July 6, 2026, 8:25 pm
----------- Advertisement -----------
HomeNewsBreaking Newsਹਿਮਾਚਲ ਐਂਟਰੀ ਟੈਕਸ ਨਹੀਂ ਹਟਾਇਆ ਜਾਵੇਗਾ : ਮੁੱਖ ਮੰਤਰੀ ਸੁੱਖੂ

ਹਿਮਾਚਲ ਐਂਟਰੀ ਟੈਕਸ ਨਹੀਂ ਹਟਾਇਆ ਜਾਵੇਗਾ : ਮੁੱਖ ਮੰਤਰੀ ਸੁੱਖੂ

Published on

----------- Advertisement -----------

ਨੰਗਲ : ਹਿਮਾਚਲ ਐਂਟਰੀ ਟੈਕਸ ਹਟਾਉਣ ਨੂੰ ਉਦੋਂ ਵਿਰਾਮ ਲੱਗ ਗਿਆ ਜਦੋਂ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਇਸ ਨੂੰ ਹਟਾਉਣ ਤੋਂ ਇਨਕਾਰ ਕਰ ਦਿਤਾ। ਉਨ੍ਹਾਂ ਦਸਿਆ ਕਿ ਹਿਮਾਚਲ ਐਂਟਰੀ ਟੈਕਸ ਨੂੰ ਬੰਦ ਨਹੀਂ ਕੀਤਾ ਜਾ ਸਕਦਾ। ਵਾਹਨਾਂ ਦੇ ਲੱਗੇ ਟੈਕਸ ਨੂੰ ਘਟਾਇਆ ਜਾ ਸਕਦਾ ਹੈ।

ਇਸ ਸਬੰਧੀ ਉਨ੍ਹਾਂ ਸਬੰਧਤ ਵਿਭਾਗ ਅਤੇ ਠੇਕੇਦਾਰ ਨੂੰ ਟੈਕਸ ਘਟਾਉਣ ਦੀਆਂ ਹਦਾਇਤਾਂ ਜਾਰੀ ਕਰ ਦਿਤੀਆਂ ਹਨ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਸਰਹਦੀ ਪੰਜਾਬ ਦੇ ਪਿੰਡ ਜੋ 5 ਕਿਲੋਮੀਟਰ ਦੇ ਘੇਰੇ ਵਿਚ ਆਉਂਦੇ ਹਨ ਉਨ੍ਹਾਂ ਨੂੰ ਹਿਮਾਚਲ ਐਂਟਰੀ ਟੈਕਸ ਤੋਂ ਛੋਟ ਦਿਤੀ ਗਈ ਹੈ। 

ਇਸ ਸਬੰਧੀ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਵਾਹਨਾਂ ਦੇ ਹਿਮਾਚਲ ਐਂਟਰੀ ਪਾਸ ਜਲਦੀ ਬਣਨੇ ਸ਼ੁਰੂ ਹੋ ਜਾਣਗੇ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੇ ਇਸ ਬਿਆਨ ਨੂੰ ਲੈ ਕੇ ਨੰਗਲ ਦੇ ਸਾਬਕਾ ਕੌਂਸਲਰ ਐਡਵੋਕੇਟ ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ ਹੁਣ ਪੰਜਾਬ ਨੂੰ ਅਪਣੀਆਂ ਹੱਦਾਂ ’ਤੇ ਟੋਲ ਟੈਕਸ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਲੋਂ ਪੰਜਾਬ ਦੀ ਸਰਹੱਦ ਨਾਲ ਲੱਗਦੇ ਮਹਿਤਪੁਰ ਏਰੀਏ ਵਿਚ ਪੰਜਾਬ ਵਾਲੇ ਪਾਸੇ ਟੋਲ ਟੈਕਸ ਲਗਾਉਣ ਲਈ ਇਕ ਮਤਾ ਪਾਸ ਕੀਤਾ ਗਿਆ ਸੀ ਜਿਸ ਨੂੰ ਉਨ੍ਹਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਲਾਗੂ ਕਰਨ ਦੀ ਮੰਗ ਕੀਤੀ ਹੈ।

ਹਿਮਾਚਲ ਐਂਟਰੀ ਟੈਕਸ ਬੰਦ ਕਰਵਾਉਣ ਤਕ ਸੰਘਰਸ਼ ਜਾਰੀ ਰਹੇਗਾ : ਰਾਣਾ
ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਪੰਜਾਬ ਤੋਂ ਆਉਣ ਵਾਲੀਆਂ ਵਪਾਰਕ ਗੱਡੀਆਂ ਅਤੇ ਟੈਕਸੀਆਂ ’ਤੇ ਲਗਾਏ ਜਾ ਰਹੇ ਐਂਟਰੀ ਟੈਕਸ ਦੇ ਵਿਰੋਧ ਵਿਚ ਪੰਜਾਬ ਮੋਰਚਾ ਦੀ ਕਨਵੀਨਰ ਗੌਰਵ ਰਾਣਾ ਨੇ ਕਿਹਾ ਹੈ ਕਿ ਜਦੋਂ ਤਕ ਹਿਮਾਚਲ ਸਰਕਾਰ ਐਂਟਰੀ ਟੈਕਸ ਬੰਦ ਨਹੀਂ ਕਰਦੀ ਉਦੋਂ ਤਕ ਸੰਘਰਸ਼ ਜਾਰੀ ਰਹੇਗਾ। ਰਾਣਾ ਨੇ ਕਿਹਾ ਕਿ ਇਸ ਮੁੱਦੇ ਨੂੰ ਲੈ ਕੇ ਰੋਸ ਵਜੋਂ ਅੱਜ ਨੂਰਪੁਰ ਬੇਦੀ ਵਿਖੇ ਵਿਖੇ ਇਕ ਰੋਸ ਮਾਰਚ ਕਢਿਆ ਜਾਵੇਗਾ ਅਤੇ ਹਿਮਾਚਲ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ।

ਗੌਰਵ ਰਾਣਾ ਤੋਂ ਇਲਾਵਾ ਟੈਕਸੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਭੈਣੀ, ਨਲਹੋਟੀ ਟੈਕਸ ਯੂਨੀਅਨ ਦੇ ਪ੍ਰਧਾਨ ਦਰਸ਼ਨ ਸਿੰਘ, ਕੀਰਤੀ ਕਿਸਾਨ ਮੋਰਚਾ ਦੇ ਬਲਾਕ ਪ੍ਰਧਾਨ ਹਰਪ੍ਰੀਤ ਸਿੰਘ ਭੱਟੋ ਅਤੇ ਆਜ਼ਾਦ ਐਕਸ਼ਨ ਯੂਨੀਅਨ ਦੇ ਵਾਈਸ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਵਿਚ ਅੱਜ ਨੂਰਪੁਰ ਬੇਦੀ ਵਿਖੇ ਹਿਮਾਚਲ ਐਂਟਰੀ ਟੈਕਸ ਬੰਦ ਕਰਵਾਉਣ ਨੂੰ ਲੈ ਕੇ ਇਕ ਵੱਡੀ ਰੈਲੀ ਕੀਤੀ ਜਾਵੇਗੀ। ਆਗੂਆਂ ਨੇ ਚਿਤਾਵਨੀ ਦਿਤੀ ਹੈ ਕਿ ਜੇਕਰ ਐਂਟਰੀ ਟੈਕਸ ਤੁਰਤ ਵਾਪਸ ਨਾਲ ਲਿਆ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। 
 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ‘ਤੇ ਹਮਲਾ: ASI ਦੀ ਵਰਦੀ ਪਾੜੀ, ਕਾਂਸਟੇਬਲ ਦੀ ਉਂਗਲੀ ਤੋੜੀ

ਤਰਨਤਾਰਨ ਦੇ ਪਿੰਡ ਸੋਹਲ ਵਿੱਚ ਘਰੇਲੂ ਝਗੜਾ ਸੁਲਝਾਉਣ ਗਈ ਪੁਲਿਸ ਪਾਰਟੀ 'ਤੇ ਪਰਿਵਾਰ ਦੇ...

