October 29, 2026, 7:44 am
----------- Advertisement -----------
HomeNewsHealthWorld Hypertension Day: ਬਲੱਡ ਪ੍ਰੈਸ਼ਰ ਕੋਈ ਬਿਮਾਰੀ ਨਹੀਂ, ਪਰ ਨਜ਼ਰਅੰਦਾਜ਼ ਕਰਨਾ ਖਤਰਨਾਕ...

World Hypertension Day: ਬਲੱਡ ਪ੍ਰੈਸ਼ਰ ਕੋਈ ਬਿਮਾਰੀ ਨਹੀਂ, ਪਰ ਨਜ਼ਰਅੰਦਾਜ਼ ਕਰਨਾ ਖਤਰਨਾਕ : ਡਾ. ਸਕੰਲਪ ਸ਼ਰਮਾ

Published on

----------- Advertisement -----------

ਹਾਈਪਰਟੈਨਸ਼ਨ ਦੇ ਵਧ ਰਹੇ ਵਿਸ਼ਵਵਿਆਪੀ ਖਤਰੇ ਬਾਰੇ ਜਾਗਰੂਕ ਕਰਨ ਲਈ ਅੱਜ ਵਿਸ਼ਵ ਹਾਈਪਰਟੈਨਸ਼ਨ ਦਿਵਸ ਮਨਾਇਆ ਜਾ ਰਿਹਾ ਹੈ। ਵਿਸ਼ਵ ਬਲੱਡ ਪ੍ਰੈਸ਼ਰ ਦਿਵਸ਼ ਮੌਕੇ ਮੋਹਾਲੀ ਦੇ ਫੇਜ਼ 9 ਵਿਚ ਇਕ ਰੈਲੀ ਕੱਢਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਅੱਜ ਇੱਥੇ ਮੋਹਾਲੀ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਸਾਂਝੇ ਕਰਦਿਆਂ ਡਾ. ਸਕੰਲਪ ਸ਼ਰਮਾ ਸਲਾਹਕਾਰ ਗਲੈਨ ਮਾਰਕ ਫਾਰਮਾ ਨੇ ਦੱਸਿਆ ਕਿ ਬਲੱਡ ਪ੍ਰੈਸ਼ਰ ਕੋਈ ਬਿਮਾਰੀ ਨਹੀਂ, ਪਰ ਲੰਬੀ ਉਮਰ ਜਿਉਣ ਲਈ ਬਲੱਡ ਪ੍ਰੈਸ਼ਰ ਚੈਕ ਕਰਾਉਣਾ ਜ਼ਰੂਰੀ ਹੈ
ਉਨ੍ਹਾਂ ਕਿਹਾ ਕਿ ਬਲੱਡ ਪ੍ਰੈਸ਼ਰ ਕਾਰਨ ਸ਼ਰੀਰ ‘ਚ ਦੂਜੀਆਂ ਬਿਮਾਰੀਆਂ ਪੈਦਾ ਹੋਣ ਦਾ ਖਤਰਾ ਵਧਣ ਲੱਗਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਇਕ ਤਿਹਾਈ ਆਬਾਦੀ ਇਸ ਤੋਂ ਪੀੜਤ ਹੈ ਅਤੇ ਉਸ ਵਿਚੋਂ ਵੀ ਤੀਜਾ ਹਿੱਸਾ ਲੋਕ ਬਲੱਡ ਪ੍ਰੈਸ਼ਰ ਦੀ ਬਿਮਾਰੀ ਤੋਂ ਅਣਜਾਣ ਹਨ। ਉਨਾਂ ਕਿਹਾ ਕਿ ਬਿਮਾਰੀ ਦੀ ਅਣਜਾਣਤਾ ਕਾਰਨ ਅਤੇ ਇਸ ਦੇ ਅਸਰਾਂ ਤੋਂ ਅਣਜਾਣ ਹੋਣ ਕਾਰਨ ਲੋਕ ਇਸ ਨੂੰ ਚੈਕ ਹੀ ਨਹੀਂ ਕਰਾਉਂਦੇ, ਜਿਸਦਾ ਸ਼ਰੀਰ ਨੂੰ ਭਾਰੀ ਨੁਕਸਾਨ ਉਠਾਉਣਾ ਪੈਂਦਾ ਹੈ।
