September 7, 2026, 2:03 am
----------- Advertisement -----------
HomeNewsHealthਜੇਕਰ ਨਹੀਂ ਲੱਗਦੀ ਭੁੱਖ, ਤਾਂ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

ਜੇਕਰ ਨਹੀਂ ਲੱਗਦੀ ਭੁੱਖ, ਤਾਂ ਇਹ ਘਰੇਲੂ ਨੁਸਖ਼ੇ ਆਉਣਗੇ ਤੁਹਾਡੇ ਕੰਮ

Published on

----------- Advertisement -----------

ਤੰਦਰੁਸਤੀ ਅਤੇ ਪੋਸ਼ਣ ਪਾਉਣ ਲਈ ਸਹੀ ਸਮੇਂ ਤੇ ਭੋਜਨ ਕਰਨਾ ਬਹੁਤ ਹੀ ਜ਼ਰੂਰੀ ਹੈ। ਕਈ ਵਾਰ ਪੇਟ ‘ਚ ਭਾਰੀਪਨ ਮਹਿਸੂਸ ਹੋਣਾ, ਪੇਟ ‘ਚ ਗੈਸ, ਸੀਨੇ ‘ਚ ਜਲਣ, ਪਾਚਨ ਕਿਰਿਆ ‘ਚ ਗੜਬੜੀ ਜਾਂ ਫਿਰ ਕਬਜ਼ ਹੋਣ ਕਾਰਨ ਭੁੱਖ ਨਾ ਲੱਗਣ ਦੀ ਪ੍ਰੇਸ਼ਾਨੀ ਹੋ ਜਾਂਦੀ ਹੈ। ਇਸ ਤੋਂ ਇਲਾਵਾ ਭੁੱਖ ਨਾ ਲੱਗਣ ਦੇ ਹੋਰ ਵੀ ਬਹੁਤ ਸਾਰੇ ਕਾਰਨ ਹੋ ਸਕਦੇ ਹਨ। ਭੋਜਨ ਨਾ ਖਾਣ ਨਾਲ ਸਰੀਰ ਕਮਜ਼ੋਰ ਹੋ ਸਕਦਾ ਹੈ। ਇਸ ਕਾਰਨ ਕਬਜ਼, ਹੌਲੀ ਪਾਚਨ ਤੰਤਰ ਅਤੇ ਹੋਰ ਸਰੀਰਕ ਸਮੱਸਿਆਵਾਂ ਹੋਣ ਦਾ ਖਤਰਾ ਰਹਿੰਦਾ ਹੈ। ਅਜਿਹੇ ‘ਚ ਇਸ ਤੋਂ ਬਚਣ ਲਈ ਪੇਟ ਭਰ ਕੇ ਖਾਣਾ ਬਹੁਤ ਜ਼ਰੂਰੀ ਹੈ। ਵੈਸੇ ਤਾਂ ਭੁੱਖ ਵਧਾਉਣ ਲਈ ਡਾਕਟਰ ਵੀ ਕਈ ਤਰ੍ਹਾਂ ਦੀਆਂ ਦਵਾਈਆਂ ਅਤੇ ਟੌਨਿਕ ਦੱਸਦੇ ਹਨ। ਪਰ ਤੁਸੀਂ ਕੁਝ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਇਸ ਸਮੱਸਿਆ ਨੂੰ ਦੂਰ ਕਰ ਸਕਦੇ ਹੋ। ਆਓ ਜਾਣਦੇ ਹਾਂ ਭੁੱਖ ਵਧਾਉਣ ਦੇ ਕੁਝ ਘਰੇਲੂ ਨੁਸਖ਼ੇ….

