June 18, 2026, 12:33 pm
----------- Advertisement -----------
HomeNewsHealthਇਸਬਗੋਲ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਹੋ ਜਾਵੋਗੇ...

ਇਸਬਗੋਲ ਖਾਣ ਨਾਲ ਹੁੰਦੇ ਹਨ ਬਹੁਤ ਸਾਰੇ ਫਾਇਦੇ, ਜਾਣ ਕੇ ਹੋ ਜਾਵੋਗੇ ਹੈਰਾਨ

Published on

----------- Advertisement -----------
ਸਾਡੇ ਆਲੇ-ਦੁਆਲੇ ਬਹੁਤ ਸਾਰੇ ਅਜਿਹੇ ਪੌਦੇ ਹਨ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸਬਗੋਲ ਦਾ ਨਾਮ ਤਾਂ ਤੁਸੀਂ ਸੁਣਿਆ ਹੀ ਹੋਵੇਗਾ, ਜੇਕਰ ਘਰ ਵਿੱਚ ਕਿਸੇ ਨੂੰ ਪੇਟ ਸੰਬੰਧੀ ਸਮੱਸਿਆ ਹੈ ਤਾਂ ਬਜ਼ੁਰਗ ਇਸਬਗੋਲ ਖਾਣ ਦੀ ਸਲਾਹ ਦਿੰਦੇ ਹਨ। ਜੇਕਰ ਤੁਸੀਂ ਹਮੇਸ਼ਾ ਖਰਾਬ ਪਾਚਨ ਕਿਰਿਆ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਪਹਿਲਾਂ ਤੁਹਾਨੂੰ ਡਾਕਟਰ ਨੂੰ ਮਿਲਣਾ ਚਾਹੀਦਾ ਹੈ। ਪੇਟ ਸੰਬੰਧੀ ਸਮੱਸਿਆਵਾਂ ਲਈ ਲੋਕ ਡਾਕਟਰ ਕੋਲ ਜਾਣ ਤੋਂ ਪਹਿਲਾਂ ਇਸ ਦਾ ਸੇਵਨ ਕਰਦੇ ਹਨ। ਇਹ ਇੰਨਾ ਲਾਭਕਾਰੀ ਹੈ ਕਿ ਇਹ ਕਬਜ਼, ਢਿੱਲੀ ਮੋਸ਼ਨ, ਗੈਸ, ਕੜਵੱਲ ਆਦਿ ਨੂੰ ਕੁਝ ਘੰਟਿਆਂ ਵਿੱਚ ਠੀਕ ਕਰ ਦਿੰਦਾ ਹੈ। ਅਸਲ 'ਚ ਇਸਬਗੋਲ 'ਚ ਫਾਈਬਰ ਭਰਪੂਰ ਮਾਤਰਾ 'ਚ ਹੁੰਦਾ ਹੈ, ਜਿਸ ਦੀ ਵਰਤੋਂ ਨਾਲ ਤੁਹਾਡੇ ਪਾਚਨ ਕਿਰਿਆ ਨੂੰ ਠੀਕ ਰੱਖਿਆ ਜਾ ਸਕਦਾ ਹੈ ਅਤੇ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ।
ਆਓ ਜਾਣਦੇ ਹਾਂ ਇਸ ਦੇ ਫਾਇਦਿਆਂ ਬਾਰੇ...
1.. ਪੇਟ ਦੀਆਂ ਜ਼ਿਆਦਾਤਰ ਸਮੱਸਿਆਵਾਂ ਕਬਜ਼ ਕਾਰਨ ਹੀ ਹੁੰਦੀਆਂ ਹਨ। ਅਜਿਹੀ ਸਥਿਤੀ ਵਿੱਚ ਤੁਸੀਂ ਇਸਬਗੋਲ ਦਾ ਸੇਵਨ ਕਰ ਸਕਦੇ ਹੋ। ਜਿਸ ਨਾਲ ਕਬਜ਼ ਦੀ ਸਮੱਸਿਆ ਤੋਂ ਛੁਟਕਾਰਾ ਮਿਲਦਾ ਹੈ। 
