July 10, 2026, 8:10 pm
----------- Advertisement -----------
HomeNewsLatest Newsਪਹਾੜਾਂ 'ਚ ਜੰਮ ਕੇ ਪਵੇਗੀ ਬਰਫ਼ਬਾਰੀ, ਜਾਣੋ- ਪੰਜਾਬ 'ਚ ਕਿਹੋ-ਜਿਹਾ ਰਹੇਗਾ ਮੌਸਮ

ਪਹਾੜਾਂ ‘ਚ ਜੰਮ ਕੇ ਪਵੇਗੀ ਬਰਫ਼ਬਾਰੀ, ਜਾਣੋ- ਪੰਜਾਬ ‘ਚ ਕਿਹੋ-ਜਿਹਾ ਰਹੇਗਾ ਮੌਸਮ

Published on

----------- Advertisement -----------

ਨਵੀਂ ਦਿੱਲੀ : ਦਿੱਲੀ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਉੱਤਰ ਰਾਜਸਥਾਨ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਇਸ ਦੇ ਨਾਲ ਹੀ ਪਹਾੜਾਂ ‘ਤੇ ਲਗਾਤਾਰ ਬਰਫ ਪੈਣ ਨਾਲ ਮੈਦਾਨੀ ਇਲਾਕਿਆਂ ‘ਚ ਠੰਢ ਵਧਣ ਲੱਗ ਗਈ ਹੈ। ਉਤਰਾਖੰਡ ‘ਚ ਜਿੱਥੇ ਕੇਦਾਰਨਾਥ ਸਣੇ ਹੋਰ ਚੋਟੀਆਂ ‘ਚ ਬਰਫ ਪੈ ਰਹੀ ਹੈ ਤੇ ਹੇਠਲੇ ਇਲਾਕਿਆਂ ‘ਚ ਸਰਦ ਹਵਾਵਾਂ ਵਧ ਰਹੀਆਂ ਹਨ। ਦੂਜੇ ਪਾਸੇ ਹਿਮਾਚਲ ‘ਚ ਅਟਲ ਟਨਲ ਰੋਹਤਾਂਗ ਦੇ ਨਾਰਥ ਪੋਰਟਲ ‘ਚ ਬਰਫੀਲੇ ਤੂਫਾਨ ਨੇ ਵਾਹਨ ਚਾਲਕਾਂ ਸਣੇ ਪੁਲਿਸ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ।

ਸ਼ੁੱਕਰਵਾਰ ਨੂੰ ਮਨਾਲੀ ਨਾਲ ਲਗਦੇ ਸੋਲੰਗਨਾਲਾ ‘ਚ ਬਰਫ ਪੈਣ ਕਾਰਨ 500 ਤੋਂ ਜ਼ਿਆਦਾ ਸੈਲਾਨੀਆਂ ਦੇ ਵਾਹਨ ਫਸ ਗਏ ਹਨ।ਇਨ੍ਹਾਂ ਸਾਰਿਆਂ ਨੂੰ ਰਾਤ ਲਗਪਗ ਨੌ ਵਜੇ ਰੇਸਕਿਊ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ‘ਚ ਠੰਡ ਨਾਲ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨ ਸ਼ੀਤ ਲਹਿਰ ਚੱਲਣ ਦਾ ਅਨੁਮਾਨ ਜਤਾਇਆ ਹੈ। ਇਸ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਬੱਚਿਆਂ ਤੇ ਬਜ਼ੁਰਗਾਂ ਦੇ ਪ੍ਰਤੀ ਵਿਸ਼ੇਸ਼ ਸਾਵਧਾਨੀ ਦੀ ਸਲਾਹ ਦਿੱਤੀ ਹੈ। ਇਸ ਨਾਲ ਪੰਜਾਬ ‘ਚ ਆਉਣ ਵਾਲੇ 24 ਘੰਟਿਆਂ ‘ਚ ਠੰਢ ਵਧੇਗੀ। ਜ਼ਿਕਰਯੋਗ ਹੈ ਕਿ ਠੰਢ ਵਧਣ ਕਾਰਨ ਪੰਜਾਬ ਦਾ ਪਾਰਾ 1 ਡਿਗਰੀ ਤਕ ਪਹੁੰਚ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਕੰਟੇਨਰਾਂ ਰਾਹੀਂ ਵਿਦੇਸ਼ ਭੇਜੇ, ‘ਆਵਾਜ਼-ਏ-ਕੌਮ’ ਨੇ ਮਾਮਲੇ ‘ਚ ਕੀਤੀ ਜਾਂਚ ਦੀ ਮੰਗ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਨੂੰ ਕੰਟੇਨਰਾਂ ਰਾਹੀਂ ਕੈਨੇਡਾ ਦੇ ਸਰੀ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਕਾਂਗਰਸ ‘ਚ ਖਿਚੋਤਾਣ ਵਿਚਾਲੇ ਭੂਪੇਸ਼ ਬਘੇਲ ਨਾਲ ਚੰਨੀ ਖੇਮੇ ਦੀ ਮੁਲਾਕਾਤ ਟਲੀ, ਹੁਣ ਭਲਕੇ ਹੋਵੇਗੀ ਮੀਟਿੰਗ

ਪੰਜਾਬ ਕਾਂਗਰਸ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀਹੈ। ਬਗਾਵਤੀ ਤੇਵਰ ਦਿਖਾ ਰਹੇ ਸਾਬਕਾ...

ਪੰਜਾਬ ਨੂੰ ਮਿਲਣ ਜਾ ਰਿਹਾ ਨਵਾਂ DGP? 3 ਵੱਡੇ ਨਾਵਾਂ ‘ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਨਵੇਂ ਸਥਾਈ DGP ਦੀ ਨਿਯੁਕਤੀ ਨੂੰ ਲੈ ਕੇ ਲੰਬੇ ਸਮੇਂ ਤੋਂ ਚੱਲ...

ਪੰਜਾਬ ‘ਚ 681 ਕਰਾਫਟ ਇੰਸਟ੍ਰਕਟਰਾਂ ਦੀ ਭਰਤੀ ਸ਼ੁਰੂ, ਫ੍ਰੈਸ਼ਰ ਨਹੀਂ ਕਰ ਸਕਣਗੇ ਅਪਲਾਈ

ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਿੱਚ 681 ਕਰਾਫਟ ਇੰਸਟ੍ਰਕਟਰ ਅਹੁਦਿਆਂ...

ਪੁੱਤ ਨੇ ਸੱਬਲ ਮਾਰ ਕੇ ਕੀਤਾ ਪਿਉ ਦਾ ਕਤਲ,ਰੋਟੀ ਠੰਡੀ ਹੋਣ ਤੇ ਹੋਇਆ ਵਿਵਾਦ

 ਕਸਬਾ ਸਮਾਲਸਰ ਦੇ ਅਧੀਨ ਪੈਂਦੇ ਪਿੰਡ ਰੋਡੇ ਤੋਂ ਦਿਲ ਨੂੰ ਦਹਿਲਾ ਦੇਣ ਵਾਲੀ ਖਬਰ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।...

ਚੰਨੀ ਨੇ ਭੁਪੇਸ਼ ਬਘੇਲ ਅੱਗੇ ਝੁਕਣ ਤੋਂ ਕੀਤਾ ਇਨਕਾਰ, ਮੁਲਾਕਾਤ ਲਈ ਰੱਖੀਆਂ 2 ਸ਼ਰਤਾਂ

ਕਾਂਗਰਸ ਹਾਈਕਮਾਨ ਦੇ ਟਾਲ-ਮਟੋਲ ਦੇ ਬਾਵਜੂਦ, ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ...