November 6, 2026, 9:25 pm
----------- Advertisement -----------
HomeNewsHealthਕਬਜ਼ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਕਰੋ ਵਰਤੋਂ  

ਕਬਜ਼ ਤੋਂ ਛੁਟਕਾਰਾ ਪਾਉਣ ਲਈ ਇਨ੍ਹਾਂ ਘਰੇਲੂ ਨੁਸਖ਼ਿਆਂ ਦੀ ਕਰੋ ਵਰਤੋਂ  

Published on

----------- Advertisement -----------
ਕਬਜ਼ ਅੱਜ ਕੱਲ੍ਹ ਇੱਕ ਆਮ ਸਮੱਸਿਆ ਬਣ ਗਈ ਹੈ। ਇਸ ਤੋਂ ਕੋਈ ਵੀ ਪ੍ਰਭਾਵਿਤ ਹੋ ਸਕਦਾ ਹੈ। ਗਰਭ ਅਵਸਥਾ ਦੌਰਾਨ ਔਰਤਾਂ ਨੂੰ ਕਬਜ਼ ਦੀ ਸਮੱਸਿਆ ਵੀ ਹੁੰਦੀ ਹੈ। ਇਸ ਹਾਲਤ ਵਿੱਚ ਪਾਚਨ ਕਿਰਿਆ ਹੌਲੀ ਹੋ ਜਾਂਦੀ ਹੈ। ਇਸ ਕਾਰਨ ਕਬਜ਼ ਤੋਂ ਪੀੜਤ ਵਿਅਕਤੀ ਨੂੰ ਅੰਤੜੀਆਂ ਦੀ ਗਤੀ ਵਿੱਚ ਮੁਸ਼ਕਲ ਆਉਂਦੀ ਹੈ। ਲੰਬੇ ਸਮੇਂ ਤੱਕ ਕਬਜ਼ ਰਹਿਣ ਕਾਰਨ ਕਈ ਬਿਮਾਰੀਆਂ ਜਨਮ ਲੈਂਦੀਆਂ ਹਨ। ਇਸ ਨਾਲ ਸਿਰ ਦਰਦ, ਗੈਸ, ਭੁੱਖ ਨਾ ਲੱਗਦੀ ਹੈ। ਕਬਜ਼ ਦੀ ਸਮੱਸਿਆ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ। ਆਓ ਜਾਣਦੇ ਹਾਂ ਕਬਜ਼ ਦੇ ਕਾਰਨ, ਲੱਛਣ ਅਤੇ ਉਪਾਅ-
ਕਬਜ਼ ਦੇ ਕਾਰਨ-
1.. ਘੱਟ ਪਾਣੀ ਪੀਣਾ
2.. ਡੀਹਾਈਡ੍ਰੇਸ਼ਨ
3.. ਫਾਈਬਰ ਦੀ ਘਾਟ
4.. ਬਹੁਤ ਜ਼ਿਆਦਾ ਆਰਾਮ
5.. ਖਰਾਬ ਰੁਟੀਨ
6.. ਗਰਭ ਅਵਸਥਾ
7.. ਸਿਗਰਟਨੋਸ਼ੀ
ਕਬਜ਼ ਦੇ ਲੱਛਣ-
. ਚੱਕਰ ਆਉਣਾ-
. ਮਤਲੀ-
. ਸਿਰ ਦਰਦ-
. ਪੇਟ ਵਿੱਚ ਭਾਰੀਪਨ-
. ਮੁਹਾਸੇ-
ਕਬਜ਼ ਤੋਂ ਛੁਟਕਾਰਾ ਪਾਉਣ ਦੇ ਉਪਾਅ-
1.. ਮੇਥੀ ਦਾ ਸੇਵਨ ਪਾਚਨ ਤੰਤਰ ਨੂੰ ਮਜ਼ਬੂਤ ​​ਬਣਾਉਣ ਲਈ ਫਾਇਦੇਮੰਦ ਹੁੰਦਾ ਹੈ। ਇਸ ਦੀ ਵਰਤੋਂ ਨਾਲ ਕਬਜ਼ ਤੋਂ ਵੀ ਰਾਹਤ ਮਿਲਦੀ ਹੈ। ਇਸ ਦੇ ਲਈ ਰੋਜ਼ ਰਾਤ ਨੂੰ ਸੌਣ ਤੋਂ ਪਹਿਲਾਂ ਇੱਕ ਚਮਚ ਮੇਥੀ ਦੇ ਬੀਜ ਨੂੰ ਇੱਕ ਗਲਾਸ ਪਾਣੀ ਵਿੱਚ ਭਿਓ ਦਿਓ। ਅਗਲੀ ਸਵੇਰ ਮੇਥੀ ਦੇ ਪਾਣੀ ਦਾ ਸੇਵਨ ਕਰੋ।
2.. ਸਵੇਰੇ ਉੱਠਣ ਤੋਂ ਬਾਅਦ ਪਾਣੀ ’ਚ ਨਿੰਬੂ ਦਾ ਰਸ ਅਤੇ ਕਾਲਾ ਨਮਕ ਮਿਲਾ ਕੇ ਪਿਓ। ਇਸ ਨਾਲ ਤੁਹਾਡਾ ਪੇਟ ਸਾਫ਼ ਰਹੇਗਾ ਅਤੇ ਕਬਜ਼ ਦੀ ਸਮੱਸਿਆ ਨਹੀਂ ਹੋਵੇਗੀ। 
