ਤਾਮਿਲਨਾਡੂ ਦੇ ਕੰਨੂਰ ‘ਚੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ਹਵਾਈ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹੈਲੀਕਾਪਟਰ ’ਚ ਫ਼ੌਜ ਦੇ 4 ਅਧਿਕਾਰੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਹੈਲੀਕਾਪਟਰ ’ਚ ਚੀਫ਼ ਆਫ਼ ਡਿਫੈਂਸ ਸਟਾਫ਼ (ਸੀ. ਡੀ. ਐੱਸ.) ਬਿਪਿਨ ਰਾਵਤ ਵੀ ਸਵਾਰ ਸਨ। ਮੌਕੇ ‘ਤੇ ਪ੍ਰਸ਼ਾਸਨ ਦੇ ਅਧਿਕਾਰੀ ਪਹੁੰਚ ਗਏ ਹਨ ਤੇ ਬਚਾਅ ਮੁਹਿੰਮ ਜਾਰੀ ਹੈ।
ਹੁਣ ਤੱਕ 3 ਜਵਾਨਾਂ ਦਾ ਰੈਸਕਿਊ ਕੀਤਾ ਗਿਆ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।ਹਾਦਸਾ ਇੰਨਾ ਭਿਆਨਕ ਸੀ ਕਿ ਚਾਰੋਂ ਪਾਸੇ ਅੱਗ ਦੀਆਂ ਲਪਟਾਂ ਨਜ਼ਰ ਆ ਰਹੀਆਂ ਹਨ। ਆਲੇ-ਦੁਆਲੇ ਦੇ ਇਲਾਕੇ ਵਿਚ ਵੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।