June 26, 2026, 3:13 am
----------- Advertisement -----------
HomeNewsHealthਜੇਕਰ ਤੁਸੀਂ 5 ਘੰਟੇ ਤੋਂ ਘੱਟ ਨੀਂਦ ਲੈਂਦੇ ਹੋ ਤਾਂ ਹੋ ਜਾਓ...

ਜੇਕਰ ਤੁਸੀਂ 5 ਘੰਟੇ ਤੋਂ ਘੱਟ ਨੀਂਦ ਲੈਂਦੇ ਹੋ ਤਾਂ ਹੋ ਜਾਓ ਸਾਵਧਾਨ, ਹੋ ਸਕਦੀਆਂ ਹਨ ਇਹ ਬਿਮਾਰੀਆਂ

Published on

----------- Advertisement -----------

ਫਿੱਟ ਰਹਿਣ ਲਈ ਪੂਰੀ ਨੀਂਦ ਲੈਣੀ ਚਾਹੀਦੀ ਹੈ। ਜੇ ਤੁਸੀਂ ਜ਼ਿਆਦਾ ਸੌਂਦੇ ਹੋ ਤਾਂ ਇਹ ਸਰੀਰ ਵਿੱਚ ਕਮਜ਼ੋਰੀ, ਮੋਟਾਪੇ ਅਤੇ ਹੋਰ ਲੱਛਣਾ ਦੀ ਨਿਸ਼ਾਨੀ ਹੈ ਅਤੇ ਜੇ ਘੱਟ ਨੀਂਦ ਆਉਂਦੀ ਹੈ ਤਾਂ ਵੀ ਇਹ ਸਿਹਤ ਲਈ ਠੀਕ ਨਹੀਂ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਿਹਤਮੰਦ ਵਿਅਕਤੀ ਨੂੰ 7 ਤੋਂ 8 ਘੰਟੇ ਸੌਣਾ ਚਾਹੀਦਾ ਹੈ। ਪਰ ਜੇਕਰ ਤੁਸੀਂ ਨਿਯਮਿਤ ਤੌਰ ’ਤੇ ਘੱਟ ਸੌਂ ਰਹੇ ਹੋ, ਤਾਂ ਤੁਸੀਂ ਬਿਮਾਰੀਆਂ ਨੂੰ ਸਿੱਧਾ ਸੱਦਾ ਦੇ ਰਹੇ ਹੋ। ਹਾਲ ਹੀ ਵਿੱਚ ਇੱਕ ਅਧਿਐਨ ਕੀਤਾ ਗਿਆ। ਅਧਿਐਨ ਵਿੱਚ ਸਾਹਮਣੇ ਆਇਆ ਕਿ ਜੋ ਲੋਕ ਰੋਜ਼ਾਨਾ 4 ਤੋਂ 5 ਘੰਟੇ ਸੌਂਦੇ ਸਨ, ਉਨ੍ਹਾਂ ਦੀ ਸਿਹਤ ਠੀਕ ਨਹੀਂ ਸੀ। ਇਹ ਲੋਕ 50 ਉਮਰ ਨੂੰ ਪਾਰ ਕਰਦਿਆਂ ਹੀ ਕਈ ਬਿਮਾਰੀਆਂ ਦੇ ਸ਼ਿਕਾਰ ਹੋ ਗਏ। ਰੁਝੇਵਿਆਂ ਭਰੀ ਜ਼ਿੰਦਗੀ ਵਿੱਚ ਅਕਸਰ ਅਜਿਹਾ ਹੁੰਦਾ ਹੈ ਕਿ ਸਾਨੂੰ ਸੌਣ ਦਾ ਸਮਾਂ ਵੀ ਨਹੀਂ ਮਿਲਦਾ। ਜੇਕਰ ਤੁਸੀਂ 5 ਘੰਟੇ ਤੋਂ ਘੱਟ ਸੌਂਦੇ ਹੋ ਤਾਂ ਸਾਵਧਾਨ ਹੋ ਜਾਓ ।
ਹੋ ਸਕਦੀਆਂ ਹਨ ਇਹ ਬਿਮਾਰੀਆਂ:
ਨੀਂਦ ਦੀ ਕਮੀ ਨਾਲ ਤੁਹਾਡੇ ਸਰੀਰ ਦੀ ਬਿਮਾਰੀ ਨਾਲ ਲੜਨ ’ਤੇ ਅਸਰ ਪੈਂਦਾ ਹੈ। ਜਿਸ ਕਾਰਨ ਤੁਸੀਂ ਆਸਾਨੀ ਨਾਲ ਬਿਮਾਰ ਹੋ ਜਾਂਦੇ ਹੋ। ਖੋਜਕਰਤਾਵਾਂ ਨੇ ਖੋਜ ਵਿੱਚ ਪਾਇਆ ਕਿ ਨੀਂਦ ਅਤੇ ਇਮਿਊਨ ਸਿਸਟਮ ਵਿੱਚ ਡੂੰਘਾ ਸੰਬੰਧ ਹੈ।
ਕੈਂਸਰ ਦਾ ਖ਼ਤਰਾ ਹੋ ਸਕਦਾ ਹੈ-
ਘੱਟ ਨੀਂਦ ਛਾਤੀ ਦੇ ਕੈਂਸਰ, ਕੋਲੋਰੈਕਟਲ ਕੈਂਸਰ ਅਤੇ ਪ੍ਰੋਸਟੇਟ ਕੈਂਸਰ ਦੀਆਂ ਉੱਚ ਦਰਾਂ ਨਾਲ ਜੁੜੀ ਹੋਈ ਹੈ। ਉਹ ਲੋਕ ਜੋ ਰਾਤ ਦੀਆਂ ਸ਼ਿਫਟਾਂ ਵਿੱਚ ਕੰਮ ਕਰਦੇ ਹਨ ਉਨ੍ਹਾਂ ਨੂੰ ਵੱਧ ਜੋਖਮ ਹੁੰਦਾ ਹੈ।
ਡਾਇਬਟੀਜ਼ ਦਾ ਖ਼ਤਰਾ ਵਧਦਾ ਹੈ-
ਜੋ ਲੋਕ ਪੂਰੀ ਨੀਂਦ ਨਹੀਂ ਲੈਂਦੇ ਹਨ, ਉਨ੍ਹਾਂ ਵਿੱਚ ਸ਼ੂਗਰ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਖੋਜਕਰਤਾਵਾਂ ਨੇ ਨੀਂਦ ਅਤੇ ਸ਼ੂਗਰ ‘ਤੇ ਕੇਂਦਰਿਤ 10 ਵੱਖ-ਵੱਖ ਅਧਿਐਨਾਂ ਦੀ ਜਾਂਚ ਕੀਤੀ। ਉਨ੍ਹਾਂ ਦੀ ਖੋਜ ਤੋਂ ਪਤਾ ਲੱਗਾ ਕਿ ਜੇਕਰ ਤੁਹਾਡੇ ਸਰੀਰ ਨੂੰ 7 ਤੋਂ 8 ਘੰਟੇ ਦਾ ਆਰਾਮ ਮਿਲਦਾ ਹੈ, ਤਾਂ ਇਸ ਨਾਲ ਸ਼ੂਗਰ ਦਾ ਖ਼ਤਰਾ ਘੱਟ ਹੋ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...