3.. ਸਿਹਤ ਮਾਹਿਰ ਸਰਦੀਆਂ ਵਿੱਚ ਸਿਹਤਮੰਦ ਰਹਿਣ ਲਈ ਖਜੂਰ ਖਾਣ ਦੀ ਸਲਾਹ ਦਿੰਦੇ ਹਨ। ਇਸ ਦੇ ਨਾਲ ਹੀ ਖਜੂਰ ਖਾਣ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਨਾਲ ਸਰੀਰ ਵਿੱਚ ਆਇਰਨ ਦੀ ਕਮੀ ਦੂਰ ਹੁੰਦੀ ਹੈ। ਇਸ ਨਾਲ ਸਰੀਰ ਵਿੱਚ ਊਰਜਾ ਦਾ ਸੰਚਾਰ ਹੁੰਦਾ ਹੈ। 
4.. ਘਿਓ ਨਾ ਸਿਰਫ਼ ਸੁਆਦ ਨੂੰ ਵਧਾਉਂਦਾ ਹੈ, ਸਗੋਂ ਸਰੀਰ ਨੂੰ ਮਜ਼ਬੂਤ ਵੀ ਕਰਦਾ ਹੈ। ਡਾਕਟਰ ਪਤਲੇ ਲੋਕਾਂ ਨੂੰ ਵਜ਼ਨ ਵਧਾਉਣ ਲਈ ਘਿਓ ਖਾਣ ਦੀ ਸਲਾਹ ਦਿੰਦੇ ਹਨ। ਇਸ ਦੇ ਲਈ ਖਾਣਾ ਖਾਣ ਤੋਂ ਪਹਿਲਾਂ ਇੱਕ ਚਮਚ ਘਿਓ ਅਤੇ ਚੀਨੀ ਦਾ ਸੇਵਨ ਕਰੋ। ਇਸ ਤੋਂ ਇਲਾਵਾ ਘਿਓ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੁੰਦੀ ਹੈ। ਇਸ ਵਿੱਚ ਵਿਟਾਮਿਨ-ਏ, ਡੀ, ਈ ਪਾਏ ਜਾਂਦੇ ਹਨ। ਇਹ ਜ਼ਰੂਰੀ ਪੋਸ਼ਕ ਤੱਤ ਕਬਜ਼ ਲਈ ਫੀਇਦੇਮੰਦ ਹੁੰਦੇ ਹਨ। 
5.. ਜੇਕਰ  ਤੁਸੀਂ ਕਬਜ਼ ਤੋਂ ਪਰੇਸ਼ਾਨ ਹੋ ਅਤੇ ਇਸ ਤੋਂ ਛੁਟਾਕਾਰਾ ਪਾਉਣਾ ਚਾਹੁੰਦੇ ਹੋ, ਤਾਂ ਤੁਸੀਂ ਆਂਵਲੇ ਦਾ ਸੇਵਨ ਕਰ ਸਕਦੇ ਹੋ। ਇਸ ਦਾ ਸੇਵਨ ਕਰਨ ਨਾਲ ਕਬਜ਼ ਦੀ ਸਮੱਸਿਆ ਦੂਰ ਹੋ ਜਾਂਦੀ ਹੈ। ਆਂਵਲੇ ’ਚ ਵਿਟਾਮਿਨ-ਸੀ, ਫਾਈਬਰ ਸਮੇਤ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਸਿਹਤ ਲਈ ਫਾਇਦੇਮੰਦ ਹੁੰਦੇ ਹਨ। ਇਸ ਦੇ ਸੇਵਨ ਨਾਲ ਮੋਟਾਪੇ ਅਤੇ ਸ਼ੂਗਰ ਵਿੱਚ ਵੀ ਰਾਹਤ ਮਿਲਦੀ ਹੈ।  
6.. ਕੁਝ ਲੋਕ ਕੌਫੀ ਪੀਣ ਤੋਂ ਬਾਅਦ ਦਬਾਅ ਮਹਿਸੂਸ ਕਰਦੇ ਹਨ। ਇਹ ਇਸ ਲਈ ਹੈ ਕਿਉਂਕਿ ਇਹ ਪਾਚਨ ਪ੍ਰਣਾਲੀ ਦੀਆਂ ਮਾਸਪੇਸ਼ੀਆਂ ਨੂੰ ਉਤੇਜਿਤ ਕਰਦਾ ਹੈ। ਕੌਫੀ ਅੰਤੜੀ ਦੀਆਂ ਮਾਸਪੇਸ਼ੀਆਂ ਨੂੰ ਉਤੇਜਿਤ ਕਰਕੇ ਕਬਜ਼ ਤੋਂ ਰਾਹਤ ਪਾਉਣ ਵਿੱਚ ਮਦਦ ਕਰ ਸਕਦੀ ਹੈ। ਇਸ ਵਿੱਚ ਕੁਝ ਮਾਤਰਾ ਵਿੱਚ ਘੁਲਣਸ਼ੀਲ ਰੇਸ਼ਾ ਵੀ ਹੋ ਸਕਦਾ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...