August 9, 2026, 6:41 am
----------- Advertisement -----------
HomeNewsHaryanaਵਿਧਾਇਕ ਅਭੈ ਚੌਟਾਲਾ ਦੀ ਵਿਦਿਅਕ ਯੋਗਤਾ ਜਾਂਚ ਸੰਬੰਧੀ ਹਾਈ ਕੋਰਟ ਨੇ ECI...

ਵਿਧਾਇਕ ਅਭੈ ਚੌਟਾਲਾ ਦੀ ਵਿਦਿਅਕ ਯੋਗਤਾ ਜਾਂਚ ਸੰਬੰਧੀ ਹਾਈ ਕੋਰਟ ਨੇ ECI ਨੂੰ ਕੀਤਾ ਨੋਟਿਸ ਜਾਰੀ

Published on

----------- Advertisement -----------

 ਹਰਿਆਣਾ ਦੀ ਏਲਨਾਬਾਦ ਵਿਧਾਨ ਸਭਾ ਸੀਟ ਤੋਂ INLD ਵਿਧਾਇਕ ਅਭੈ ਚੌਟਾਲਾ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਚੋਣਾਂ ਦੌਰਾਨ ਆਪਣੀ ਵਿਦਿਅਕ ਯੋਗਤਾ ਦਾ ਝੂਠਾ ਹਲਫਨਾਮਾ ਦੇਣ ਦੇ ਮਾਮਲੇ ‘ਚ ਸੋਮਵਾਰ ਨੂੰ ਪੰਜਾਬ-ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਹਾਈ ਕੋਰਟ ਨੇ ਭਾਰਤੀ ਚੋਣ ਕਮਿਸ਼ਨ (ECI) ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਅਭੈ ਚੌਟਾਲਾ ਖਿਲਾਫ ਅਪਰਾਧਿਕ ਮਾਮਲਾ ਦਰਜ ਕਰਨ ਅਤੇ ਉਸ ਦੀ ਬੀ.ਏ ਦੀ ਡਿਗਰੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ। 

ਦੱਸ ਦਈਏ ਕਿ ਪਟੀਸ਼ਨਰ ਜਤਿੰਦਰ ਜਟਾਸਰਾ ਨੇ ਐਡਵੋਕੇਟ ਪ੍ਰਦੀਪ ਰਾਪੜਿਆ ਰਾਹੀਂ ਦਾਇਰ ਪਟੀਸ਼ਨ ‘ਚ ਕਿਹਾ ਕਿ 2014 ਦੀਆਂ ਚੋਣਾਂ ਦੌਰਾਨ ਅਭੈ ਚੌਟਾਲਾ ਨੇ ਹਲਫਨਾਮੇ ‘ਚ ਸਰਵਉੱਚ ਵਿਦਿਅਕ ਯੋਗਤਾ ਮਗਧ ਯੂਨੀਵਰਸਿਟੀ, ਬੋਧ ਗਯਾ ਤੋਂ ਬੀ.ਏ. ਦੱਸੀ ਸੀ।ਅਭੈ ਚੌਟਾਲਾ ਨੇ 2019 ਅਤੇ 2021 ਦੀਆਂ ਚੋਣਾਂ ਦੌਰਾਨ ਚੋਣ ਕਮਿਸ਼ਨ ਦੇ ਸਾਹਮਣੇ ਦਾਇਰ ਕੀਤੇ ਹਲਫਨਾਮੇ ਵਿੱਚ ਕਿਹਾ ਕਿ ਉਸ ਦੀ ਸਰਵਉੱਚ ਵਿਦਿਅਕ ਯੋਗਤਾ 10ਵੀਂ ਪਾਸ ਹੈ। ਇਸੇ ਤਰ੍ਹਾਂ ਹਲਫ਼ਨਾਮੇ ਵਿੱਚ ਆਮਦਨ ਕਰ ਸਬੰਧੀ ਵੀ ਗਲਤ ਜਾਣਕਾਰੀ ਦਿੱਤੀ ਗਈ ਹੈ।

ਇਸ ਸਬੰਧੀ ਪਟੀਸ਼ਨਰ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਅਭੈ ਚੌਟਾਲਾ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਨ ਦੀ ਬੇਨਤੀ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਕੋਈ ਕਾਰਵਾਈ ਨਹੀਂ ਕੀਤੀ। ਪਟੀਸ਼ਨਕਰਤਾ ਦੇ ਵਕੀਲ ਪ੍ਰਦੀਪ ਰਾਪੜਿਆ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਦੇ ਜੱਜ ਸੁਧੀਰ ਸਿੰਘ ਅਤੇ ਸੁਮਿਤ ਗੋਇਲ ਦੀ ਬੈਂਚ ਨੇ ਭਾਰਤੀ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰਕੇ 30 ਜਨਵਰੀ, 2024 ਤੱਕ ਜਵਾਬ ਦੇਣ ਦਾ ਨਿਰਦੇਸ਼ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...