July 30, 2026, 4:06 pm
----------- Advertisement -----------
HomeNewsHealthਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

ਬੱਚਿਆਂ ਨੂੰ ਗਰਮੀ ਤੋਂ ਬਚਾਉਣ ਲਈ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ

Published on

----------- Advertisement -----------

ਪਿਛਲੇ ਕੁਝ ਦਿਨਾਂ ਤੋਂ ਅਸੀਂ ਲਗਾਤਾਰ ਵੱਧ ਰਹੇ ਤਾਪਮਾਨ ਅਤੇ ਗਰਮੀ ਬਾਰੇ ਸੁਣ ਪੜ੍ਹ ਰਹੇ ਹਾਂ। ਵਧਦੀ ਗਰਮੀ ਨਾ ਸਿਰਫ਼ ਇੱਕ ਅਸੁਵਿਧਾਜਨਕ ਸਥਿਤੀ ਹੈ, ਸਗੋਂ ਇਹ ਸਾਡੀ ਸਿਹਤ ‘ਤੇ ਕਈ ਮਾੜੇ ਪ੍ਰਭਾਵ ਵੀ ਪਾ ਸਕਦੀ ਹੈ। ਧੁੱਪ ਅਤੇ ਗਰਮੀ ਕਾਰਨ ਲੋਕ ਅਕਸਰ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਵਿੱਚ ਇਸ ਅੱਤ ਦੀ ਗਰਮੀ ਵਿੱਚ ਸਕੂਲ ਤੋਂ ਘਰ ਆਉਂਦੇ ਬੱਚਿਆਂ ਦਾ ਖ਼ਾਸ ਖਿਆਲ ਰੱਖਣਾ ਲਾਜ਼ਮੀ ਹੋ ਜਾਂਦਾ ਹਾਂ ਕਿਉਕਿ ਜਦੋਂ ਬੱਚੇ ਕੜਕਦੀ ਧੁੱਪ ਤੋਂ ਘਰ ਵਾਪਸ ਆਉਂਦੇ ਹਨ ਤਾਂ ਉਸ ਸਮੇਂ ਅਜਿਹੀਆਂ ਕਈ ਗ਼ਲਤੀਆਂ ਕਰ ਬੈਠਦੇ ਹਨ ਜੋ ਕਿ ਉਨ੍ਹਾਂ ਦੇ ਬਿਮਾਰ ਹੋਣ ਦਾ ਕਾਰਨ ਬਣ ਜਾਂਦੀਆਂ ਹਨ।
ਆਓਂ ਜਾਂਦੇ ਹਾਂ ਤੇਜ਼ ਧੁੱਪ ਤੋਂ ਘਰ ਪਰਤ ਕੇ ਕਿਹੜੀਆ ਗਲਤੀਆ ਨਹੀਂ ਕਰਨੀਆ ਚਾਹੀਦੀਆ:
ਕਈ ਵਾਰ ਬੱਚੇ ਧੁੱਪ ਤੋਂ ਘਰ ਆਉਂਦਿਆਂ ਹੀ ਕੂਲਰ ਅਤੇ ਏਸੀ ਚਾਲੂ ਕਰ ਦਿੰਦੇ ਹਨ। ਅਜਿਹਾ ਬਿਲਕੁਲ ਨਹੀਂ ਕਰਨਾ ਚਾਹੀਦਾ। ਯਾਦ ਰੱਖੋ ਕਿ ਸਾਡੇ ਸਰੀਰ ਨੂੰ ਵੱਖ-ਵੱਖ ਤਾਪਮਾਨਾਂ ਦੇ ਅਨੁਕੂਲ ਹੋਣ ਲਈ ਸਮਾਂ ਲੱਗਦਾ ਹੈ। ਇਸ ਦੇ ਨਾਲ ਹੀ ਕੂਲਰ ਅਤੇ ਏਸੀ ਸਾਹਮਣੇ ਲਗਾਤਾਰ ਬੈਠਣ ਬਾਅਦ ਇਕਦਮ ਧੁੱਪ ਵਿਚ ਵੀ ਨਾ ਨਿਕਲਣ ਦਿਓ।