‘ਜ਼ਰੂਰੀ ਨਹੀਂ ਸੂਬਾ ਪ੍ਰਧਾਨ ਹਰ ਮੀਟਿੰਗ ‘ਚ ਜਾਵੇ’, ਚੰਨੀ ਧੜੇ ਦੀ ਮੀਟਿੰਗ ਮਗਰੋਂ ਰਾਜਾ ਵੜਿੰਗ ਦਾ ਵੱਡਾ ਬਿਆਨ

ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਤੋਂ ਬਾਅਦ ਪੰਜਾਬ ਕਾਂਗਰਸ ਪ੍ਰਧਾਨ...

ਪੁੱਤ ਵੱਲੋਂ ਪ੍ਰੇਮ ਵਿਆਹ ਕਰਨ ’ਤੇ ਪਿਤਾ ਨੂੰ ਮਿਲੀ ਸਜ਼ਾ; ਪਹਿਲਾਂ ਮਾਰੀ ਕਾਰ ਨਾਲ ਟੱਕਰ, ਫਿਰ…

ਹਰਿਆਣਾ ਦੇ ਯਮੁਨਾਨਗਰ 'ਚ ਝਾੜੀਆਂ 'ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ ਹੈ। ਦੋਸ਼ ਹੈ...

3 ਰਾਜ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਦਾ ਐਲਾਨ; ਚੋਣ ਕਮਿਸ਼ਨ ਨੇ ਸ਼ਡਿਊਲ ਕੀਤਾ ਜਾਰੀ

 ਪੱਛਮੀ ਬੰਗਾਲ ਤੋਂ ਤਿੰਨ ਖਾਲੀ ਰਾਜ ਸਭਾ ਸੀਟਾਂ ਲਈ ਉਪ-ਚੋਣ ਦਾ ਐਲਾਨ ਕੀਤਾ ਗਿਆ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਅਹਿਮ ਫੈਸਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅੱਜ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨਾਲ ਸਬੰਧਤ ਪਟੀਸ਼ਨ...

ਚੰਨੀ ਦਾ ਸ਼ਕਤੀ ਪ੍ਰਦਰਸ਼ਨ, ਭੁਪੇਸ਼ ਬਘੇਲ ਦੇ ਦੌਰੇ ਤੋਂ ਪਹਿਲਾਂ ਸਾਂਝੀ ਕੀਤੀ ਤਸਵੀਰ; ਰੰਧਾਵਾ ਵੀ ਹੱਕ ‘ਚ ਨਿੱਤਰੇ!

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਜਿੱਥੇ ਸੂਬੇ ‘ਚ ਪਾਰਟੀ ਦੇ ਕਲੇਸ਼ ਨੂੰ ਸੁਲਝਾਉਣ...

ਮੁੰਬਈ ‘ਚ ਮੌਨਸੂਨ ਦੀ ਤਬਾਹੀ: ਤਿੰਨ ਮੌਤਾਂ ‘ਤੇ ਉੱਠੇ ਸਵਾਲ, ਸਕੂਲ-ਕਾਲਜ ਬੰਦ; ਉਡਾਣਾਂ ਠੱਪ-ਪ੍ਰਸ਼ਾਸਨ ਚੌਕਸ

 ਮੌਨਸੂਨ ਦੀ ਬਾਰਿਸ਼ ਨੇ ਮੁੰਬਈ ਲਈ ਆਫ਼ਤ ਲਿਆਂਦੀ ਹੈ। ਐਤਵਾਰ ਨੂੰ ਮੁੰਬਈ ਵਿੱਚ ਭਾਰੀ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਇੰਡੋਨੇਸ਼ੀਆ, ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਤਿੰਨ ਦੇਸ਼ਾਂ ਦੇ...

ਬਹਿਬਲ ਕਲਾਂ ਗੋਲੀਕਾਂਡ : SIT ਵੱਲੋਂ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਤਲਬ

 ਸਾਲ 2015 ਦੇ ਬਹਿਬਲ ਕਲਾਂ ਪੁਲੀਸ ਗੋਲੀਕਾਂਡ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰ...