July 2, 2026, 10:42 pm
----------- Advertisement -----------
HomeNewsHealthਜੇਕਰ ਤੁਹਾਨੂੰ ਮੋਬਾਈਲ-ਲੈਪਟਾਪ 'ਤੇ ਘੰਟਿਆਂ ਬੱਧੀ ਕੰਮ ਕਰਨਾ ਪੈਂਦਾ ਹੈ ਤਾਂ ਇਨ੍ਹਾਂ...

ਜੇਕਰ ਤੁਹਾਨੂੰ ਮੋਬਾਈਲ-ਲੈਪਟਾਪ ‘ਤੇ ਘੰਟਿਆਂ ਬੱਧੀ ਕੰਮ ਕਰਨਾ ਪੈਂਦਾ ਹੈ ਤਾਂ ਇਨ੍ਹਾਂ ਤਰੀਕਿਆਂ ਨਾਲ ਰੱਖੋ ਆਪਣੀਆਂ ਅੱਖਾਂ ਦਾ ਧਿਆਨ

Published on

----------- Advertisement -----------

ਸਿਹਤਮੰਦ ਸਰੀਰ ਦੇ ਨਾਲ ਨਾਲ ਅੱਖਾਂ ਦਾ ਠੀਕ ਹੋਣਾ ਲਾਜਮੀ ਹੈ। ਮੋਬਾਈਲ, ਲੈਪਟਾਪ, ਟੀਵੀ ‘ਤੇ ਲਗਾਤਾਰ ਦੇਖਣ ਕਰਕੇ ਅੱਜ-ਕੱਲ੍ਹ ਅੱਖਾਂ ਨਾਲ ਜੁੜੀਆਂ ਕਈ ਸਮੱਸਿਆਵਾਂ ਵਧਦੀਆਂ ਜਾ ਰਹੀਆਂ ਹਨ ਜਿਸ ਵਿੱਚ ਡਰਾਈ ਆਈ ਸਿੰਡਰੋਮ ਮੁੱਖ ਹੈ। ਡਰਾਈ ਆਈ ਸਿੰਡਰੋਮ ਦੇ ਬਹੁਤ ਸਾਰੇ ਮਾਮਲੇ ਸਾਹਮਣੇ ਆਏ ਹਨ। ਇਸ ਬਿਮਾਰੀ ਵਿੱਚ ਵਿਅਕਤੀ ਦੀਆਂ ਅੱਖਾਂ ਵਿੱਚ ਪਾਣੀ ਸੁੱਕ ਜਾਂਦਾ ਹੈ ਜਿਸ ਕਰਕੇ ਕਾਫੀ ਪ੍ਰੇਸ਼ਾਨੀ ਆਉਂਦੀ ਹੈ।

ਦੱਸ ਦਈਏ ਕਿ ਡਰਾਈ ਆਈ ਸਿੰਡਰੋਮ ਵਿੱਚ, ਅੱਖਾਂ ਵਿੱਚ ਪਾਣੀ ਬਹੁਤ ਜਲਦੀ ਭਾਫ ਬਣ ਜਾਂਦਾ ਹੈ ਜਾਂ ਅੱਖਾਂ ਬਹੁਤ ਘੱਟ ਪਾਣੀ ਬਣਾ ਸਕਦੀਆਂ ਹਨ। ਇਹ ਸਮੱਸਿਆ ਦੋਹਾਂ ਅੱਖਾਂ ‘ਚ ਹੋ ਸਕਦੀ ਹੈ। ਡਰਾਈ ਆਈ ਸਿੰਡਰੋਮ ਦੇ ਕਰਕੇ ਸਿਰ ਦਰਦ, ਗਰਦਨ ਵਿੱਚ ਦਰਦ, ਧੁੰਦਲੀ ਨਜ਼ਰ, ਜਲਨ, ਅੱਖਾਂ ਦਾ ਲਾਲ ਹੋਣਾ ਵਰਗੇ ਲੱਛਣ ਹੋਣ ਲੱਗਦੇ ਹਨ।

