June 28, 2026, 4:53 pm
----------- Advertisement -----------
HomeNewsHealthਸਰਦੀਆਂ 'ਚ ਮੂੰਗਫਲੀ ਖਾਣ ਦੇ ਹਨ ਇਹ ਅਨੋਖੇ ਫਾਇਦੇ

ਸਰਦੀਆਂ ‘ਚ ਮੂੰਗਫਲੀ ਖਾਣ ਦੇ ਹਨ ਇਹ ਅਨੋਖੇ ਫਾਇਦੇ

Published on

----------- Advertisement -----------

ਮੂੰਗਫਲੀ ਨੂੰ ਟਾਈਮਪਾਸ ਸਨੈਕਸ ਕਿਹਾ ਜਾਂਦਾ ਹੈ। ਸਰਦੀਆਂ ਦੇ ਮੌਸਮ ‘ਚ ਲੋਕ ਮੂੰਗਫਲੀ ਖਾਣਾ ਪਸੰਦ ਕਰਦੇ ਹਨ। ਇਹ ਸਵਾਦ ਦੇ ਨਾਲ-ਨਾਲ ਸਿਹਤ ਲਈ ਵੀ ਫਾਇਦੇਮੰਦ ਹੈ। ਮੂੰਗਫਲੀ ‘ਚ ਉਹ ਸਾਰੇ ਪੋਸ਼ਕ ਤੱਤ ਹੁੰਦੇ ਹਨ, ਜੋ ਸਾਡੇ ਸਰੀਰ ਲਈ ਜ਼ਰੂਰੀ ਹੁੰਦੇ ਹਨ। ਇਸ ‘ਚ ਆਇਰਨ, ਕੈਲਸ਼ੀਅਮ, ਵਿਟਾਮਿਨ-ਈ, ਜ਼ਿੰਕ ਕਾਫੀ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਸਰਦੀਆਂ ਵਿੱਚ ਮੂੰਗਫਲੀ ਖਾਣ ਦੇ ਫਾਇਦੇ…

ਮੂੰਗਫਲੀ ‘ਚ ਮੋਨੋਅਨਸੈਚੁਰੇਟਿਡ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਖਰਾਬ ਕੋਲੈਸਟ੍ਰੋਲ ਦੇ ਪੱਧਰ ਨੂੰ ਘਟਾਉਂਦੀ ਹੈ ਤੇ ਚੰਗੇ ਕੋਲੈਸਟ੍ਰੋਲ ਨੂੰ ਵਧਾਉਂਦੀ ਹੈ। ਜੇਕਰ ਤੁਸੀਂ ਨਿਯਮਿਤ ਰੂਪ ‘ਚ ਮੂੰਗਫਲੀ ਖਾਂਦੇ ਹੋ ਤਾਂ ਤੁਸੀਂ ਦਿਲ ਦੇ ਰੋਗਾਂ ਤੋਂ ਬਚ ਸਕਦੇ ਹੋ। ਮੂੰਗਫਲੀ ‘ਚ ਫਾਈਬਰ ਤੇ ਪ੍ਰੋਟੀਨ ਭਰਪੂਰ ਮਾਤਰਾ ‘ਚ ਮੌਜੂਦ ਹੁੰਦੇ ਹਨ। ਇਹ ਭੁੱਖ ਘਟਾਉਣ ‘ਚ ਮਦਦ ਕਰਦੇ ਹਨ, ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲ ਸਕਦੀ ਹੈ।

ਮੂੰਗਫਲੀ ਸਰਦੀ-ਜ਼ੁਕਾਮ ਤੋਂ ਰਾਹਤ ਦਿਵਾਉਣ ਲਈ ਕਾਰਗਰ ਹੈ। ਇਹ ਸਰੀਰ ਨੂੰ ਅੰਦਰੋਂ ਗਰਮ ਰੱਖਦੀ ਹੈ। ਇਸ ਦਾ ਰੋਜ਼ਾਨਾ ਸੇਵਨ ਫੇਫੜਿਆਂ ਨੂੰ ਮਜ਼ਬੂਤ ​​ਬਣਾਉਂਦਾ ਹੈ। ਇਸ ਮੌਸਮ ‘ਚ ਜੇਕਰ ਤੁਸੀਂ ਜ਼ੁਕਾਮ ਤੇ ਖਾਂਸੀ ਤੋਂ ਬਚਣਾ ਚਾਹੁੰਦੇ ਹੋ ਤਾਂ ਮੂੰਗਫਲੀ ਨੂੰ ਨਿਯਮਿਤ ਰੂਪ ਨਾਲ ਖਾ ਸਕਦੇ ਹੋ। ਮੂੰਗਫਲੀ ਵਿੱਚ ਮੈਂਗਨੀਜ਼, ਕੈਲਸ਼ੀਅਮ, ਕਾਰਬੋਹਾਈਡ੍ਰੇਟਸ ਭਰਪੂਰ ਮਾਤਰਾ ‘ਚ ਪਾਏ ਜਾਂਦੇ ਹਨ। ਇਸ ਦੀ ਵਰਤੋਂ ਨਾਲ ਬਲੱਡ ਸ਼ੂਗਰ ਦਾ ਪੱਧਰ ਕੰਟਰੋਲ ‘ਚ ਰਹਿੰਦਾ ਹੈ। ਜੇਕਰ ਤੁਹਾਨੂੰ ਸ਼ੂਗਰ ਦੀ ਸਮੱਸਿਆ ਹੈ ਤਾਂ ਮੂੰਗਫਲੀ ਦਾ ਸੇਵਨ ਤੁਹਾਡੇ ਲਈ ਫਾਇਦੇਮੰਦ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...