October 13, 2026, 8:45 am
----------- Advertisement -----------
HomeNewsHealthਅਮਰੂਦ ਦੀਆਂ ਪੱਤੀਆਂ ਦੇ ਇਸਤੇਮਾਲ ਨਾਲ ਦੂਰ ਹੋ ਸਕਦੀਆਂ ਹਨ ਇਹ Skin...

ਅਮਰੂਦ ਦੀਆਂ ਪੱਤੀਆਂ ਦੇ ਇਸਤੇਮਾਲ ਨਾਲ ਦੂਰ ਹੋ ਸਕਦੀਆਂ ਹਨ ਇਹ Skin Problems

Published on

----------- Advertisement -----------

ਅਮਰੂਦ ਖਾਣ ਨਾਲ ਸਿਹਤ ਨੂੰ ਬਹੁਤ ਫਾਇਦੇ ਮਿਲਦੇ ਹਨ, ਇਹ ਤਾਂ ਤੁਸੀਂ ਜਾਣਦੇ ਹੋਣਗੇ। ਪਰ ਕੀ ਤੁਸੀਂ ਜਾਣਦੇ ਹੋ ਅਮਰੂਦ ਦੀਆਂ ਪੱਤੀਆਂ ਵੀ ਕਾਫ਼ੀ ਗੁਣਕਾਰੀ ਹੁੰਦੀਆਂ ਹਨ, ਇਹ ਸਿਹਤ ਤੇ ਸੁੰਦਰਤਾ ਦੋਵਾਂ ਲਈ ਲਾਭਕਾਰੀ ਹਨ। ਅਮਰੂਦ ਦੀਆਂ ਪੱਤੀਆਂ ਦੀ ਵਰਤੋਂ ਕਈ ਬਿਮਾਰੀਆਂ ਨੂੰ ਦੂਰ ਕਰਨ ਲਈ ਕੀਤੀ ਜਾਂਦੀ ਹੈ ਪਰ ਤੁਸੀਂ ਇਨ੍ਹਾਂ ਪੱਤੀਆਂ ਦੀ ਵਰਤੋਂ ਚਮੜੀ ਲਈ ਵੀ ਕਰ ਸਕਦੇ ਹੋ, ਜਿਸ ਨਾਲ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਇਸ ‘ਚ ਐਂਟੀ-ਆਕਸੀਡੈਂਟ ਅਤੇ ਐਂਟੀ-ਬੈਕਟੀਰੀਅਲ ਗੁਣ ਪਾਏ ਜਾਂਦੇ ਹਨ, ਜੋ ਚਮੜੀ ਦੀਆਂ ਸਮੱਸਿਆਵਾਂ ਨੂੰ ਦੂਰ ਕਰਦੇ ਹਨ। ਆਓ ਜਾਣਦੇ ਹਾਂ ਅਮਰੂਦ ਦੀਆਂ ਪੱਤੀਆਂ ਚਮੜੀ ਲਈ ਕਿਵੇਂ ਫਾਇਦੇਮੰਦ ਹੁੰਦੀਆਂ ਹਨ।

ਖੁਸ਼ਕ ਚਮੜੀ ਦੀ ਸਮੱਸਿਆ ‘ਚ ਅਸਰਦਾਰ: ਜੇਕਰ ਤੁਹਾਨੂੰ ਖੁਸ਼ਕ ਚਮੜੀ ਦੀ ਸਮੱਸਿਆ ਹੈ ਤਾਂ ਅਮਰੂਦ ਦੀਆਂ ਪੱਤੀਆਂ ਦਾ ਪਾਣੀ ਇਸ ਸਮੱਸਿਆ ਤੋਂ ਛੁਟਕਾਰਾ ਦਿਵਾ ਸਕਦਾ ਹੈ। ਇਹ ਤੁਹਾਡੀ ਚਮੜੀ ਨੂੰ ਨਰਮ ਰੱਖਣ ‘ਚ ਮਦਦ ਕਰਦੀਆਂ ਹਨ।
ਚਮੜੀ ਦੀਆਂ ਝੁਰੜੀਆਂ ਨੂੰ ਘਟਾਉਣ ‘ਚ ਮਦਦਗਾਰ: ਅਮਰੂਦ ਦੀਆਂ ਪੱਤੀਆਂ ਚਮੜੀ ਦੀਆਂ ਝੁਰੜੀਆਂ ਨੂੰ ਦੂਰ ਕਰਨ ਵਿਚ ਮਦਦਗਾਰ ਹਨ। ਇਸ ਦੀ ਨਿਯਮਤ ਵਰਤੋਂ ਨਾਲ ਤੁਸੀਂ ਝੁਰੜੀਆਂ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ।

ਦਾਗ਼-ਧੱਬੇ ਘਟਾਉਣ ‘ਚ ਮਦਦਗਾਰ: ਅਮਰੂਦ ਦੀਆਂ ਪੱਤੀਆਂ ਦੀ ਵਰਤੋਂ ਕਰ ਕੇ ਤੁਸੀਂ ਦਾਗ-ਧੱਬਿਆਂ ਦੀ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹੋ। ਇਸ ਦੇ ਲਈ ਸਭ ਤੋਂ ਪਹਿਲਾਂ ਅਮਰੂਦ ਦੀਆਂ ਪੱਤੀਆਂ ਨੂੰ ਧੋਅ ਕੇ ਪੇਸਟ ਬਣਾ ਲਓ। ਇਨ੍ਹਾਂ ਨੂੰ ਪ੍ਰਭਾਵਿਤ ਥਾਵਾਂ ‘ਤੇ ਲਗਾਓ, 15 ਮਿੰਟ ਬਾਅਦ ਪਾਣੀ ਨਾਲ ਧੋ ਲਓ।
ਮੁਹਾਸੇ ਦੂਰ ਕਰਨ ‘ਚ ਅਸਰਦਾਰ: ਅਮਰੂਦ ਦੀਆਂ ਪੱਤੀਆਂ ‘ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਜਿਸ ਨਾਲ ਮੁਹਾਸਿਆਂ ਦੀ ਸਮੱਸਿਆ ਨੂੰ ਘਟਾਇਆ ਜਾ ਸਕਦਾ ਹੈ।
ਚਮੜੀ ਨੂੰ ਸਾਫ ਕਰਨ ‘ਚ ਮਦਦਗਾਰ: ਇਹ ਪੱਤੇ ਚਮੜੀ ਦੀ ਗੰਦਗੀ ਨੂੰ ਸਾਫ਼ ਕਰਨ ‘ਚ ਕਾਰਗਰ ਹਨ। ਇਸ ਦੇ ਲਈ ਅਮਰੂਦ ਦੀਆਂ ਪੱਤੀਆਂ ਨੂੰ ਪਾਣੀ ‘ਚ ਪਾ ਕੇ ਇਸ਼ਨਾਨ ਕਰ ਸਕਦੇ ਹੋ ਜਿਸ ਨਾਲ ਡੈੱਡ ਸੈੱਲਸ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...