October 25, 2026, 3:14 pm
----------- Advertisement -----------
HomeNewsBreaking Newsਭਾਰੀ ਮੀਂਹ ਕਾਰਨ ਹਾਲਾਤ ਵਿਗੜੇ, ਹਿਮਾਚਲ 'ਚ ਬੱਦਲ ਫਟਿਆ, ਪੰਜਾਬ ਦੇ ਕਈ...

ਭਾਰੀ ਮੀਂਹ ਕਾਰਨ ਹਾਲਾਤ ਵਿਗੜੇ, ਹਿਮਾਚਲ ‘ਚ ਬੱਦਲ ਫਟਿਆ, ਪੰਜਾਬ ਦੇ ਕਈ ਪਿੰਡਾਂ ਦਾ ਸੰਪਰਕ ਟੁੱਟਿਆ

Published on

----------- Advertisement -----------

ਉਤਰੀ ਭਾਰਤ ਵਿਚ ਭਾਰੀ ਬਾਰਸ਼ ਕਾਰਨ ਹਾਲਾਤ ਵਿਗੜਨ ਲੱਗੇ ਹਨ। ਗੁਰਦਾਸਪੁਰ ਦੇ ਮਕੌੜਾ ਪੱਤਣ ‘ਤੇ ਬਣਿਆ ਆਰਜ਼ੀ ਪੁਲ ਟੁੱਟ ਗਿਆ ਹੈ। ਭਾਰੀ ਮੀਂਹ ਤੋਂ ਬਾਅਦ ਰਾਵੀ ‘ਚ ਪਾਣੀ ਦਾ ਪੱਧਰ ਇਕਦਮ ਵਧ ਗਿਆ ਹੈ। ਪਾਣੀ ਦੇ ਤੇਜ਼ ਵਹਾਅ ਕਾਰਨ ਆਰਜ਼ੀ ਪੁਲ ਪਾਸੇ ਤੋਂ ਟੁੱਟ ਗਿਆ ਹੈ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਦੀਨਾਨਗਰ ਦੇ ਮਕੌੜਾ ਪੱਤਣ ‘ਤੇ ਅਚਾਨਕ ਪਾਣੀ ਦਾ ਪੱਧਰ ਵਧਣ ਕਾਰਨ ਰਾਵੀ ਦਰਿਆ ਦੇ ਪਰਲੇ ਪਾਸੇ ਅੱਧੀ ਦਰਜਨ ਪਿੰਡ ਤੂਰ, ਚੇਬੇ, ਭਰਿਆਲ, ਲਸਿਆਣ, ਮੰਮੀ ਚਕਰੰਜਾ ਆਦਿ ਦਾ ਬਿਲਕੁਲ ਲਿੰਕ ਟੁੱਟ ਗਿਆ ਹੈ ਕਿਉਂਕਿ ਪਾਣੀ ਦਾ ਪੱਧਰ ਇੰਨਾ ਵਧ ਗਿਆ ਕਿ ਪਲਟੂਨ ਪੁਲ ਦਾ ਕੁਝ ਹਿੱਸਾ ਪਾਣੀ ਦੀ ਲਪੇਟ ਵਿਚ ਆਉਣਾ ਕਾਰਨ ਰੁੜ੍ਹ ਗਿਆ ਹੈ। ਇਸ ਕਾਰਨ ਆਉਣ ਜਾਣ ਦਾ ਰਸਤਾ ਬਿਲਕੁਲ ਬੰਦ ਹੋ ਗਿਆ ਹੈ ਅਤੇ ਪਾਣੀ ਤੇਜ਼ ਹੋਣ ਕਰਕੇ ਕਿਸ਼ਤੀ ਵੀ ਬਿਲਕੁਲ ਬੰਦ ਹੈ।

ਇਧਰ, ਹਿਮਾਚਲ ਪ੍ਰਦੇਸ਼ ਵਿਚ ਕਈ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਹਿਮਾਚਲ ‘ਚ ਭਾਰੀ ਮੀਂਹ ਤੋਂ ਬਾਅਦ ਕੁੱਲੂ ‘ਚ ਤਬਾਹੀ ਮਚ ਗਈ ਹੈ। ਭੂਤਨਾਥ ਡਰੇਨ ‘ਚ ਕਈ ਵਾਹਨ ਰੁੜ੍ਹ ਗਏ ਹਨ। ਕੁੱਲੂ ਦੇ ਗਾਂਧੀ ਨਗਰ ਵਿੱਚ ਮਲਬੇ ਹੇਠ ਕਈ ਵਾਹਨ ਦੱਬੇ ਗਏ ਹਨ। ਇਥੇ ਦੋ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਹਿਮਾਚਲ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਹੈ।

ਸੂਬੇ ਵਿੱਚ ਪਿਛਲੇ 12 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਹਿਮਾਚਲ ਦੇ ਉੱਚੇ ਇਲਾਕਿਆਂ ‘ਚ ਬਰਫਬਾਰੀ ਅਤੇ ਹੇਠਲੇ ਇਲਾਕਿਆਂ ‘ਚ ਬਾਰਿਸ਼ ਜਾਰੀ ਹੈ। ਰਾਜ ਦੇ ਲਾਹੌਲ ਸਪਿਤੀ, ਚੰਬਾ-ਪਾਂਗੀ ਅਤੇ ਕਿਨੌਰ ਜ਼ਿਲ੍ਹਿਆਂ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਭਾਰੀ ਬਰਫ਼ਬਾਰੀ ਕਾਰਨ ਸੜਕਾਂ ਬੰਦ ਹੋਣ ਕਾਰਨ ਸੰਪਰਕ ਟੁੱਟ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ ਸੱਤ ਜ਼ਿਲ੍ਹਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ। ਲਾਹੌਲ ਸਪਿਤੀ, ਕਿਨੌਰ, ਚੰਬਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਜ਼ਿਲ੍ਹਿਆਂ ਦੇ ਉੱਚੇ ਇਲਾਕਿਆਂ ਵਿੱਚ ਤਾਜ਼ਾ ਬਰਫ਼ਬਾਰੀ ਹੋਈ ਹੈ। ਕੁੱਲੂ ਅਤੇ ਕਾਂਗੜਾ ਵਿੱਚ ਬੱਦਲ ਫਟਣ ਕਾਰਨ ਹਾਲਾਤ ਵਿਗੜੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...