August 12, 2026, 4:24 pm
----------- Advertisement -----------
HomeNewsHealthਇਹ ਆਦਤਾਂ ਤੁਹਾਡੀ ਕਿਡਨੀ ਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ, ਹੁਣ ਤੋਂ ਹੀ...

ਇਹ ਆਦਤਾਂ ਤੁਹਾਡੀ ਕਿਡਨੀ ਨੂੰ ਪਹੁੰਚਾ ਸਕਦੀਆਂ ਹਨ ਨੁਕਸਾਨ, ਹੁਣ ਤੋਂ ਹੀ ਹੋ ਜਾਓ ਸਾਵਧਾਨ

Published on

----------- Advertisement -----------

ਤੁਹਾਡੇ ਗੁਰਦੇ 24 ਘੰਟੇ ਕੰਮ ਕਰਦੇ ਹਨ ਅਤੇ ਸਰੀਰ ਵਿੱਚੋਂ ਰਹਿੰਦ-ਖੂਹੰਦ, ਐਸਿਡ ਅਤੇ ਵਾਧੂ ਤਰਲ ਪਦਾਰਥਾਂ ਨੂੰ ਹਟਾਉਣ ਵਰਗੇ ਮਹੱਤਵਪੂਰਨ ਕੰਮ ਕਰਦੇ ਹਨ। ਅਸੀਂ ਆਪਣੇ ਗੁਰਦਿਆਂ ਦੀ ਸਿਹਤ ਬਾਰੇ ਕਿੰਨੀ ਵਾਰ ਸੋਚਦੇ ਜਾਂ ਪਰਵਾਹ ਕਰਦੇ ਹਾਂ? ਜੇਕਰ ਅਸੀਂ ਅਜਿਹਾ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਵਿੱਚ ਸਾਨੂੰ ਕਿਡਨੀ ਦੀਆਂ ਸਮੱਸਿਆਵਾਂ ਅਤੇ ਬਿਮਾਰੀਆਂ ਦਾ ਖਤਰਾ ਵਧ ਜਾਂਦਾ ਹੈ। ਡਾਇਬਟੀਜ਼ ਅਤੇ ਹਾਈ ਬਲੱਡ ਪ੍ਰੈਸ਼ਰ ਵੀ ਗੁਰਦਿਆਂ ਦੀਆਂ ਬਿਮਾਰੀਆਂ ਦਾ ਖ਼ਤਰਾ ਵਧਾ ਸਕਦਾ ਹੈ। ਇਹ ਸਾਡੇ ਖੂਨ ਵਿੱਚ ਪਾਣੀ, ਲੂਣ ਅਤੇ ਖਣਿਜਾਂ ਦਾ ਇੱਕ ਸਿਹਤਮੰਦ ਸੰਤੁਲਨ ਬਣਾਈ ਰੱਖਣ ਵਿੱਚ ਵੀ ਮਦਦ ਕਰਦੇ ਹਨ, ਜੋ ਕਿ ਚੰਗੀ ਸਿਹਤ ਲਈ ਜ਼ਰੂਰੀ ਹੈ। ਗੈਰ-ਸਿਹਤਮੰਦ ਭੋਜਨ ਖਾਣ ਨਾਲ ਗੁਰਦਿਆਂ ਦੀ ਸਿਹਤ ਅਤੇ ਕੰਮਕਾਜ ਵਿੱਚ ਰੁਕਾਵਟ ਆ ਸਕਦੀ ਹੈ। ਇੱਥੇ ਕੁੱਝ ਆਦਤਾਂ ਹਨ ਜੋ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ। ਆਓ ਜਾਣਦੇ ਹਾਂ ਇਨ੍ਹਾਂ ਆਦਤਾਂ ਬਾਰੇ…

