October 8, 2026, 12:57 am
----------- Advertisement -----------
HomeNewsBreaking Newsਪੰਜਾਬ ‘ਚ 10-11 ਮਈ ਨੂੰ ਪਵੇਗਾ ਭਾਰੀ ਮੀਂਹ, IMD ਨੇ ਹਨ੍ਹੇਰੀ-ਤੂਫਾਨ ਨਾਲ...

ਪੰਜਾਬ ‘ਚ 10-11 ਮਈ ਨੂੰ ਪਵੇਗਾ ਭਾਰੀ ਮੀਂਹ, IMD ਨੇ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਦਿੱਤੀ ਚੇਤਾਵਨੀ

Published on

----------- Advertisement -----------

ਪੰਜਾਬ ਵਿਚ ਮੌਸਮ ਵਿਭਾਗ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੂਬੇ ਵਿਚ 2 ਦਿਨ ਭਾਰੀ ਮੀਂਹ ਪਵੇਗਾ। ਮੌਸਮ ਵਿਭਾਗ ਵੱਲੋਂ ਹਨ੍ਹੇਰੀ-ਤੂਫਾਨ ਨਾਲ ਬਿਜਲੀ ਡਿਗਣ ਦੀ ਵੀ ਚੇਤਾਵਨੀ ਦਿੱਤੀ ਗਈ ਹੈ। ਪੰਜਾਬ ਵਿਚ ਅੱਜ ਮੀਂਹ ਜਾਂ ਤੇਜ਼ ਹਵਾਵਾਂ ਨੂੰ ਲੈ ਕੇ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਬੁੱਧਵਾਰ ਨੂੰ ਸੂਬੇ ਦੇ ਅਧਿਕਤਮ ਤਾਪਮਾਨ ਵਿਚ 1.6 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ। ਪੰਜਾਬ ਵਿਚ ਤਾਪਮਾਨ ਸਾਧਾਰਨ ਨਾਲੋਂ 3.7 ਡਿਗਰੀ ਘੱਟ ਦਰਜ ਕੀਤਾ ਗਿਆ ਜਿਸ ਕਰਕੇ ਮੌਸਮ ਕਾਫੀ ਠੰਡਾ ਮਹਿਸੂਸ ਹੋਇਆ। ਬਠਿੰਡਾ ਵਿਚ ਸੂਬੇ ਦਾ ਵਧ ਤੋਂ ਤਾਪਮਾਨ 37.5 ਸੈਲਸੀਅਸ ਰਿਹਾ। ਚੰਡੀਗੜ੍ਹ ਵਿਚ ਤਾਪਮਾਨ 34.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਾਧਾਰਨ ਨਾਲੋਂ 3.6 ਡਿਗਰੀ ਘੱਟ ਸੀ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਫਿਰੋਜ਼ਪੁਰ, ਫਰੀਦਕੋਟ, ਜਲੰਧਰ ਸਣੇ ਕਈ ਜ਼ਿਲ੍ਹਿਆਂ ਵਿਚ ਤਾਪਮਾਨ ਸਾਧਾਰਨ ਨਾਲੋਂ 3 ਤੋਂ 4 ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਪੰਜਾਬ ਵਿਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀ ਕੀਤਾ ਗਿਆ। ਅੱਜ ਸੂਬੇ ਭਰ ਵਿਚ ਮੌਸਮ ਸ਼ਾਂਤ ਰਹੇਗਾ। ਦੱਸ ਦੇਈਏ ਕਿ ਵੈਸਟਰਨ ਡਿਸਟਰਬੈਂਸ ਕਰਕੇ 10 ਤੇ 11 ਮਈ ਨੂੰ ਫਿਰ ਸਰਗਰਮ ਹੋ ਰਿਹਾ ਹੈ। ਜਿਸ ਕਾਰਨ ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਬਰਨਾਲਾ, ਫਰੀਦਕੋਟ, ਰੂਪਨਗਰ, ਪਟਿਆਲਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਗੁਰਦਾਸਪੁਰ ਤੇ ਆਸ-ਪਾਸ ਦੇ ਜ਼ਿਲ੍ਹਿਆਂ ਵਿਚ ਤੂਫਾਨ ਤੇ ਬਿਜਲੀ ਡਿਗਣ ਦੀ ਚੇਤਾਵਨੀ ਦਿੱਤੀ ਗਈ ਹੈ। ਬੀਤੇ ਦਿਨੀਂ ਵੀ ਪੰਜਾਬ ਵਿਚ ਤੇਜ਼ ਹਵਾਵਾਂ ਚੱਲੀਆਂ ਸਨ ਜਿਸ ਤੋਂ ਬਾਅਦ ਮੀਂਹ ਵੀ ਪਿਆ। ਹੁਣ 10 ਤੇ 11 ਮਈ ਨੂੰ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਿਸ ਦਾ ਮਤਲਬ ਹੈ ਕਿ ਲੋਕਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਮੌਸਮ ਖਰਾਬ ਹੋਣ ਦੀ ਸੰਭਾਵਨਾ ਹੈ। ਅੱਜ ਆਸਮਾਨ ਵਿਚ ਹਲਕੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...