ਸ਼ਿਮਲਾ ‘ਚ ਸਕੂਲ ਪ੍ਰਿੰਸੀਪਲ ਦੀ 5 ਮੰਜ਼ਿਲਾ ਇਮਾਰਤ ਢਹਿ ਗਈ। ਘਟਨਾ ਅੱਜ ਦੁਪਹਿਰ ਕਰੀਬ 1 ਵਜੇ ਵਾਪਰੀ। ਇਮਾਰਤ ਡਿੱਗਣ ਦੀ ਵੀਡੀਓ ਵੀ ਸਾਹਮਣੇ ਆਈ ਹੈ। ਘਟਨਾ ਸਮੇਂ ਇਮਾਰਤ ਵਿੱਚ ਕੋਈ ਵੀ ਮੌਜੂਦ ਨਹੀਂ ਸੀ।
ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਟੀਮ ਮੌਕੇ ‘ਤੇ ਪਹੁੰਚ ਗਈ। ਨੁਕਸਾਨ ਦਾ ਮੁਲਾਂਕਣ ਕੀਤਾ ਗਿਆ। ਇਹ ਘਟਨਾ ਸ਼ਿਮਲਾ ਤੋਂ ਕਰੀਬ 20 ਕਿਲੋਮੀਟਰ ਦੂਰ ਧਾਮੀ ‘ਚ ਵਾਪਰੀ। ਇੱਕ ਹਫ਼ਤਾ ਪਹਿਲਾਂ ਇਮਾਰਤ ਵਿੱਚ ਤਰੇੜਾਂ ਆ ਗਈਆਂ ਸਨ। ਖਤਰੇ ਨੂੰ ਦੇਖਦੇ ਹੋਏ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਸੀ।
ਰਾਜਕੁਮਾਰ ਸ਼ਰਮਾ ਸ਼ਿਮਲਾ ਦਿਹਾਤੀ ਦੇ ਚਨਾਵਾਗ ਸਕੂਲ ਵਿੱਚ ਪ੍ਰਿੰਸੀਪਲ ਹਨ। ਉਨ੍ਹਾਂ ਦੀ ਇਮਾਰਤ ਦੇ ਡਿੱਗਣ ਤੋਂ ਬਾਅਦ ਧਾਮੀ ਦੇ 16 ਮੀਲ ਕਾਲਜ ਨੂੰ ਜੋੜਨ ਵਾਲੀ ਸੜਕ ‘ਤੇ ਵੀ ਤਰੇੜਾਂ ਆ ਗਈਆਂ ਹਨ। ਕਾਲਜ ਪ੍ਰਸ਼ਾਸਨ ਨੇ ਬੱਚਿਆਂ ਨੂੰ ਇਸ ਸੜਕ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।