1.. ਓਵਰ-ਦੀ-ਕਾਊਟਰ ਦਰਦ ਨਿਵਾਰਕ ਤੁਹਾਡੇ ਦਰਦ ਨੂੰ ਘੱਟ ਕਰ ਸਕਦੇ ਹਨ, ਪਰ ਉਹ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਖਾਸ ਕਰਕੇ ਜੇਕਰ ਤੁਹਾਨੂੰ ਪਹਿਲਾਂ ਹੀ ਗੁਰਦੇ ਦੀ ਬਿਮਾਰੀ ਹੈ।

2.. ਨਮਕ ਬਲੱਡ-ਪ੍ਰੈਸ਼ਰ ਨੂੰ ਵਧਾਉਣ ਦਾ ਕੰਮ ਕਰਦਾ ਹੈ, ਜਿਸ ਨਾਲ ਕਿਡਨੀ ਸੰਬੰਧੀ ਬਿਮਾਰੀਆਂ ਦਾ ਖਤਰਾ ਵੀ ਵੱਧ ਸਕਦਾ ਹੈ। ਇਸ ਲਈ ਡਾਕਟਰ ਭੋਜਨ ਵਿੱਚ ਨਮਕ ਦੀ ਬਜਾਏ ਹੋਰ ਮਸਾਲਿਆਂ ਦੀ ਵਰਤੋਂ ਕਰਨ ਦੀ ਸਲਾਹ ਦਿੰਦੇ ਹਨ। ਇਸ ਲਈ ਕਿਡਨੀ ਦੀ ਸਮੱਸਿਆ ਵਾਲੇ ਲੋਕਾਂ ਨੂੰ ਨਮਕ ਦੀ ਘੱਟ ਵਰਤੋਂ ਕਰਨੀ ਚਾਹੀਦੀ ਹੈ।

3.. ਪ੍ਰੋਸੈਸਡ ਭੋਜਨ ਸੋਡੀਅਮ ਅਤੇ ਫਾਸਫੋਰਸ ਦੇ ਮਹੱਤਵਪੂਰਨ ਸਰੋਤ ਹਨ। ਇਸ ਲਈ ਇਨ੍ਹਾਂ ਦਾ ਸੇਵਨ ਸਾਡੇ ਗੁਰਦਿਆਂ ਨੂੰ ਭਾਰੀ ਨੁਕਸਾਨ ਪਹੁੰਚਾ ਸਕਦਾ ਹੈ। ਉੱਚ ਫਾਸਫੋਰਸ ਵਾਲਾ ਪ੍ਰੋਸੈਸਡ ਭੋਜਨ ਨਾ ਸਿਰਫ਼ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਬਲਕਿ ਇਹ ਸਾਡੀਆਂ ਹੱਡੀਆਂ ਲਈ ਵੀ ਘਾਤਕ ਸਾਬਤ ਹੋ ਸਕਦਾ ਹੈ।
4.. ਬਹੁਤ ਜ਼ਿਆਦਾ ਖੰਡ ਖਾਣ ਨਾਲ ਮੋਟਾਪਾ ਵੱਧ ਸਕਦਾ ਹੈ, ਜਿਸ ਨਾਲ ਤੁਹਾਡਾ ਹਾਈ ਬਲੱਡ-ਪ੍ਰੈਸ਼ਰ ਅਤੇ ਸ਼ੂਗਰ ਦਾ ਖਤਰਾ ਵੱਧ ਜਾਂਦਾ ਹੈ। ਨਤੀਜੇ ਵਜੋਂ ਗੁਰਦੇ ਦੀ ਬਿਮਾਰੀ ਹੁੰਦੀ ਹੈ। ਇਸ ਲਈ ਤੁਹਾਨੂੰ ਖੰਡ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।  

5.. ਬਹੁਤ ਜ਼ਿਆਦਾ ਅਲਕੋਹਲ ਦਾ ਸੇਵਨ ਯੂਰਿਕ ਐਸਿਡ ਦੇ ਉਤਪਾਦਨ ਨੂੰ ਵਧਾ ਸਕਦਾ ਹੈ ਅਤੇ ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਲਈ ਸ਼ਰਾਬ ਦਾ ਸੇਵਨ ਘੱਟ ਕਰਨਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...