ਉਨਾਂ ਅੱਗੇ ਕਿਹਾ ਕਿ ਅਧਰੰਗ, ਬਰੈਨ ਸਟ੍ਰੋਕ, ਗੁਰਦਿਆਂ ਅਤੇ ਅੱਖਾਂ ਦੀ ਘੱਟ ਨਜ਼ਰ ਦੀ ਬਿਮਾਰੀ ਨੂੰ ਵਧਾਉਣ ਵਿੱਚ ਬਲੱਡ ਪ੍ਰੈਸ਼ਰ ਦਾ ਵੱਡਾ ਰੋਲ ਹੈ। ਉਨਾਂ ਅੱਗੇ ਕਿਹਾ ਕਿ ਜਿਸ ਜਿਸ ਥਾਂ ਵੀ ਸਾਡੇ ਖੂਨ ਦੀ ਸਪਲਾਈ ਹੋ ਰਹੀ ਹੈ ਜ਼ਿਆਦਾ ਬਲੱਡ ਪ੍ਰੈਸ਼ਰ ਉਸ ਨੂੰ ਮਾੜੇ ਰੁੱਖ ਪ੍ਰਭਾਵਿਤ ਕਰਦਾ ਹੈ। ਉਨਾਂ ਕਿਹਾ ਕਿ 18 ਸਾਲ ਦੀ ਉਮਰ ਤੋਂ ਬਾਅਦ ਹਰੇਕ ਵਿਅਕਤੀ ਨੂੰ ਬਲੱਡ ਪ੍ਰੈਸ਼ਰ ਚੈਕ ਕਰਾਉਂਦੇ ਰਹਿਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਬਲੱਡ ਪ੍ਰੈਸ਼ਰ ਜ਼ਿਆਦਾ ਕ੍ਰੋਧ, ਚਿੰਤਾ, ਤਣਾਅ ਕਾਰਨ ਹੁੰਦਾ ਹੈ।
ਉਨਾਂ ਕਿਹਾ ਕਿ ਬਲੱਡ ਪ੍ਰੈਸ਼ਰ ਨੂੰ ਠੀਕ ਕਰਨ ਲਈ ਸਭ ਤੋਂ ਮੁੱਖ ਲਾਈਫ ਸਟਾਈਲ ਨੂੰ ਠੀਕ ਰੱਖਣਾ ਹੈ। ਲੋਕਾਂ ਨੂੰ ਘਿਓ ਤੇ ਤੇਲ ਵਾਲੀਆਂ ਚੀਜ਼ਾਂ ਦੀ ਵਰਤੋਂ ਘੱਟ ਮਾਤਰਾ ਵਿੱਚ ਕਰਨੀ ਚਾਹੀਦੀ ਹੈ। ਉਨਾਂ ਲੋਕਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਬਲੱਡ ਪ੍ਰੈਸ਼ਰ ਖਤਰਨਾਕ ਬਿਮਾਰੀ ਨਹੀਂ, ਜੇਕਰ ਹੋ ਗਿਆ ਤਾਂ ਇਸ ਨੂੰ ਅੱਖੋ ਓਹਲੇ ਕਰਨਾ ਖਤਰਨਾਕ ਹੈ। ਇਸ ਮੌਕੇ ਉਨਾਂ ਨਾਲ ਗਲੈਨ ਮਾਰਕ ਫਾਰਮਾ ਸਿਊਟੀਕਲ ਕੰਪਨੀ ਦੇ ਡਾਇਰੈਕਟਰ ਅਨਿੱਲੇ ਪਤਾਲੇ, ਸ਼ੁਮੀਲ ਕੁਮਾਰ, ਸੰਨੀ ਕੁਮਾਰ ਅਤੇ ਨਵੀਨ ਰਾਣਾ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...