ਇਸ ਤੋਂ ਇਲਾਵਾ ਅੱਖਾਂ ਨੂੰ ਡਰਾਈ ਆਈ ਸਿੰਡਰੋਮ ਤੋਂ ਬਚਾਉਣ ਲਈ, ਤੁਹਾਨੂੰ ਆਪਣੀ ਖੁਰਾਕ ਵਿੱਚ ਓਮੇਗਾ-3 ਫੈਟੀ ਐਸਿਡ ਵਾਲੇ ਭੋਜਨ ਸ਼ਾਮਲ ਕਰਨੇ ਚਾਹੀਦੇ ਹਨ। ਇਹ ਪੌਸ਼ਟਿਕ ਤੱਤ ਅੱਖਾਂ ਦੀ ਖੁਸ਼ਕੀ ਤੇ ਜਲਣ ਨੂੰ ਘੱਟ ਕਰਦਾ ਹੈ। ਓਮੇਗਾ-3 ਫੈਟੀ ਐਸਿਡ ਖਾਸ ਤੌਰ ‘ਤੇ ਤੁਹਾਡੀਆਂ ਪਲਕਾਂ ਜਾਂ ਤੁਹਾਡੀਆਂ ਅੱਖਾਂ ਦੀ ਸਤ੍ਹਾ ‘ਤੇ ਸੋਜਸ਼ ਨੂੰ ਘਟਾਉਂਦੇ ਹਨ। ਨਾਲ ਹੀ, ਇਹ ਅੱਖਾਂ ਵਿੱਚ ਮੌਜੂਦ ਪਾਣੀ ਨੂੰ ਆਪਣਾ ਕੰਮ ਬਿਹਤਰ ਢੰਗ ਨਾਲ ਕਰਨ ਵਿੱਚ ਮਦਦ ਕਰਦਾ ਹੈ। ਓਮੇਗਾ-3 ਫੈਟੀ ਐਸਿਡ ਟੂਨਾ ਮੱਛੀ, ਸਾਲਮਨ ਮੱਛੀ, ਗਿਰੀਦਾਰ ਤੇ ਬੀਜ, ਅਖਰੋਟ, ਕੱਦੂ ਦੇ ਬੀਜ, ਫਲੈਕਸਸੀਡ, ਚਿਆ ਬੀਜ, ਹਰੀਆਂ ਪੱਤੇਦਾਰ ਸਬਜ਼ੀਆਂ ਆਦਿ ਵਿੱਚ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ।

ਐਂਟੀਆਕਸੀਡੈਂਟ ਅੱਖਾਂ ਦੀਆਂ ਬਿਮਾਰੀਆਂ ਨੂੰ ਠੀਕ ਕਰਨ ਤੇ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਇਸ ਲਈ ਅਜਿਹੇ ਭੋਜਨ ਖਾਓ, ਜਿਨ੍ਹਾਂ ਵਿੱਚ ਐਂਟੀਆਕਸੀਡੈਂਟਸ ਦੀ ਮਾਤਰਾ ਜ਼ਿਆਦਾ ਹੋਵੇ। ਜਿਵੇਂ ਬੇਰੀਆਂ, ਪੱਤੇਦਾਰ ਸਬਜ਼ੀਆਂ, ਬ੍ਰੋਕਲੀ, ਪਾਲਕ ਆਦਿ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਜਾ ਕੇ ਪੜ੍ਹਨ ਦੇ ਚਾਹਵਾਨਾਂ ਲਈ ਵੱਡਾ ਝਟਕਾ! ਸਟੂਡੈਂਟ ਵੀਜ਼ਾ ਫੀਸ ‘ਚ ਹੋਇਆ ਭਾਰੀ ਵਾਧਾ

 ਵਿਦੇਸ਼ ਜਾ ਕੇ ਪੜਾਈ ਕਰਨ ਦੇ ਚਾਹਵਾਨਾਂ ਲਈ ਅਹਿਮ ਖਬਰ ਹੈ। ਆਸਟ੍ਰੇਲੀਆ ਸਰਕਾਰ ਨੇ...

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਤਰ ਵੱਲੋਂ ਤੋਹਫ਼ੇ ਵਜੋਂ ਦਿੱਤੇ ਜਹਾਜ਼ ਵਿੱਚ ਭਰੀ ਉਡਾਣ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟ੍ਰੰਪ ਨੇ ਕਤਰ ਦੇ ਸ਼ਾਹੀ ਪਰਿਵਾਰ ਵੱਲੋਂ ਤੋਹਫ਼ੇ ਵਿੱਚ ਮਿਲੇ ਬੋਇੰਗ...

