September 10, 2026, 7:43 pm
----------- Advertisement -----------
HomeNewsHealthਵਿਸ਼ਵ ਸਿਹਤ ਦਿਵਸ : ਲੀਵਰ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਚੀਜ਼ਾਂ ਦੇ...

ਵਿਸ਼ਵ ਸਿਹਤ ਦਿਵਸ : ਲੀਵਰ ਨੂੰ ਸਿਹਤਮੰਦ ਰੱਖਣ ਲਈ ਇਨ੍ਹਾਂ ਚੀਜ਼ਾਂ ਦੇ ਸੇਵਨ ਤੋਂ ਕਰੋ ਗੁਰੇਜ਼

Published on

----------- Advertisement -----------

ਅੱਜ 7 ਅਪ੍ਰੈਲ ਨੂੰ ਵਿਸ਼ਵ ਸਿਹਤ ਦਿਵਸ ਮਨਾਇਆ ਜਾ ਰਿਹਾ ਹੈ ਇਸ ਸਾਲ ਵਿਸ਼ਵ ਸਿਹਤ ਦਿਵਸ 2022 ਦਾ ਥੀਮ ‘ਸਾਡਾ ਗ੍ਰਹਿ, ਸਾਡੀ ਸਿਹਤ’ ਹੈ। ਇਸ ਸਾਲ ਦੀ ਥੀਮ ਦਾ ਉਦੇਸ਼ ਧਰਤੀ ‘ਤੇ ਰਹਿਣ ਵਾਲੇ ਹਰੇਕ ਮਨੁੱਖ ਦੀ ਸਿਹਤ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਭਾਰਤ ਵਿਸ਼ਵ ਸਿਹਤ ਦਿਵਸ ਦੇ ਮੌਕੇ ‘ਤੇ ‘ਯੋਗ ਅੰਮ੍ਰਿਤ ਮਹੋਤਸਵ’ ਮਨਾ ਰਿਹਾ ਹੈ, ਜਿਸ ਦਾ ਆਯੋਜਨ ਆਯੁਸ਼ ਮੰਤਰਾਲੇ ਦੁਆਰਾ ਕੀਤਾ ਜਾ ਰਿਹਾ ਹੈ। ਸਿਹਤ ਮਾਹਿਰ ਸਾਰੇ ਲੋਕਾਂ ਨੂੰ ਅਜਿਹੀ ਜੀਵਨਸ਼ੈਲੀ ਅਤੇ ਖੁਰਾਕ ਦੀ ਪਾਲਣਾ ਕਰਨ ਦੀ ਸਲਾਹ ਦਿੰਦੇ ਹਨ ਜੋ ਮਨੁੱਖੀ ਸਰੀਰ ਦੇ ਅੰਗ ਲੀਵਰ ਨੂੰ ਸਿਹਤਮੰਦ ਰੱਖਣ ਵਿੱਚ ਮਦਦਗਾਰ ਹੋ ਸਕਦਾ ਹੈ ਕਿਉਕਿ ਜਿਗਰ ਦੀਆਂ ਸਮੱਸਿਆਵਾਂ ਪੂਰੇ ਸਰੀਰ ਨੂੰ ਪ੍ਰਭਾਵਿਤ ਕਰ ਸਕਦੀਆਂ ਹਨ। ਵਿਸ਼ਵ ਸਿਹਤ ਦਿਵਸ ਮੌਕੇ ਆਓ ਜਾਣਦੇ ਹਾਂ ਉਨ੍ਹਾਂ ਆਦਤਾਂ ਬਾਰੇ ਜੋ ਲੀਵਰ ਲਈ ਬਹੁਤ ਹਾਨੀਕਾਰਕ ਸਿੱਧ ਹੋ ਸਕਦੀਆਂ ਹਨ।

ਲੀਵਰ ਨੂੰ ਸਿਹਤਮੰਦ ਰੱਖਣ ਲਈ ਆਪਣੀ ਖੁਰਾਕ ਨੂੰ ਸਿਹਤਮੰਦ ਰੱਖਣਾ ਬਹੁਤ ਜ਼ਰੂਰੀ ਹੈ। ਟ੍ਰਾਂਸ ਫੈਟ ਵਾਲੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਇਸ ਅੰਗ ਨੂੰ ਗੰਭੀਰ ਨੁਕਸਾਨ ਪਹੁੰਚਾ ਸਕਦਾ ਹੈ। ਪੋਲਟਰੀ, ਅੰਡੇ ਅਤੇ ਕੁਝ ਡੇਅਰੀ ਉਤਪਾਦਾਂ ਵਿੱਚ ਟ੍ਰਾਂਸ ਫੈਟ ਦੀ ਮਾਤਰਾ ਵਧੇਰੇ ਹੁੰਦੀ ਹੈ। ਫਾਸਟ ਫੂਡ, ਪੈਕਡ ਫੂਡ ਆਈਟਮਾਂ ਅਤੇ ਪ੍ਰੋਸੈਸਡ ਫੂਡਜ਼ ਵਿੱਚ ਵੀ ਇਸ ਕਿਸਮ ਦੀ ਚਰਬੀ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਇਨ੍ਹਾਂ ਚੀਜ਼ਾਂ ਦਾ ਜ਼ਿਆਦਾ ਸੇਵਨ ਤੁਹਾਡੇ ਲੀਵਰ ਨੂੰ ਕਮਜ਼ੋਰ ਕਰ ਸਕਦਾ ਹੈ।

