ਸਮੇਂ ਦੇ ਨਾਲ ਸਾਡੇ ਸਰੀਰ ਦੀ ਬਣਤਰ ‘ਚ ਬਦਲਾਅ ਆਉਣਾ ਸ਼ੁਰੂ ਹੋ ਜਾਂਦਾ ਹੈ, ਜੋ ਕਿ ਹੱਡੀਆਂ ‘ਚ ਕਮਜ਼ੋਰੀ ਦਾ ਸੰਕੇਤ ਮੰਨਿਆ ਜਾਂਦਾ ਹੈ। ਅੱਜਕੱਲ੍ਹ ਲੋਕਾਂ ਨੂੰ ਛੋਟੀ ਉਮਰ ‘ਚ ਉੱਠਣ-ਬੈਠਣ ਤੇ ਤੁਰਨ-ਫਿਰਨ ‘ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਸਮੇਂ ਸਿਰ ਇਸ ਸਥਿਤੀ ਵੱਲ ਧਿਆਨ ਨਹੀਂ ਦਿੱਤਾ ਤਾਂ ਇਹ ਹੱਡੀਆਂ ਦੀ ਬਿਮਾਰੀ ਦਾ ਰੂਪ ਲੈ ਸਕਦਾ ਹੈ। ਕਿਉਂਕਿ ਸਰੀਰ ਦੀ ਨੀਂਹ ਹੱਡੀਆਂ ‘ਤੇ ਟਿਕੀ ਹੁੰਦੀ ਹੈ, ਇਸ ਲਈ ਉਨ੍ਹਾਂ ਨੂੰ ਮਜ਼ਬੂਤ ਕਰਨ ਲਈ ਆਪਣੀ ਖੁਰਾਕ ‘ਚ ਕੁਝ ਚੀਜ਼ਾਂ ਨੂੰ ਸ਼ਾਮਲ ਕਰਨਾ ਜ਼ਰੂਰੀ ਹੋ ਜਾਂਦਾ ਹੈ। ਇਸ ਵਿੱਚ ਕੀਵੀ ਤੁਹਾਡੀ ਮਦਦ ਕਰ ਸਕਦਾ ਹੈ। ਅਜਿਹੀ ਸਥਿਤੀ ‘ਚ ਆਓ ਇਸ ਲੇਖ ‘ਚ ਸਰਦੀਆਂ ਦੇ ਮੌਸਮ ‘ਚ ਇਸ ਫਲ ਦੇ ਫਾਇਦਿਆਂ ਬਾਰੇ ਜਾਣਦੇ ਹਾਂ।
ਸਰਦੀਆਂ ‘ਚ ਕੀਵੀ ਖਾਣ ਦੇ ਫਾਇਦੇ
ਕੀਵੀ ਇਕ ਅਜਿਹਾ ਫਲ ਹੈ ਜੋ ਕੈਲਸ਼ੀਅਮ ਨਾਲ ਭਰਪੂਰ ਹੁੰਦਾ ਹੈ। ਇਕ ਕੱਪ ਕੀਵੀ ‘ਚ 61.2 ਮਿਲੀਗ੍ਰਾਮ ਕੈਲਸ਼ੀਅਮ ਹੁੰਦਾ ਹੈ। ਅਜਿਹੇ ‘ਚ ਇਸ ਦਾ ਸੇਵਨ ਹੱਡੀਆਂ ਨੂੰ ਅੰਦਰੋਂ ਮਜ਼ਬੂਤ ਕਰਨ ਦਾ ਕੰਮ ਕਰਦਾ ਹੈ।
ਇਸ ਵਿਚ ਵਿਟਾਮਿਨ ਸੀ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ ‘ਚ ਪਾਇਆ ਜਾਂਦਾ ਹੈ, ਜੋ ਸਰੀਰ ‘ਚ ਐਂਟੀਆਕਸੀਡੈਂਟ ਦਾ ਕੰਮ ਕਰਦਾ ਹੈ ਅਤੇ ਤੁਹਾਡੇ ਸੈੱਲਾਂ ਨੂੰ ਆਕਸੀਡੇਟਿਵ ਨੁਕਸਾਨ ਤੋਂ ਬਚਾਉਂਦਾ ਹੈ।
ਓਸਟੀਓਪੋਰੋਸਿਸ ਤੇ ਗਠੀਆ ਵਰਗੀਆਂ ਬਿਮਾਰੀਆਂ ਕਾਰਨ ਹੋਣ ਵਾਲੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ। ਇਸ ਲਈ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਇਸ ਦਾ ਸੇਵਨ ਕਰਨਾ ਚਾਹੀਦਾ ਹੈ।
ਸਰਦੀਆਂ ‘ਚ ਇਮਿਊਨਿਟੀ ਘੱਟ ਹੁੰਦੀ ਹੈ, ਇਸ ਨੂੰ ਖਾਣ ਨਾਲ ਕਾਫੀ ਵਾਧਾ ਹੁੰਦਾ ਹੈ। ਇਹ ਤੁਹਾਨੂੰ ਕਈ ਬਿਮਾਰੀਆਂ ਅਤੇ ਲਾਗਾਂ ਦੇ ਖ਼ਤਰਿਆਂ ਤੋਂ ਬਚਾ ਸਕਦਾ ਹੈ।