ਅਮਰਨਾਥ ਯਾਤਰਾ ਲਈ ਪਹਿਲਾ ਜੱਥਾ ਜੰਮੂ ਤੋਂ ਰਵਾਨਾ

ਅਮਰਨਾਥ ਯਾਤਰਾ ਦਾ ਪਹਿਲਾ ਜੱਥਾ ਅੱਜ ਵੀਰਵਾਰ 2 ਜੁਲਾਈ ਨੂੰ ਸਵੇਰੇ 4 ਵਜੇ ਜੰਮੂ...

ਬਹਿਬਲ ਕਲਾਂ ਗੋਲੀਕਾਂਡ: SIT ਅੱਜ ਘਟਨਾ ਵਾਲੀ ਥਾਂ ਦਾ ਕਰੇਗੀ ਦੌਰਾ

 ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਵਿੱਚ ਹੁਣ ਵਿਸ਼ੇਸ਼ ਜਾਂਚ ਟੀਮ (SIT) ਨੇ ਤੇਜ਼ੀ...

ਬੋਰਵੈੱਲ ਹਾਦਸੇ ‘ਤੇ ਪੁਲਿਸ ਦਾ ਵੱਡਾ ਐਕਸ਼ਨ, ਮਾਸੂਮ ਦੀ ਮੌਤ ਮਗਰੋਂ ਖੇਤ ਦੇ ਮਾਲਕ ਸਣੇ 2 ਠੇਕੇਦਾਰਾਂ ਖਿਲਾਫ਼ ਦਰਜ ਕੀਤੀ FIR

ਅੰਬਾਲਾ ਬੋਰਵੈੱਲ ਹਾਦਸੇ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਇਸ ਮਾਮਲੇ ‘ਚ ਪੁਲਿਸ...

ਖੰਨਾ ਦੇ ਹੋਟਲ ‘ਚੋਂ ਮਿਲੀਆਂ ਵਿਆਹੇ ਪ੍ਰੇਮੀ ਜੋੜੇ ਦੀਆਂ ਲਾਸ਼ਾਂ, ਦੋਵਾਂ ਦੇ ਸਿਰ ‘ਚ ਲੱਗੀ ਗੋਲੀ

ਲੁਧਿਆਣਾ ਦੇ ਖੰਨਾ ਵਿਖੇ ਬੁੱਧਵਾਰ ਸ਼ਾਮ ਨੂੰ ਇੱਕ ਨਾਮੀ ਹੋਟਲ ਦੇ ਕਮਰੇ ਵਿੱਚੋਂ ਇੱਕ...

ਅਮਰੀਕਾ ‘ਚ ਜਨਮੇ ਪੰਜਾਬੀ ਬੱਚਿਆਂ ਨੂੰ ਮਿਲੇਗੀ ਨਾਗਰਿਕਤਾ, ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਜਨਮ ਅਧਿਕਾਰ ਨਾਗਰਿਕਤਾ ਬਹਾਲ ਕਰਨ ਦੇ...

ਦਿੱਲੀ ਸਰਕਾਰ ਵਲੋਂ ਸਰਦੀਆਂ ਦਾ ਪ੍ਰਦੂਸ਼ਣ ਮਾਸਟਰ ਪਲਾਨ ਨੋਟੀਫਾਈ, 1 ਨਵੰਬਰ ਤੋਂ 28 ਫਰਵਰੀ ਤੱਕ ਸਥਾਈ ਲਾਗੂ ਰਹਿਣਗੇ ਨਿਯਮ

ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ - ਦਿੱਲੀ ਸਰਕਾਰ ਨੇ ਸਰਦੀਆਂ ਦੇ...

PSEB ਨੇ ਲਾਂਚ ਕੀਤਾ ਦੇਸ਼ ਦਾ ਪਹਿਲਾ ਪੁਸਤਕ ਪੋਰਟਲ, ਮਿਲੇਗੀ 15% ਦੀ ਛੋਟ; ਘਰ ਪਹੁੰਚਣਗੀਆਂ ਕਿਤਾਬਾਂ

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰਾਈਵੇਟ ਕਿਤਾਬ ਵਿਕਰੇਤਾਵਾਂ ਦੀ ਮਨਮਾਨੀ...