September 7, 2026, 2:43 am
----------- Advertisement -----------
HomeNewsBreaking Newsਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ 'ਤੇ ਫਸੀ ਸਰਕਾਰ, ਹਾਈ ਕੋਰਟ ਨੇ ਮੰਗਿਆ

ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਕਾਰਵਾਈ ‘ਤੇ ਫਸੀ ਸਰਕਾਰ, ਹਾਈ ਕੋਰਟ ਨੇ ਮੰਗਿਆ

Published on

----------- Advertisement -----------

ਸਰਕਾਰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਕਾਰਵਾਈ ਨੂੰ ਲੈ ਕੇ ਮੁਸ਼ਕਲ ਵਿੱਚ ਘਿਰੀ ਜਾਪਦੀ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀਪਲ ਵੈਲਫੇਅਰ ਸੋਸਾਇਟੀ ਵੱਲੋਂ ਦਾਇਰ ਪਟੀਸ਼ਨ ‘ਤੇ ਮਾਨ ਸਰਕਾਰ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮਿਤ ਗੋਇਲ ਦੇ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ, ਪੰਜਾਬ ਟਰਾਂਸਪੋਰਟ ਵਿਭਾਗ ਦੇ ਸਕੱਤਰ, ਲੁਧਿਆਣਾ ਪੁਲਿਸ ਕਮਿਸ਼ਨਰ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ, ਚੰਡੀਗੜ੍ਹ ਦੇ ਜ਼ੋਨਲ ਡਾਇਰੈਕਟਰ ਨੂੰ ਨੋਟਿਸ ਜਾਰੀ ਕਰਕੇ ਆਪਣੇ ਜਵਾਬ ਦਾਇਰ ਕਰਨ ਲਈ ਕਿਹਾ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ ਐਨਡੀਪੀਐਸ ਐਕਟ ਦੇ ਤਹਿਤ ਕਾਨੂੰਨੀ ਪ੍ਰਕਿਰਿਆ ਅਨੁਸਾਰ ਜਾਇਦਾਦ ਜ਼ਬਤ ਕਰਨ ਦੇ ਉਪਬੰਧਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਪਟੀਸ਼ਨਕਰਤਾ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਦੇ ਹਿੱਸੇ ਵਜੋਂ ਕਥਿਤ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਲੁਧਿਆਣਾ ਪੁਲਿਸ ਨੇ ਪਿਛਲੇ ਹਫ਼ਤੇ ਦੋ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਢਾਹ ਦਿੱਤੀਆਂ ਸਨ ਅਤੇ 78 ਹੋਰ ਜਾਇਦਾਦਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਜਲਦੀ ਹੀ ਢਾਹ ਦਿੱਤਾ ਜਾਵੇਗਾ।

ਐਨਡੀਪੀਐਸ ਐਕਟ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਬੁਲਡੋਜ਼ਰ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਤਸਕਰੀ ਤੋਂ ਪ੍ਰਾਪਤ ਕੀਤੀ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ। ਪਿਛਲੇ ਸਾਲ, ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਮਾਮਲੇ ਵਿੱਚ ਬੁਲਡੋਜ਼ਰ ਕਾਰਵਾਈ ‘ਤੇ ਰੋਕ ਲਗਾ ਦਿੱਤੀ ਸੀ। ਹੁਕਮਾਂ ਅਨੁਸਾਰ, ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਕਿਸੇ ਵੀ ਜਾਇਦਾਦ ‘ਤੇ ਬੁਲਡੋਜ਼ਰ ਨਹੀਂ ਚਲਾਇਆ ਜਾ ਸਕਦਾ। ਪਟੀਸ਼ਨਕਰਤਾ ਨੇ ਹਾਈ ਕੋਰਟ ਨੂੰ ਪੰਜਾਬ ਸਰਕਾਰ ਦੀ ਕਾਰਵਾਈ ਨੂੰ ਰੋਕਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...