September 12, 2026, 4:01 pm
----------- Advertisement -----------
HomeNewsHealthਜੇ ਸਰਦੀਆਂ 'ਚ ਚਿਹਰਾ ਰਹਿੰਦਾ ਹੈ ਖੁਸ਼ਕ ਤਾਂ ਅਪਣਾਓ ਇਹ ਘਰੇਲੂ ਨੁਸਖੇ,...

ਜੇ ਸਰਦੀਆਂ ‘ਚ ਚਿਹਰਾ ਰਹਿੰਦਾ ਹੈ ਖੁਸ਼ਕ ਤਾਂ ਅਪਣਾਓ ਇਹ ਘਰੇਲੂ ਨੁਸਖੇ, ਸਕਿਨ ਮਿੰਟਾ ‘ਚ ਕਰੇਗੀ Glow

Published on

----------- Advertisement -----------

ਸਰਦੀਆਂ ਦੇ ਮੌਸਮ ਵਿੱਚ ਚਮੜੀ ਖੁਸ਼ਕ ਅਤੇ ਬੇਜਾਨ ਹੋ ਜਾਂਦੀ ਹੈ। ਇਸ ਮੌਸਮ ‘ਚ ਲੋਕ ਪਾਣੀ ਵੀ ਘੱਟ ਪੀਂਦੇ ਹਨ, ਜਿਸ ਕਾਰਨ ਡੀਹਾਈਡ੍ਰੇਸ਼ਨ ਕਾਰਨ ਚਿਹਰਾ ਖੁਸ਼ਕ ਹੋ ਜਾਂਦਾ ਹੈ। ਇਸ ਲਈ ਇਸ ਮੌਸਮ ‘ਚ ਤੁਹਾਨੂੰ ਆਪਣੀ ਚਮੜੀ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ। ਅਜਿਹੇ ‘ਚ ਤੁਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਸਕਦੇ ਹੋ।ਆਓ ਜਾਣਦੇ ਹਾਂ ਚਿਹਰੇ ਦੀ ਖੁਸ਼ਕੀ ਨੂੰ ਦੂਰ ਕਰਨ ਲਈ ਘਰੇਲੂ ਨੁਸਖਿਆਂ ਬਾਰੇ –
ਨਾਰੀਅਲ ਤੇਲ-
ਨਾਰੀਅਲ ਦਾ ਤੇਲ ਹਰ ਤਰ੍ਹਾਂ ਨਾਲ ਚਮੜੀ ਲਈ ਬਹੁਤ ਫਾਇਦੇਮੰਦ ਹੁੰਦਾ ਹੈ |ਜੇਕਰ ਤੁਹਾਡੀ ਚਮੜੀ ਵੀ ਬਹੁਤ ਖੁਸ਼ਕ ਹੈ ਤਾਂ ਤੁਹਾਨੂੰ ਦਿਨ ਵਿਚ ਦੋ ਵਾਰ ਨਾਰੀਅਲ ਤੇਲ ਦੀ ਮਾਲਿਸ਼ ਕਰਨੀ ਚਾਹੀਦੀ ਹੈ | ਅਜਿਹੇ ‘ਚ ਵੀ ਜੇਕਰ ਤੁਹਾਨੂੰ ਆਰਾਮ ਨਹੀਂ ਮਿਲਦਾ ਤਾਂ ਤੁਸੀਂ ਨਾਰੀਅਲ ਦੇ ਤੇਲ ‘ਚ ਕਪੂਰ ਵੀ ਮਿਲਾ ਸਕਦੇ ਹੋ। ਅਜਿਹਾ ਕਰਨ ਨਾਲ ਤੁਸੀਂ ਚਿਹਰੇ ਦੀ ਖੁਸ਼ਕੀ ਤੋਂ ਛੁਟਕਾਰਾ ਪਾ ਸਕਦੇ ਹੋ।
ਮਲਾਈ
ਜੇਕਰ ਤੁਹਾਡਾ ਚਿਹਰਾ ਖੁਸ਼ਕ ਅਤੇ ਬੇਜਾਨ ਹੈ ਤਾਂ ਤੁਸੀਂ ਤਾਜ਼ੇ ਦੁੱਧ ਦੀ ਮਲਾਈ ਕੱਢ ਕੇ ਇਸ ਨਾਲ ਮਾਲਿਸ਼ ਕਰ ਸਕਦੇ ਹੋ, ਦੱਸ ਦੇਈਏ ਕਿ ਮਲਾਈ ਵਿੱਚ ਨਮੀ ਦੇਣ ਦੇ ਗੁਣ ਹੁੰਦੇ ਹਨ। ਇਹ ਕੁਦਰਤੀ ਤਰੀਕੇ ਨਾਲ ਚਮੜੀ ਨੂੰ ਨਮੀ ਪ੍ਰਦਾਨ ਕਰਦੀ ਹੈ ਅਤੇ ਚਮੜੀ ਵਿੱਚ ਚਮਕ ਵੀ ਲਿਆਉਂਦੀ ਹੈ। ਇਸੇ ਲਈ ਚਿਹਰੇ ਦੀ ਖੁਸ਼ਕੀ ਨੂੰ ਦੂਰ ਕਰਨ ਵਿੱਚ ਮਲਾਈ ਤੁਹਾਡੀ ਮਦਦ ਕਰ ਸਕਦੀ ਹੈ।
ਗਲਿਸਰੀਨ-
ਗਲਿਸਰੀਨ ਚਮੜੀ ਦੀ ਖੁਸ਼ਕੀ ਤੋਂ ਛੁਟਕਾਰਾ ਪਾਉਣ ਵਿਚ ਮਦਦ ਕਰ ਸਕਦੀ ਹੈ। ਜੀ ਹਾਂ, ਇਸ ਨੂੰ ਲਗਾਉਣ ਲਈ ਇਕ ਚੱਮਚ ਗੁਲਾਬ ਜਲ ਅਤੇ ਥੋੜ੍ਹਾ ਜਿਹਾ ਐਲੋਵੇਰਾ ਜੈੱਲ ਗਲਿਸਰੀਨ ‘ਚ ਮਿਲਾ ਕੇ ਰੋਜ਼ਾਨਾ ਚਿਹਰੇ ‘ਤੇ ਲਗਾਓ ਅਤੇ ਮਸਾਜ ਕਰੋ। ਅਜਿਹਾ ਕਰਨ ਨਾਲ ਚਮੜੀ ਨੂੰ ਨਮੀ ਮਿਲਦੀ ਹੈ ਅਤੇ ਚਮੜੀ ਚਮਕਦਾਰ ਹੋ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...