ਬੱਚੇ ਤੇਜ਼ ਧੁੱਪ ਚੋ ਆਉਣ ਤੋਂ ਤੁਰੰਤ ਬਾਅਦ ਆਪਣਾ ਮੂੰਹ ਨਾ ਧੋਣ। ਇਸ ਕਾਰਨ ਚਿਹਰੇ ਦੀਆਂ ਖੂਨ ਦੀਆਂ ਨਾੜੀਆਂ ਪਤਲੀਆਂ ਹੋ ਜਾਂਦੀਆਂ ਹਨ, ਉਨ੍ਹਾਂ ਨੂੰ ਆਮ ਤਾਪਮਾਨ ਦੇ ਅਨੁਕੂਲ ਹੋਣ ਦਾ ਸਮਾਂ ਨਹੀਂ ਮਿਲਦਾ। ਬਾਹਰੋਂ ਆਉਣ ਤੋਂ ਬਾਅਦ, ਚਮੜੀ ਨੂੰ ਕੁਝ ਸਮੇਂ ਲਈ ਕਮਰੇ ਦੇ ਸਾਧਾਰਨ ਤਾਪਮਾਨ ‘ਤੇ ਆਉਣ ਦਿਓ।


ਜਦ ਵੀ ਬੱਚੇ ਗਰਮੀ ਵਿੱਚ ਬਾਹਰੋਂ ਆਏ ਹੋਣ ਤਾਂ ਆਉਣ ਤੋਂ ਤੁਰੰਤ ਬਾਅਦ ਇਸ਼ਨਾਨ ਨਾ ਕਰਨ। ਬਾਹਰੋਂ ਆਉਣ ਨਾਲ ਸਰੀਰ ਦਾ ਤਾਪਮਾਨ ਬਹੁਤ ਵੱਧ ਜਾਂਦਾ ਹੈ। ਅਜਿਹੇ ‘ਚ ਸਰੀਰ ‘ਤੇ ਪਾਣੀ ਡਿੱਗਣ ਨਾਲ ਸਾਡੇ ਸਰੀਰ ਦਾ ਤਾਪਮਾਨ ਵਿਗੜ ਜਾਂਦਾ ਹੈ। ਜ਼ੁਕਾਮ, ਅਤੇ ਸਿਰ ਦਰਦ ਦੀ ਸਮੱਸਿਆ ਹੋ ਸਕਦੀ ਹੈ।

ਅਕਸਰ ਬੱਚੇ ਤੇਜ਼ ਧੁੱਪ ਤੋਂ ਘਰ ਆਉਣ ਦੇ ਤੁਰੰਤ ਬਾਅਦ ਠੰਡਾ ਪਾਣੀ ਪੀ ਲੈਂਦੇ ਹਨ। ਧੁੱਪ ਚੋ ਆਉਣ ਤੋਂ ਤੁਰੰਤ ਬਾਅਦ ਠੰਡਾ ਪਾਣੀ ਪੀਣ ਨਾਲ ਸਰੀਰ ਦੇ ਤਾਪਮਾਨ ਵਿਚ ਅਚਾਨਕ ਬਦਲਾਅ ਆਉਂਦਾ ਹੈ। ਜਿਸ ਕਾਰਨ ਜ਼ੁਕਾਮ ਜਾਂ ਬੁਖਾਰ ਹੋਣ ਦੀ ਸੰਭਾਵਨਾ ਰਹਿੰਦੀ ਹੈ। ਬਾਹਰੋਂ ਆਉਣ ਤੋਂ ਬਾਅਦ ਪਹਿਲਾਂ ਆਪਣੇ ਸਰੀਰ ਦਾ ਤਾਪਮਾਨ ਕਮਰੇ ਦੇ ਤਾਪਮਾਨ ਦੇ ਬਰਾਬਰ ਰੱਖੋ, ਫਿਰ ਠੰਡਾ ਪਾਣੀ ਪੀਣ ਦੀ ਬਜਾਏ ਸਾਦਾ ਪਾਣੀ ਪੀਓ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰੀ ਮੀਂਹ ਤੇ ਜ਼ਮੀਨ ਖਿਸਕਣ ਕਾਰਨ ਕੇਦਾਰਨਾਥ ਯਾਤਰਾ ਦਾ ਰਸਤਾ ਬੰਦ, ਗੌਰੀਕੁੰਡ ਤੋਂ ਅੱਗੇ ਪਹਾੜੀ ਦਾ ਹਿੱਸਾ ਡਿੱਗਿਆ

ਕੇਦਾਰਨਾਥ ਯਾਤਰਾ ਮਾਰਗ ‘ਤੇ ਲਗਾਤਾਰ ਹੋ ਰਹੀ ਮੋਹਲੇਧਾਰ ਬਾਰਿਸ਼ ਦੌਰਾਨ ਵੀਰਵਾਰ ਸਵੇਰੇ ਇੱਕ ਵੱਡਾ...