2.. ਇਹ ਹਾਈ ਕੋਲੈਸਟ੍ਰੋਲ ਨੂੰ ਘੱਟ ਕਰਨ ਵਿੱਚ ਮਦਦ ਕਰਦਾ ਹੈ। ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਰੀਰ ’ਚ ਖਰਾਬ ਕੋਲੈਸਟ੍ਰੋਲ ਨੂੰ ਘੱਟ ਕੀਤਾ ਜਾ ਸਕਦਾ ਹੈ। 
3.. ਜੇਕਰ ਤੁਸੀਂ ਭਾਰ ਘਟਾਉਣਾ ਚਾਹੁੰਦੇ ਹੋ, ਤਾਂ ਤੁਸੀਂ ਇਸਬਗੋਲ ਲੈ ਸਕਦੇ ਹੋ। ਇਸ ’ਚ ਮੌਜੂਦ ਫਾਈਬਰ ਕਾਰਨ ਪੇਟ ਲੰਬੇ ਸਮੇਂ ਤੱਕ ਭਰਿਆ ਰਹਿੰਦਾ ਹੈ। ਜਿਸ ਕਾਰਨ ਭੁੱਖ ਨਹੀਂ ਲੱਗਦੀ ਅਤੇ ਤੁਸੀਂ ਜ਼ਿਆਦਾ ਖਾਣ ਤੋਂ ਬਚਦੇ ਹੋ। 
4.. ਇਸਬਗੋਲ ਕਬਜ਼ ਤੋਂ ਰਾਹਤ ਦੇਣ ਦੇ ਨਾਲ-ਨਾਲ ਦਸਤ ਲਈ ਬਹੁਤ ਫਾਇਦੇਮੰਦ ਹੈ। ਜ਼ਿਆਦਾਤਰ ਡਾਕਟਰ ਦਸਤ ਦੇ ਘਰੇਲੂ ਉਪਚਾਰ ਵਜੋਂ ਇਸਬਗੋਲ ਨੂੰ ਖਾਣ ਦੀ ਸਲਾਹ ਦਿੰਦੇ ਹਨ। ਦਸਤ ਨੂੰ ਰੋਕਣ ਲਈ ਤੁਸੀਂ ਇਸਬਗੋਲ ਨੂੰ ਦਹੀਂ ਦੇ ਨਾਲ ਲੈ ਸਕਦੇ ਹੋ। 
5.. ਇਸਬਗੋਲ ਸ਼ੂਗਰ ਦੇ ਰੋਗੀ ਲਈ ਫਾਇਦੇਮੰਦ ਹੈ। ਇਸ ’ਚ ਜੈਲੇਟਿਨ ਅਤੇ ਫਾਈਬਰ ਕਾਫ਼ੀ ਮਾਤਰਾ ਵਿੱਚ ਪਾਏ ਜਾਂਦੇ ਹਨ, ਜੋ ਸਰੀਰ ਦੇ ਬਲੱਡ-ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦੇ ਹਨ।   
----------- Advertisement -----------

ਸਬੰਧਿਤ ਹੋਰ ਖ਼ਬਰਾਂ

“Telegram ਨੇ ਹਾਈਕੋਰਟ ਦਾ ਖੜਕਾਇਆ ਦਰਵਾਜ਼ਾ, NEET ਤੋਂ ਪਹਿਲਾਂ ਲੱਗੀ ਪਾਬੰਦੀ ਨੂੰ ਦਿੱਤੀ ਚੁਣੌਤੀ”

NEET-UG 2026 ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ Telegram ਐਪ ‘ਤੇ ਲਗਾਈ ਗਈ ਅਸਥਾਈ...

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...