September 20, 2026, 9:29 pm
----------- Advertisement -----------
HomeNewsHealthਵਿਟਾਮਿਨ-ਸੀ ਦੀ ਕਮੀ ਨੂੰ ਦੂਰ ਕਰਨਗੇ ਇਹ ਭੋਜਨ, ਅੱਜ ਤੋਂ ਡਾਈਟ 'ਚ...

ਵਿਟਾਮਿਨ-ਸੀ ਦੀ ਕਮੀ ਨੂੰ ਦੂਰ ਕਰਨਗੇ ਇਹ ਭੋਜਨ, ਅੱਜ ਤੋਂ ਡਾਈਟ ‘ਚ ਕਰੋ ਸ਼ਾਮਲ

Published on

----------- Advertisement -----------

ਚੰਗੀ ਸਿਹਤ ਲਈ ਕਈ ਵਿਟਾਮਿਨਾਂ ਦੀ ਲੋੜ ਹੁੰਦੀ ਹੈ। ਜੇਕਰ ਸਰੀਰ ‘ਚ ਇਨ੍ਹਾਂ ਪੋਸ਼ਕ ਤੱਤਾਂ ਦੀ ਕਮੀ ਹੋ ਜਾਵੇ ਤਾਂ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲਣ ਲੱਗਦੀਆਂ ਹਨ। ਹਾਲਾਂਕਿ, ਖਾਣ-ਪੀਣ ਨਾਲ ਵਿਟਾਮਿਨ ਦੀ ਕਮੀ ਪੂਰੀ ਹੋ ਸਕਦੀ ਹੈ। ਅੱਜ ਅਸੀਂ ਤੁਹਾਨੂੰ ਵਿਟਾਮਿਨ-ਸੀ ਬਾਰੇ ਦੱਸਣ ਜਾ ਰਹੇ ਹਾਂ, ਜੋ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ, ਜਿਸ ਨਾਲ ਤੁਸੀਂ ਸਰਦੀ-ਖਾਂਸੀ, ਜ਼ੁਕਾਮ ਅਤੇ ਹੋਰ ਕਈ ਤਰ੍ਹਾਂ ਦੀਆਂ ਲਾਗਾਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਵਿਟਾਮਿਨ-ਸੀ ਦੀ ਕਮੀ ਨੂੰ ਦੂਰ ਕਰਨ ਲਈ ਡਾਈਟ ‘ਚ ਕੀ-ਕੀ ਸ਼ਾਮਲ ਕਰਨਾ ਚਾਹੀਦਾ ਹੈ।

ਬਰੋਕਲੀ : ਬਰੋਕਲੀ ਵਿੱਚ ਵਿਟਾਮਿਨ-ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਇਹ ਕੈਲਸ਼ੀਅਮ, ਫਾਈਬਰ, ਪੋਟਾਸ਼ੀਅਮ, ਵਿਟਾਮਿਨ-ਏ ਅਤੇ ਐਂਟੀ-ਆਕਸੀਡੈਂਟ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਨੂੰ ਖਾਣ ਨਾਲ ਇਮਿਊਨ ਸਿਸਟਮ ਵਧਦਾ ਹੈ, ਜਿਸ ਨਾਲ ਕਈ ਬੀਮਾਰੀਆਂ ਤੋਂ ਬਚਾਅ ਹੁੰਦਾ ਹੈ।
ਸੰਤਰਾ : ਸੰਤਰੇ ‘ਚ ਵਿਟਾਮਿਨ-ਸੀ ਕਾਫੀ ਮਾਤਰਾ ‘ਚ ਮੌਜੂਦ ਹੁੰਦਾ ਹੈ। ਇਸ ‘ਚ ਫਾਈਬਰ, ਵਿਟਾਮਿਨ-ਏ, ਪੋਟਾਸ਼ੀਅਮ ਅਤੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਰੀਰ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਤੁਹਾਨੂੰ ਰੋਜ਼ਾਨਾ ਦੀ ਖੁਰਾਕ ਵਿੱਚ ਸੰਤਰੇ ਦਾ ਸੇਵਨ ਕਰਨਾ ਚਾਹੀਦਾ ਹੈ ਜਾਂ ਤੁਸੀਂ ਇਸ ਦਾ ਜੂਸ ਵੀ ਪੀ ਸਕਦੇ ਹੋ।

ਆਂਵਲਾ : ਆਂਵਲਾ ਸੁਆਦ ਵਿਚ ਖੱਟਾ ਹੁੰਦਾ ਹੈ ਪਰ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ‘ਚ ਵਿਟਾਮਿਨ-ਸੀ ਦੇ ਨਾਲ-ਨਾਲ ਫਾਈਬਰ, ਪੋਟਾਸ਼ੀਅਮ, ਓਮੇਗਾ-3 ਫੈਟੀ ਐਸਿਡ ਦੀ ਚੰਗੀ ਮਾਤਰਾ ਹੁੰਦੀ ਹੈ। ਤੁਸੀਂ ਇਸ ਨੂੰ ਕੱਚਾ ਵੀ ਖਾ ਸਕਦੇ ਹੋ। ਤੁਸੀਂ ਚਾਹੋ ਤਾਂ ਆਂਵਲੇ ਦਾ ਜੂਸ ਵੀ ਪੀ ਸਕਦੇ ਹੋ।
ਸ਼ਿਮਲਾ ਮਿਰਚ: ਸ਼ਿਮਲਾ ਮਿਰਚ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਵਿਚ ਵਿਟਾਮਿਨ-ਸੀ, ਏ, ਕੇ ਅਤੇ ਬੀਟਾ ਕੈਰੋਟੀਨ ਵੀ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ‘ਚ ਵਿਟਾਮਿਨ-ਸੀ ਦੀ ਕਮੀ ਦੂਰ ਹੁੰਦੀ ਹੈ। ਤੁਸੀਂ ਇਸ ਨੂੰ ਸਲਾਦ, ਸਬਜ਼ੀ ਜਾਂ ਹੋਰ ਪਕਵਾਨਾਂ ਨਾਲ ਵੀ ਖਾ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...