ਪੰਜਾਬ ਕਾਂਗਰਸ ਦੀ ਦਿੱਲੀ ‘ਚ ਹੋਈ ਸੀਕਰੇਟ ਮੀਟਿੰਗ, ਰਾਜਾ ਵੜਿੰਗ ਅਸਤੀਫ਼ਾ ਦੇਣ ਲਈ ਤਿਆਰ; ਗੁੱਟਬੰਦੀ ਹੋਈ ਤੇਜ਼

ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅੰਦਰਲੀ ਧੜੇਬੰਦੀ ਅਤੇ ਅੰਦਰੂਨੀ ਕਲੇਸ਼...

 ਜਗਮੀਤ ਸਿੰਘ ਨੂੰ ਡੈਸਟੀਨੇਸ਼ਨ ਕੈਨੇਡਾ ਦਾ ਮੁਖੀ ਲਾਉਣ ਦੀ ਤਿਆਰੀ

ਕੈਨੇਡਾ ਦੀ ਨਿਊ ਡੈਮੋਕਰੈਟਿਕ ਪਾਰਟੀ ਦੇ 2017 ਤੋਂ 2025 ਤੱਕ ਪ੍ਰਧਾਨ ਰਹੇ ਜਗਮੀਤ ਸਿੰਘ...

ਬੇਅਦਬੀ ਕਾਨੂੰਨ ਦੇ ਸੋਧੇ ਖਰੜੇ ‘ਤੇ ਜਥੇਦਾਰ ਬੋਲੇ – ‘ਗੁਰੂ ਗ੍ਰੰਥ ਸਾਹਿਬ ਤੇ ਕੋਈ ਕਾਨੂੰਨ ਨਹੀਂ ਬਣਾਇਆ ਜਾ ਸਕਦਾ’

ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨੂੰ ਲੈ ਕੇ ਪੰਜਾਬ...

ਇਸ ਪਿੰਡ ਦੇ ਮੁੰਡਾ-ਕੁੜੀ ਆਪਸ ਵਿਚ ਨਹੀਂ ਕਰਵਾ ਸਕਣਗੇ ਵਿਆਹ, ਪੰਚਾਇਤ ਨੇ ਮਤਾ ਕੀਤਾ ਪਾਸ

ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਬੋਪਾਰਾਏ ਕਲਾਂ ਵਿਖੇ ਪਿੰਡ ਦੀਆਂ ਸਦੀਆਂ ਪੁਰਾਣੀਆਂ ਮਾਨਤਾਵਾਂ...

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਲੜਕੀ ਦਾ ਗੋਲੀ ਮਾਰ ਕੇ ਕਤਲ, ਪੰਜਾਬੀ ਮੁੰਡੇ ਨੇ ਇਲਜ਼ਾਮ!

ਕੈਨੇਡਾ ਦੇ ਟੋਰਾਂਟੋ ਵਿੱਚ ਅੰਮ੍ਰਿਤਸਰ ਦੀ 26 ਸਾਲਾ ਨਵਨੀਤ ਕੌਰ ਦੀ ਦਿਨ-ਦਿਹਾੜੇ ਗੋਲੀ ਮਾਰ...

BS-3 ਗੱਡੀਆਂ ਦੇ ਬਦਲਣੇ ਪੈ ਸਕਦੇ ਹਨ ਰਬੜ ਦੇ ਪੁਰਜੇ, E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ

ਕੇਂਦਰ ਸਰਕਾਰ ਨੇ ਪਹਿਲੀ ਵਾਰ ਮੰਨਿਆ ਕਿ E-20 ਪੈਟਰੋਲ ਇਸਤੇਮਾਲ ਕਰਨ ਨਾਲ ਗੱਡੀਆਂ ਨੂੰ...

ਵਾਲਮੀਕਿ ਸਮਾਜ ਵੱਲੋਂ ਅੱਜ ਪੰਜਾਬ ਬੰਦ ਦਾ ਸੱਦਾ; ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ...

*40 ਲੱਖ ਔਰਤਾਂ ਇਕ ਅਗਸਤ ਨੂੰ ਪਹਿਲੀ ਵਾਰ ਸਨਮਾਨ ਰਾਸ਼ੀ ਪ੍ਰਾਪਤ ਕਰਨ ਲਈ ਰਜਿਸਟਰ...