ਸ਼ਰਾਬ ਪੀਣ ਦੀ ਆਦਤ ਸਿਹਤ ਨੂੰ ਕਈ ਤਰੀਕਿਆਂ ਨਾਲ ਨੁਕਸਾਨ ਪਹੁੰਚਾ ਸਕਦੀ ਹੈ। ਇਸ ਦਾ ਸਭ ਤੋਂ ਵੱਧ ਬੁਰਾ ਪ੍ਰਭਾਵ ਜਿਗਰ ‘ਤੇ ਹੁੰਦਾ ਹੈ। ਅਲਕੋਹਲ ਜਿਗਰ ਦੇ ਆਮ ਕੰਮਕਾਜ ਵਿੱਚ ਸਮੱਸਿਆਵਾਂ ਪੈਦਾ ਕਰ ਸਕਦਾ ਹੈ, ਸ਼ਰਾਬ ਪੀਣ ਦੀ ਆਦਤ ਜਿਗਰ ਦੀਆਂ ਸਮੱਸਿਆਵਾਂ ਜਿਵੇਂ ਕਿ ਸੋਜਸ਼, ਜਿਗਰ ਦੇ ਸੈੱਲਾਂ ਨੂੰ ਨੁਕਸਾਨ, ਅਤੇ ਜਿਗਰ ਵਿਚ ਚਰਬੀ ਦਾ ਵਧਣਾ, ਵਰਗੇ ਜੋਖਮ ਨੂੰ ਵਧਾਉਂਦੀ ਹੈ।

ਜੇਕਰ ਤੁਸੀਂ ਪਾਣੀ ਘੱਟ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ ਕਿਉਕਿ ਇਹ ਆਦਤ ਡੀਹਾਈਡ੍ਰੇਸ਼ਨ ਦੀ ਸਮੱਸਿਆ ਦੇ ਨਾਲ-ਨਾਲ ਲੀਵਰ ਦੀਆਂ ਬਿਮਾਰੀਆਂ ਨੂੰ ਵਧਾ ਸਕਦੀ ਹੈ। ਜਿਆਦਾ ਪਾਣੀ ਪੀਣ ਨਾਲ ਖੂਨ ਪਤਲਾ ਰਹਿੰਦਾ ਹੈ ਅਤੇ ਜਿਗਰ ਲਈ ਇਸਨੂੰ ਫਿਲਟਰ ਕਰਨਾ ਅਤੇ ਜ਼ਹਿਰੀਲੇ ਪਦਾਰਥਾਂ ਨੂੰ ਦੂਰ ਕਰਨਾ ਆਸਾਨ ਬਣਾਉਂਦਾ ਹੈ। ਪਾਣੀ ਦੀ ਕਮੀ ਪਾਚਨ ਕਿਰਿਆ ਨੂੰ ਵੀ ਨੁਕਸਾਨ ਪਹੁੰਚਾ ਸਕਦੀ ਹੈ।
ਅਧਿਐਨ ਤੋਂ ਪਤਾ ਚੱਲਦਾ ਹੈ ਕਿ ਜ਼ਿਆਦਾ ਮਾਤਰਾ ਵਿੱਚ ਖੰਡ ਦਾ ਸੇਵਨ ਕਰਨ ਨਾਲ ਨਾ ਸਿਰਫ਼ ਸ਼ੂਗਰ, ਸਗੋਂ ਲੀਵਰ ਦੀਆਂ ਬਿਮਾਰੀਆਂ ਵੀ ਹੋ ਸਕਦੀਆਂ ਹਨ। ਖੰਡ ਦੀ ਜ਼ਿਆਦਾ ਮਾਤਰਾ ਜਿਗਰ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾ ਸਕਦੀ ਹੈ। ਇਹ ਵੱਖ-ਵੱਖ ਹਾਰਮੋਨਾਂ ਦੇ ਉਤਪਾਦਨ ਨੂੰ ਵੀ ਪ੍ਰਭਾਵਿਤ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...