June 2, 2026, 4:47 am
----------- Advertisement -----------
HomeNewsBreaking Newsਨਾਲਾਗੜ੍ਹ - ਫਰਿੱਜ ਦੇ ਕੰਪ੍ਰੈਸ਼ਰ 'ਚ ਹੋਇਆ ਧ.ਮਾਕਾ, 3 ਸਾਲਾ ਬੱਚਾ ਸੜਿ.ਆ...

ਨਾਲਾਗੜ੍ਹ – ਫਰਿੱਜ ਦੇ ਕੰਪ੍ਰੈਸ਼ਰ ‘ਚ ਹੋਇਆ ਧ.ਮਾਕਾ, 3 ਸਾਲਾ ਬੱਚਾ ਸੜਿ.ਆ ਜ਼ਿੰਦਾ

Published on

----------- Advertisement -----------

ਹਿਮਾਚਲ ਦੇ ਨਾਲਾਗੜ੍ਹ ‘ਚ ਫਰਿੱਜ ਦੇ ਕੰਪ੍ਰੈਸ਼ਰ ‘ਚ ਧਮਾਕਾ ਹੋਇਆ ਹੈ। ਇਸ ਕਾਰਨ ਘਰ ਨੂੰ ਅੱਗ ਲੱਗ ਗਈ। ਇਸ ਅੱਗ ‘ਚ ਕਮਰੇ ‘ਚ ਸੌਂ ਰਿਹਾ 3 ਸਾਲਾ ਬੱਚਾ ਜ਼ਿੰਦਾ ਸੜ ਗਿਆ, ਜਦਕਿ ਉਸ ਦੇ ਮਾਤਾ-ਪਿਤਾ ਵੀ ਝੁਲਸ ਗਏ। ਉਹਨਾਂ ਨੂੰ ਇਲਾਜ ਲਈ ਹਸਪਤਾਲ ਲਿਆਂਦਾ ਗਿਆ ਹੈ।

ਦੱਸ ਦਈਏ ਕਿ ਬੱਚੇ ਦੇ ਪਿਤਾ ਨੂੰ ਗੰਭੀਰ ਹਾਲਤ ਵਿੱਚ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਹੈ। ਜਦਕਿ ਮਾਂ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਘਰ ਭੇਜ ਦਿੱਤਾ ਗਿਆ ਹੈ। ਇਹ ਮਾਮਲਾ ਦੇਰ ਰਾਤ ਨਾਲਾਗੜ੍ਹ ਦੇ ਪਿੰਡ ਦਭੋਟਾ ਵਿੱਚ ਸਾਹਮਣੇ ਆਇਆ।

ਜਾਣਕਾਰੀ ਅਨੁਸਾਰ ਪਿੰਡ ਦਭੋਟਾ ਵਿਖੇ ਸਤਨਾਮ ਸਿੰਘ ਆਪਣੀ ਪਤਨੀ ਪੂਜਾ ਅਤੇ 3 ਸਾਲ ਦੇ ਬੇਟੇ ਵਿਹਾਨ ਨਾਲ ਸੌਂ ਰਿਹਾ ਸੀ। ਪਰਿਵਾਰ ਦੇ ਹੋਰ ਮੈਂਬਰ ਅਗਲੇ ਕਮਰੇ ਵਿੱਚ ਸੌਂ ਰਹੇ ਸਨ। ਰਾਤ 11.30 ਵਜੇ ਅਚਾਨਕ ਹੋਏ ਧਮਾਕੇ ਤੋਂ ਬਾਅਦ ਕਮਰੇ ਨੂੰ ਅੱਗ ਲੱਗ ਗਈ। 

ਇਸਤੋਂ ਇਲਾਵਾ ਅੱਗ ਕੁਝ ਹੀ ਦੇਰ ਵਿੱਚ ਸਾਰੇ ਕਮਰੇ ਵਿੱਚ ਫੈਲ ਗਈ। ਇਸ ਤੋਂ ਪਹਿਲਾਂ ਕਿ ਸੁੱਤੇ ਪਏ ਸਤਨਾਮ ਸਿੰਘ ਕੁਝ ਸਮਝ ਪਾਉਂਦੇ, ਅੱਗ ਨੇ ਪੂਰੇ ਕਮਰੇ ਨੂੰ ਆਪਣੀ ਲਪੇਟ ਵਿਚ ਲੈ ਲਿਆ। ਸਤਨਾਮ ਸਿੰਘ, ਪਤਨੀ ਪੂਜਾ ਅਤੇ ਵਿਹਾਨ ਅੱਗ ਦੀ ਲਪੇਟ ਵਿੱਚ ਆ ਗਏ। ਇਸ ਦੌਰਾਨ ਵਿਹਾਨ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। 

ਕੰਪ੍ਰੈਸ਼ਰ ਫਰਿੱਜ ਦੇ ਪਿਛਲੇ ਪਾਸੇ ਲੱਗਿਆ ਹੁੰਦਾ ਹੈ। ਇਸ ਵਿੱਚ ਇੱਕ ਪੰਪ ਅਤੇ ਇੱਕ ਮੋਟਰ ਲੱਗੀ ਹੋਈ ਹੁੰਦੀ ਹੈ। ਇਹ ਮੋਟਰ ਪੰਪ ਰਾਹੀਂ ਕੋਇਲ ਵਿਚ ਰੈਫ੍ਰਿਜਰੈਂਟ ਗੈਸ ਭੇਜਦੀ ਹੈ, ਜੋ ਗੈਸ ਨੂੰ ਠੰਡਾ ਕਰਦੀ ਹੈ। ਫਰਿੱਜ ਦੇ ਲਗਾਤਾਰ ਚੱਲਣ ਕਾਰਨ ਪਿਛਲਾ ਹਿੱਸਾ ਗਰਮ ਹੋਣ ਲੱਗਦਾ ਹੈ ਅਤੇ ਕੋਇਲ ਸੁੰਗੜਨ ਲੱਗਦੀ ਹੈ। ਅਜਿਹੀ ਸਥਿਤੀ ‘ਚ ਗੈਸ ਦੇ ਰਸਤੇ ‘ਚ ਰੁਕਾਵਟ ਪੈਦਾ ਹੁੰਦੀ ਹੈ ਅਤੇ ਦਬਾਅ ਵਧ ਜਾਂਦਾ ਹੈ। ਫਿਰ ਇਹ ਧਮਾਕੇ ਦਾ ਰੂਪ ਲੈ ਲੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...