June 18, 2026, 10:05 am
----------- Advertisement -----------
HomeNewsHealthਫੁੱਲ ਗੋਭੀ ਦਾ ਸੇਵਨ ਕਰਨ ਨਾਲ ਹੁੰਦੇ ਹਨ ਅਨੇਕ ਫਾਇਦੇ, ਜਾਣਨ ਲਈ...

ਫੁੱਲ ਗੋਭੀ ਦਾ ਸੇਵਨ ਕਰਨ ਨਾਲ ਹੁੰਦੇ ਹਨ ਅਨੇਕ ਫਾਇਦੇ, ਜਾਣਨ ਲਈ ਪੜ੍ਹੋ ਇਹ ਖ਼ਬਰ

Published on

----------- Advertisement -----------
ਵਧਦੇ ਭਾਰ ਨੂੰ ਕੰਟਰੋਲ ਕਰਨਾ ਆਸਾਨ ਨਹੀਂ ਹੈ। ਭਾਰ ਵਧਣ ਤੋਂ ਬਾਅਦ ਇਸ ਨੂੰ ਕੰਟਰੋਲ ਕਰਨ ਲਈ ਡਾਈਟ ਅਤੇ ਵਰਕਆਊਟ 'ਤੇ ਖਾਸ ਧਿਆਨ ਦੇਣਾ ਪੈਂਦਾ ਹੈ। ਮੋਟਾਪੇ ਤੋਂ ਇਲਾਵਾ ਹੋਰ ਵੀ ਕਈ ਬਿਮਾਰੀਆਂ ਲਾਪਰਵਾਹੀ ਕਾਰਨ ਦਸਤਕ ਦਿੰਦੀਆਂ ਹਨ। ਜੇਕਰ ਤੁਸੀਂ ਵੀ ਮੋਟਾਪੇ ਤੋਂ ਪਰੇਸ਼ਾਨ ਹੋ ਅਤੇ ਵਧਦੇ ਭਾਰ ਨੂੰ ਕੰਟਰੋਲ ਕਰਨਾ ਚਾਹੁੰਦੇ ਹੋ ਤਾਂ ਗੋਭੀ ਨੂੰ ਡਾਈਟ 'ਚ ਜ਼ਰੂਰ ਸ਼ਾਮਲ ਕਰੋ। ਇਸ ਦੇ ਸੇਵਨ ਨਾਲ ਮੋਟਾਪੇ ਸਮੇਤ ਹੋਰ ਕਈ ਬਿਮਾਰੀਆਂ 'ਚ ਵੀ ਫਾਇਦਾ ਮਿਲਦਾ ਹੈ। ਆਓ ਜਾਣਦੇ ਹਾਂ ਇਸ ਬਾਰੇ ਸਭ ਕੁਝ-
1.. ਹਾਈ ਬਲੱਡ-ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ-
ਹਾਈ ਬਲੱਡ-ਪ੍ਰੈਸ਼ਰ ਦੀ ਸਮੱਸਿਆ ਜ਼ਿਆਦਾ ਤਣਾਅ ਦੇ ਕਾਰਨ ਹੁੰਦੀ ਹੈ। ਇਸ ਦੇ ਨਾਲ ਹੀ ਪੋਟਾਸ਼ੀਅਮ ਭਰਪੂਰ ਭੋਜਨ ਖਾਣ ਨਾਲ ਹਾਈ ਬਲੱਡ-ਪ੍ਰੈਸ਼ਰ ਕੰਟਰੋਲ ’ਚ ਰਹਿੰਦਾ ਹੈ। ਇਸ ਦੇ ਲਈ ਲਈ ਫੁੱਲ ਗੋਭੀ ਦਾ ਸੇਵਨ ਕੀਤਾ ਜਾ ਸਕਦਾ ਹੈ। ਫੁੱਲ ਗੋਭੀ ਵਿੱਚ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਪੋਟਾਸ਼ੀਅਮ ਖੂਨ ਦੀਆਂ ਨਾੜੀਆਂ ਨੂੰ ਬਲਾਕ ਨਹੀਂ ਹੋਣ ਦਿੰਦਾ। ਮਾਹਿਰਾਂ ਅਨੁਸਾਰ ਹਾਈ ਬਲੱਡ-ਪ੍ਰੈਸ਼ਰ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾਉਂਦਾ ਹੈ। ਇਸ ਦੇ ਲਈ ਫੁੱਲ ਗੋਭੀ ਦਾ ਸੇਵਨ ਕੀਤਾ ਜਾ ਸਕਦਾ ਹੈ। 
2.. ਭਾਰ ਕੰਟਰੋਲ ਵਿੱਚ ਰਹਿੰਦਾ ਹੈ-
ਵਧਦੇ ਭਾਰ ਨੂੰ ਕੰਟਰੋਲ ਕਰਨ ਲਈ ਫੁੱਲ ਗੋਭੀ ਦਾ ਸੇਵਨ ਕੀਤਾ ਜਾ ਸਕਦਾ ਹੈ। ਇਸ 'ਚ ਪਾਇਆ ਜਾਣ ਵਾਲਾ ਜ਼ਰੂਰੀ ਪੋਸ਼ਕ ਤੱਤ ਪੇਟ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਇਸ ਦੇ ਨਾਲ ਹੀ ਵਾਰ-ਵਾਰ ਖਾਣ ਦੀ ਸਮੱਸਿਆ ਤੋਂ ਵੀ ਰਾਹਤ ਮਿਲਦੀ ਹੈ। ਫੂਡ ਚਾਰਟ ਅਨੁਸਾਰ 100 ਗ੍ਰਾਮ ਫੁੱਲ ਗੋਭੀ ਵਿੱਚ ਸਿਰਫ਼ 25 ਕੈਲੋਰੀਜ਼ ਪਾਈਆਂ ਜਾਂਦੀਆਂ ਹਨ। ਇਸ 'ਚ 92 ਫੀਸਦੀ ਪਾਣੀ ਅਤੇ 2.5 ਫੀਸਦੀ ਫਾਈਬਰ ਹੁੰਦਾ ਹੈ। ਵਧਦੇ ਭਾਰ ਨੂੰ ਕੰਟਰੋਲ ਕਰਨ ਲਈ ਗੋਭੀ ਨੂੰ ਡਾਈਟ 'ਚ ਸ਼ਾਮਲ ਕੀਤਾ ਜਾ ਸਕਦਾ ਹੈ।
3.. ਪਾਚਨ ਤੰਤਰ ਮਜ਼ਬੂਤ ਹੁੰਦਾ ਹੈ-
ਜੇਕਰ ਤੁਸੀਂ ਪੇਟ ਦੀਆਂ ਬਿਮਾਰੀਆਂ ਤੋਂ ਪਰੇਸ਼ਾਨ ਹੋ ਅਤੇ ਇਸ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ ਤਾਂ ਫੁੱਲ ਗੋਭੀ ਦਾ ਸੇਵਨ ਜ਼ਰੂਰ ਕਰੋ। ਫੁੱਲ ਗੋਭੀ ਵਿੱਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਫਾਈਬਰ ਪਾਚਨ ਤੰਤਰ ਨੂੰ ਮਜ਼ਬੂਤ ਰੱਖਣ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਕਬਜ਼ ਦੀ ਸਮੱਸਿਆ ਤੋਂ ਰਾਹਤ ਮਿਲਦੀ ਹੈ। 
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...