September 23, 2026, 6:15 pm
----------- Advertisement -----------
HomeNewsBreaking Newsਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

Published on

----------- Advertisement -----------

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ ਨੂੰ ਦੇਖਦਿਆਂ ਟਿਕਟਾਂ ਦੀ ਅਦਾਇਗੀ ਲਈ ਆਨਲਾਈਨ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਸਰਕਾਰੀ ਸੇਵਾਵਾਂ ਦੇ ਸੰਪੂਰਨ ਕੰਪਿਊਟਰੀਕਰਨ ਅਤੇ ਡਿਜੀਟਲ ਸੁਧਾਰਾਂ ਦੀ ਲੜੀ ਨੂੰ ਅੱਗੇ ਵਧਾਉਂਦਿਆਂ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਵੱਲੋਂ ਆਪਣੀਆਂ ਬੱਸਾਂ ਵਿੱਚ ਨਵੀਂਆਂ ਆਨਲਾਈਨ ਈਟੀਐਮ. ਮਸ਼ੀਨਾਂ ਲਾਉਣ ਦੀ ਤਿਆਰੀ ਕਰ ਲਈ ਗਈ ਹੈ। ਇਸ ਸਬੰਧੀ ਅੱਜ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਅਤੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਆਈ ਏ ਐਸ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਅਤੇ ਮੁੰਬਈ ਦੀ ‘ਓਮਨੀਫਿਸੈਂਟ ਟੈਕਨੋਲੋਜੀ ਪ੍ਰਾਈਵੇਟ ਲਿਮਟਿਡ’ ਕੰਪਨੀ ਦੇ ਸੀ.ਈ.ਓ.ਅਮਿਤ ਮਹਿਤਾ ਤੇ ਸਾਫਟਵੇਅਰ ਇੰਜੀਨੀਅਰ ਪ੍ਰਦੀਪ ਮਿਸ਼ਰਾ ਨਾਲ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਪਟਿਆਲਾ ਡਿਪੂ ਵਿੱਚ ਨਵੀਂਆਂ ਆਨਲਾਈਨ ਟਿਕਟ ਮਸ਼ੀਨਾਂ ਸਬੰਧੀ ਚੱਲ ਰਹੇ ਪਾਇਲਟ ਪ੍ਰੋਜੈਕਟ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ ਅਤੇ ਸੁਧਾਰ ਲਈ ਜ਼ਰੂਰੀ ਨੁਕਤਿਆਂ ‘ਤੇ ਵਿਚਾਰ ਕੀਤਾ ਗਿਆ। ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਵੱਲੋਂ ਮੌਕੇ ‘ਤੇ ਹੀ ਸਮੂਹ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਇਸ ਪ੍ਰੋਜੈਕਟ ਨੂੰ ਪੂਰੇ ਪੰਜਾਬ ਵਿੱਚ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ।

ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਸ਼ੀਨਾਂ ਦਾ ਲਾਈਵ ਡੈਮੋ ਖੁਦ ਚੈੱਕ ਕਰਨ ਤੋਂ ਬਾਅਦ ਦੱਸਿਆ ਕਿ ਇਸ ਨਵੀਂ ਪ੍ਰਣਾਲੀ ਨਾਲ ਯਾਤਰੀਆਂ ਨੂੰ ਨਕਦ ਪੈਸੇ ਦੇਣ ਦੀ ਲੋੜ ਨਹੀਂ ਪਵੇਗੀ, ਉਹ ਯੂ.ਪੀ.ਆਈ., ਡੈਬਿਟ ਜਾਂ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਕਿਰਾਇਆ ਅਦਾ ਕਰ ਸਕਣਗੇ। ਉਨ੍ਹਾਂ ਅੱਗੇ ਵੱਡਾ ਐਲਾਨ ਕਰਦਿਆਂ ਦੱਸਿਆ ਕਿ ਆਮ ਜਨਤਾ ਦੀ ਸਹੂਲਤ ਲਈ ਪੀ.ਆਰ.ਟੀ.ਸੀ. ਵੱਲੋਂ ਇੱਕ ਵਿਸ਼ੇਸ਼ ਮੋਬਾਈਲ ਐਪਲੀਕੇਸ਼ਨ ਵੀ ਜਾਰੀ ਕੀਤੀ ਜਾ ਰਹੀ ਹੈ। ਇਸ ਐਪ ਰਾਹੀਂ ਮੁਸਾਫ਼ਰ ਬੱਸਾਂ ਦੀ ਲਾਈਵ ਲੋਕੇਸ਼ਨ, ਆਨਲਾਈਨ ਟਿਕਟ ਬੁਕਿੰਗ ਅਤੇ ਸਮੇਂ ਦੀ ਸਾਰਣੀ ਬਾਰੇ ਜਾਣਕਾਰੀ ਘਰ ਬੈਠੇ ਹੀ ਹਾਸਲ ਕਰ ਸਕਣਗੇ।

ਚੇਅਰਮੈਨ ਜੁਨੇਜਾ ਨੇ ਕਿਹਾ ਕਿ ਪੀ.ਆਰ.ਟੀ.ਸੀ. ਦੇ ਆਈ.ਟੀ. ਸੈੱਲ ਨੂੰ ਹੋਰ ਮਜ਼ਬੂਤ ਕਰਨ ਅਤੇ ਯਾਤਰੀਆਂ ਨੂੰ ਹਾਈ-ਟੈਕ ਸਹੂਲਤਾਂ ਦੇਣ ਲਈ ਭਵਿੱਖ ਵਿੱਚ ਵੀ ਅਜਿਹੇ ਕਦਮ ਜਾਰੀ ਰਹਿਣਗੇ। ਉਨ੍ਹਾਂ ਇਸ ਲੋਕ-ਪੱਖੀ ਤੇ ਸ਼ਲਾਘਾਯੋਗ ਪਹਿਲਕਦਮੀ ਲਈ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਦਾ ਵਿਸ਼ੇਸ਼ ਧੰਨਵਾਦ ਕੀਤਾ। ਮੀਟਿੰਗ ਦੌਰਾਨ ਜਨਰਲ ਮੈਨੇਜਰ ਪਟਿਆਲਾ ਜਤਿੰਦਰਪਾਲ ਸਿੰਘ ਗਰੇਵਾਲ, ਜਨਰਲ ਮੈਨੇਜਰ ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ (ਆਈ.ਟੀ.) ਰਮਨ ਸ਼ਰਮਾ ਅਤੇ ਆਈ.ਟੀ. ਵਿੰਗ ਦੇ ਮਾਹਿਰ ਮੌਜੂਦ ਸਨ, ਜਦਕਿ ਹੋਰਨਾਂ ਡਿਪੂਆਂ ਦੇ ਜਨਰਲ ਮੈਨੇਜਰ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੋਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...