ਕਾਲਾ ਨਮਕ – ਟਮਾਟਰ ਦੇ ਸਲਾਦ ‘ਤੇ ਕਾਲਾ ਨਮਕ ਲਗਾ ਕੇ ਚੱਟਣ ਨਾਲ ਭੁੱਖ ਲੱਗਣੀ ਸ਼ੁਰੂ ਹੋ ਜਾਂਦੀ ਹੈ। ਇਸ ਤੋਂ ਇਲਾਵਾ ਚੁਟਕੀ ਇਕ ਕਾਲਾ ਨਮਕ ਚੱਟਣ ਨਾਲ ਵੀ ਪਾਚਨ ਕਿਰਿਆ ਚੰਗੀ ਹੋ ਜਾਂਦੀ ਹੈ।

ਸੇਬ ਦਾ ਜੂਸ – ਸੇਬ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ ਇਕ ਗਲਾਸ ਸੇਬ ਦੇ ਜੂਸ ‘ਚ ਥੋੜ੍ਹੀ ਜਿਹੀ ਮਿਸ਼ਰੀ ਮਿਲਾ ਕੇ ਪੀਣ ਨਾਲ ਭੁੱਖ ਲੱਗਣ ਲੱਗਦੀ ਹੈ।

ਅਜਵਾਇਨ ਕਰੇਗੀ ਕੰਮ: ਅਜਵਾਇਨ ਭੁੱਖ ਵਧਾਉਣ ਅਤੇ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ ਲਈ ਬਹੁਤ ਕਾਰਗਰ ਮੰਨੀ ਜਾਂਦੀ ਹੈ। ਇਸ ਦੇ ਲਈ ਰੋਜ਼ਾਨਾ 1/2 ਚਮਚ ਅਜਵਾਇਣ ‘ਚ ਇਕ ਚੁਟਕੀ ਭਰ ਕਾਲਾ ਨਮਕ ਮਿਲਾ ਕੇ ਖਾਓ। ਇਸ ਨਾਲ ਭੁੱਖ ਘੱਟ ਕਰਨ ‘ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਪਾਚਨ ਤੰਤਰ ਮਜ਼ਬੂਤ ​​ਰਹੇਗਾ। ਇਸ ਤਰ੍ਹਾਂ ਪੇਟ ਦਰਦ, ਐਸੀਡਿਟੀ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।

ਤ੍ਰਿਫਲਾ ਚੂਰਨ ਲਓ: ਜੇਕਰ ਤੁਸੀਂ ਵੀ ਭੁੱਖ ਦੀ ਕਮੀ ਤੋਂ ਪਰੇਸ਼ਾਨ ਹੋ ਤਾਂ ਤ੍ਰਿਫਲਾ ਦਾ ਸੇਵਨ ਕਰ ਸਕਦੇ ਹੋ। ਔਸ਼ਧੀ ਗੁਣਾਂ ਨਾਲ ਭਰਪੂਰ ਇਸ ਪਾਊਡਰ ਦਾ ਸੇਵਨ ਕਰਨ ਨਾਲ ਭੁੱਖ ਤੇਜ਼ੀ ਨਾਲ ਵਧਦੀ ਹੈ। ਇਸ ਤੋਂ ਇਲਾਵਾ ਇਮਿਊਨਿਟੀ ਅਤੇ ਪਾਚਨ ਤੰਤਰ ਵੀ ਸਿਹਤਮੰਦ ਰਹਿੰਦਾ ਹੈ। ਅਜਿਹੇ ‘ਚ ਤੁਸੀਂ ਵਧੀਆ ਸਰੀਰਕ ਵਿਕਾਸ ਲਈ ਤ੍ਰਿਫਲਾ ਦਾ ਸੇਵਨ ਕਰ ਸਕਦੇ ਹੋ। ਇਸ ਦੇ ਲਈ 1 ਗਲਾਸ ਕੋਸੇ ਪਾਣੀ ‘ਚ 1 ਚਮਚ ਤ੍ਰਿਫਲਾ ਪਾਊਡਰ ਮਿਲਾ ਕੇ ਖਾਲੀ ਪੇਟ ਪੀਓ। ਕੁਝ ਦਿਨਾਂ ਤੱਕ ਲਗਾਤਾਰ ਇਸ ਦਾ ਸੇਵਨ ਕਰਨ ਨਾਲ ਤੁਹਾਨੂੰ ਭੁੱਖ ਲੱਗਣ ਲੱਗ ਜਾਵੇਗੀ। ਇਸ ਦੇ ਨਾਲ ਹੀ ਤੁਹਾਡੀਆਂ ਹੋਰ ਸਰੀਰਕ ਸਮੱਸਿਆਵਾਂ ਤੋਂ ਵੀ ਰਾਹਤ ਮਿਲੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...