿਰਾਂ ਦਾ ਕਹਿਣਾ ਹੈ ਕਿ ਪੂਰੀ ਨੀਂਦ ਨਾ ਲੈਣ ਨਾਲ ਸਾਡੀ ਫੈਸਲਾ ਲੈਣ ਦੀ ਸਮਰੱਥਾ, ਸਿੱਖਣ ਦੀ ਸਮਰੱਥਾ, ਸਾਡੀ ਯਾਦਾਸ਼ਤ ’ਤੇ ਅਸਰ ਪੈਂਦਾ ਹੈ। ਜੇਕਰ ਇਸ ਦਾ ਸਮੇਂ ਸਿਰ ਇਲਾਜ ਨਾ ਕਰਵਾਇਆ ਜਾਵੇ ਤਾਂ ਅੱਖਾਂ ਦੀ ਰੋਸ਼ਨੀ ਹਮੇਸ਼ਾ ਲਈ ਜਾ ਸਕਦੀ ਹੈ।  
----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...