May 17, 2026, 3:30 am
----------- Advertisement -----------
HomeNewsBreaking News ਵਰਿੰਦਾਵਨ ਬੋਟ ਹਾਦਸਾ: ਲੁਧਿਆਣਾ-ਜਗਰਾਉਂ ‘ਚ ਕੰਟਰੋਲ ਰੂਮ ਐਕਟਿਵ, 24x7 ਹੈਲਪਲਾਈਨ ਜਾਰੀ

 ਵਰਿੰਦਾਵਨ ਬੋਟ ਹਾਦਸਾ: ਲੁਧਿਆਣਾ-ਜਗਰਾਉਂ ‘ਚ ਕੰਟਰੋਲ ਰੂਮ ਐਕਟਿਵ, 24×7 ਹੈਲਪਲਾਈਨ ਜਾਰੀ

Published on

----------- Advertisement -----------

ਲੁਧਿਆਣਾ, 10 ਅਪ੍ਰੈਲ:ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ, ਜਗਰਾਉਂ ਦੇ ਨਾਲ-ਨਾਲ ਜ਼ਿਲ੍ਹਾ ਹੈੱਡਕੁਆਰਟਰ ਲੁਧਿਆਣਾ ਵਿਖੇ 24×7 ਸਮਰਪਿਤ ਹੈਲਪਲਾਈਨਾਂ ਸਥਾਪਿਤ ਕੀਤੀਆਂ ਗਈਆਂ ਜਿਨ੍ਹਾਂ ਵਿੱਚ 01624-223226 (ਐਸ ਡੀ ਐਮ ਜਗਰਾਉਂ ਦਫ਼ਤਰ) ਅਤੇ 0161-2403100 (ਡਿਪਟੀ ਕਮਿਸ਼ਨਰ ਦਫ਼ਤਰ ਲੁਧਿਆਣਾ) ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਇਹ ਘਟਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਈ, ਅਧਿਕਾਰੀਆਂ ਵਿਚਕਾਰ ਬਿਹਤਰ ਤਾਲਮੇਲ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੋਵਾਂ ‘ਤੇ ਆਧਾਰਿਤ ਵਿਸ਼ੇਸ਼ ਟੀਮਾਂ ਨੂੰ ਪਹਿਲਾਂ ਹੀ ਵਰਿੰਦਾਵਨ ਰਵਾਨਾ ਕਰ ਦਿੱਤਾ ਗਿਆ ਹੈ।

ਉਨ੍ਹਾਂ ਇੱਕ ਵਾਰ ਫਿਰ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਕੱਠੇ ਰਹਿਣ ਅਤੇ ਕਿਸੇ ਵੀ ਅਫਵਾਹ ‘ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ।

ਸ਼ਿੰਗਾਰ ਘਾਟ ਵਾਲੀ ਥਾਂ ‘ਤੇ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਹਨ। ਵੱਡੀ ਭੀੜ ਨੂੰ ਦੇਖਦੇ ਹੋਏ ਪੁਲਿਸ ਬਲ ਤਾਇਨਾਤ ਕਰ ਦਿੱਤੇ ਗਏ ਹਨ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਘਟਨਾ ਸਥਾਨ ‘ਤੇ ਪਹੁੰਚਣਾ ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਵੀ ਸਟੀਮਰ ਹਾਦਸੇ ਦਾ ਨੋਟਿਸ ਲਿਆ ਹੈ। ਉਨ੍ਹਾਂ ਅਧਿਕਾਰੀਆਂ ਨੂੰ ਘਟਨਾ ਸਥਾਨ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਰਾਹਤ ਅਤੇ ਬਚਾਅ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹਾ ਮੈਜਿਸਟਰੇਟ ਚੰਦਰ ਪ੍ਰਤਾਪ ਸਿੰਘ ਨੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਹਾਦਸਾ ਦੁਬਹਾਰ 3 ਵਜੇ ਦੇ ਕਰੀਬ ਕੇਸੀ ਘਾਟ ‘ਤੇ ਹੋਇਆ, ਜੋ ਸ੍ਰੀ ਬਾਂਕੇ ਬਿਹਾਰੀ ਮੰਦਰ ਤੋਂ ਢਾਈ ਕਿਮੀ ਦੂਰ ਹੈ। ਹਾਦਸੇ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਗਈ ਹੈ। 15 ਨੂੰ ਬਚਾ ਲਿਆ ਗਿਆ ਹੈ। ਬਚਾਅ ਟੀਮਾਂ ਬਾਕੀ ਪੀੜਤਾਂ ਦੀ ਭਾਲ ਕਰ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ 32 ਸ਼ਰਧਾਲੂ ਲੁਧਿਆਣਾ ਤੋਂ ਵ੍ਰਿੰਦਾਵਨ ਬਾਂਕੇ ਬਿਹਾਰੀ ਦੇ ਦਰਸ਼ਨ ਕਰਨ ਲਈ ਆਏ ਸਨ। ਦਰਸ਼ਨ ਤੋਂ ਬਾਅਦ ਉਹ ਯਮੁਨਾ ਵਿੱਚ ਸਟੀਮਰ ਦੀ ਸਵਾਰੀ ਕਰ ਰਹੇ ਸਨ ਜਦੋਂ ਸ਼ਿੰਗਾਰ ਘਾਟ ਨੇੜੇ ਸਟੀਮਰ ਅਚਾਨਕ ਪਲਟ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਵੱਲੋਂ ਪੰਜਾਬ ਵਿੱਚ ਐਸ.ਆਈ.ਆਰ. ਦੌਰਾਨ ਇੱਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ; 16 ਮਈ , 2026*:ਦੇਸ਼ ਦੇ ਕਈ ਸੂਬਿਆਂ ਵਿੱਚ ਵੋਟਰ ਸੂਚੀਆਂ 'ਚ ਬੇਨਿਯਮੀਆਂ ਨੂੰ...

ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

*ਸਮਾਣਾ/ਚੰੜ੍ਹੀਗੜ੍ਹ, 16 ਮਈ , 2026*:ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ...

ਅੰਮ੍ਰਿਤਸਰ : ਧੀ ਨੇ ਆਪਣੇ ਹੀ ਪਿਓ ਦੀ ਪਿੱਠ ‘ਚ ਮਾਰੀ ਗੋਲੀ, ਮਾਨਸਿਕ ਤੌਰ ਤੋਂ ਪ੍ਰੇਸ਼ਾਨ ਦੱਸੀ ਜਾ ਰਹੀ ਹੈ ਕੁੜੀ

ਅੰਮ੍ਰਿਤਸਰ ਦੇ ਅਧੀਨ ਆਉਂਦੇ ਬਾਬਾ ਬਕਾਲਾ ਸਾਹਿਬ ਦੇ ਥਾਣਾ ਖਲਚੀਆਂ ਖੇਤਰ ਤੋਂ ਇੱਕ ਬੇਹੱਦ...

ਪਿੰਡ ਕੁੱਸਾ ਨੇ ਲਿਆ ਇਤਿਹਾਸਕ ਫ਼ੈਸਲਾ, ਬਜ਼ੁਰਗਾਂ ਦੇ ਭੋਗ ‘ਤੇ ਨਹੀਂ ਪੱਕਣਗੇ ਮਿੱਠੇ ਪਕਵਾਨ

ਲੋਕ ਘੋਲਾਂ ਵਜੋਂ ਜਾਣੇ ਜਾਂਦੇ ਮਾਲਵੇ ਦੇ ਪ੍ਰਸਿੱਧ ਪਿੰਡ ਕੁੱਸਾ ਜੋ ਏਕਤਾ ਅਤੇ ਭਾਈਚਾਰੇ...

ਪੰਜਾਬ ਵਿੱਚ ਵਧ ਰਹੇ ਗੈਸਟ੍ਰੋਐਂਟਰਾਈਟਿਸ ਮਾਮਲਿਆਂ ਦੇ ਵਿਚਕਾਰ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਜੀਵਨਰੇਖਾ

*ਚੰਡੀਗੜ੍ਹ; 15 ਮਈ 2026:* ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ...

ਹੁਸ਼ਿਆਰਪੁਰ: ਬੋਰਵੈੱਲ ਵਿਚੋਂ 9 ਘੰਟਿਆਂ ਦੀ ਜੱਦੋਜਹਿਦ ਤੋਂ ਬਾਅਦ ਬੱਚੇ ਨੂੰ ਕੱਢਿਆ ਗਿਆ ਸੁਰੱਖਿਅਤ

ਹੁਸ਼ਿਆਰਪੁਰ ਵਿੱਚ ਸ਼ੁੱਕਰਵਾਰ ਸ਼ਾਮ 4 ਵਜੇ ਦੇ ਕਰੀਬ 300 ਫੁੱਟ ਡੂੰਘੇ ਬੋਰਵੈੱਲ ਵਿੱਚ ਡਿੱਗੇ...