June 30, 2026, 11:31 am
----------- Advertisement -----------
HomeNewsBreaking Newsਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

Published on

----------- Advertisement -----------

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ ਸ਼ੁਰੂ ਹੋਈ ਇਕ ਗੰਭੀਰ ਗਰਮੀ ਦੀ ਲਹਿਰ ਹੁਣ ਪੂਰਬੀ ਯੂਰਪ ’ਚ ਫੈਲ ਗਈ ਹੈ, ਜੋ ਰੋਜ਼ਾਨਾ ਤਾਪਮਾਨ ਦੇ ਨਵੇਂ ਰਿਕਾਰਡ ਕਾਇਮ ਕਰ ਰਹੀ ਹੈ। ਫਰਾਂਸ, ਇਟਲੀ, ਸਪੇਨ, ਪੋਲੈਂਡ, ਚੈੱਕ ਗਣਰਾਜ ਤੇ ਲਿਥੁਆਨੀਆ ਸਮੇਤ ਕਈ ਦੇਸ਼ਾਂ ਵਿਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਪਹੁੰਚ ਗਿਆ ਹੈ। ਇਸ ਗਰਮੀ ਦੀ ਲਹਿਰ ਨੇ ਹੁਣ ਤੱਕ ਯੂਰਪ ’ਚ ਘੱਟੋ-ਘੱਟ 1,300 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ’ਚ ਇਕੱਲੇ ਫਰਾਂਸ ’ਚ 1,000 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਵਿਸ਼ਵ ਸਿਹਤ ਸੰਗਠਨ (ਡਬਲਿਊ.ਐਚ.ਓ.) ਨੇ ਚੇਤਾਵਨੀ ਦਿੱਤੀ ਹੈ ਕਿ ਇਹ ਅੰਕੜਾ ਹੋਰ ਵੱਧ ਸਕਦਾ ਹੈ। ਫਰਾਂਸ ਨੇ ਇਸ ਗਰਮੀ ਦੀ ਲਹਿਰ ਦਾ ਸਭ ਤੋਂ ਭਿਆਨਕ ਦੌਰ ਦੇਖਿਆ ਹੈ। ਫਰਾਂਸੀਸੀ ਜਨਤਕ ਸਿਹਤ ਏਜੰਸੀ, ਸੈਂਟੇ ਪਬਲਿਕ ਫਰਾਂਸ, ਨੇ ਐਤਵਾਰ (28 ਜੂਨ) ਨੂੰ ਐਲਾਨ ਕੀਤਾ ਕਿ 24 ਜੂਨ ਤੋਂ ਦੇਸ਼ ਵਿੱਚ 1,000 ਤੋਂ ਵੱਧ ਮੌਤਾਂ ਦਰਜ ਕੀਤੀਆਂ ਗਈਆਂ ਹਨ। ਫਰਾਂਸੀਸੀ ਸਿਹਤ ਏਜੰਸੀ ਨੇ ਚੇਤਾਵਨੀ ਦਿੱਤੀ ਹੈ ਕਿ ਇਹ ਸ਼ੁਰੂਆਤੀ ਅੰਕੜੇ ਹਨ ਅਤੇ ਹਸਪਤਾਲਾਂ, ਨਰਸਿੰਗ ਹੋਮਾਂ ਅਤੇ ਘਰਾਂ ਵਿੱਚ ਹੋਈਆਂ ਮੌਤਾਂ ਦੀ ਪੂਰੀ ਰਿਪੋਰਟਿੰਗ ਤੋਂ ਬਾਅਦ ਹੋਰ ਵੀ ਵਧ ਸਕਦੇ ਹਨ। ਫਰਾਂਸ ਦਾ ਰਾਸ਼ਟਰੀ ਤਾਪਮਾਨ ਸੂਚਕਾਂਕ 29.8 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ, ਜੋ ਕਿ 1947 ’ਚ ਮਾਪ ਸ਼ੁਰੂ ਹੋਣ ਤੋਂ ਬਾਅਦ ਸਭ ਤੋਂ ਵੱਧ ਹੈ। ਫਰਾਂਸ ਦੇ 440 ਮਿਲੀਅਨ ਲੋਕ (ਲਗਭਗ ਪੂਰੀ ਆਬਾਦੀ) ਗਰਮੀ ਦੀ ਚੇਤਾਵਨੀ ਦੇ ਅਧੀਨ ਹਨ। ਇਸ ਦੌਰਾਨ ਸਰਕਾਰ ਨੇ ਅਤਿ ਦੀ ਗਰਮੀ ਕਾਰਨ 1,350 ਤੋਂ ਵੱਧ ਸਕੂਲ ਬੰਦ ਕਰ ਦਿੱਤੇ ਹਨ। ਇਸ ਦੇ ਨਾਲ ਹੀ ਜਰਮਨੀ ’ਚ ਗਰਮੀ ਇੰਨੀ ਜ਼ਿਆਦਾ ਹੈ ਕਿ ਬਹੁਤ ਸਾਰੀਆਂ ਸੜਕਾਂ ਪਿਘਲਣ ਤੇ ਉਨ੍ਹਾਂ ’ਚ ਤਰੇੜਾਂ ਆਉਣ ਲੱਗੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਬੰਦ ਕਰਨਾ ਪਿਆ ਹੈ। ਉਥੇ ਹੀ ਪੁਰਤਗਾਲ ’ਚ ਬਹੁਤ ਜ਼ਿਆਦਾ ਗਰਮੀ ਤੇ ਸੋਕੇ ਕਾਰਨ ਜੰਗਲਾਂ ਵਿੱਚ ਅੱਗ ਲੱਗਣ ਦਾ ਖ਼ਤਰਾ ਕਾਫ਼ੀ ਵੱਧ ਗਿਆ ਹੈ।

ਸਬੰਧਿਤ ਹੋਰ ਖ਼ਬਰਾਂ

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...