October 4, 2026, 7:03 pm
----------- Advertisement -----------
HomeNewsBreaking Newsਪੰਜਾਬ ਦੀ ਅੰਮ੍ਰਿਤ ਗਿੱਲ ਨੂੰ ਹਿਮਾਚਲ ਪ੍ਰਦੇਸ਼ ਦਾ ਸੰਚਾਰ ਕੋਆਰਡੀਨੇਟਰ ਕੀਤਾ ਨਿਯੁਕਤ

ਪੰਜਾਬ ਦੀ ਅੰਮ੍ਰਿਤ ਗਿੱਲ ਨੂੰ ਹਿਮਾਚਲ ਪ੍ਰਦੇਸ਼ ਦਾ ਸੰਚਾਰ ਕੋਆਰਡੀਨੇਟਰ ਕੀਤਾ ਨਿਯੁਕਤ

Published on

----------- Advertisement -----------

ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀ ਅੰਮ੍ਰਿਤ ਗਿੱਲ ਨੂੰ ਹਿਮਾਚਲ ਪ੍ਰਦੇਸ਼ ਦਾ ਸੰਚਾਰ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਮ੍ਰਿਤ ਗਿੱਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਏ.ਆਈ.ਸੀ.ਸੀ. ਅਤੇ ਸੂਬਾ ਕਾਂਗਰਸ ਕਮੇਟੀ (ਪੀ. ਸੀ. ਸੀ.) ਦਰਮਿਆਨ ਸੰਚਾਰ ਦਾ ਕੰਮ ਕਰੇਗੀ।

ਬਠਿੰਡਾ ਦੇ ਰਹਿਣ ਵਾਲੀ ਅੰਮ੍ਰਿਤ ਗਿੱਲ ਪਿਛਲੇ ਪੰਜ-ਛੇ ਸਾਲਾਂ ਤੋਂ ਪਾਰਟੀ ਨਾਲ ਜੁੜੇ ਹੋਏ ਹਨ। ਅੰਮ੍ਰਿਤ ਗਿੱਲ ਨਵੀਂ ਜ਼ਿੰਮੇਵਾਰੀ ਤੋਂ ਖੁਸ਼ ਹੈ। ਕਾਂਗਰਸ ਦੇ ਮੀਡੀਆ ਅਤੇ ਪਬਲੀਸਿਟੀ ਕਮਿਊਨੀਕੇਸ਼ਨ ਵਿਭਾਗ ਦੇ ਚੇਅਰਮੈਨ ਪਵਨ ਖੇੜਾ ਨੇ ਉਨ੍ਹਾਂ ਦੀ ਤਾਇਨਾਤੀ ਸਬੰਧੀ ਹੁਕਮ ਜਾਰੀ ਕੀਤੇ ਹਨ।

ਅੰਮ੍ਰਿਤ ਗਿੱਲ ਇਸ ਸਮੇਂ ਪੰਜਾਬ ਕਾਂਗਰਸ ਦੇ ਬੁਲਾਰੇ, ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਦੇ ਜਨਰਲ ਸਕੱਤਰ ਅਤੇ ਰਾਸ਼ਟਰੀ ਸਰਵੋਦਿਆ ਕਾਂਗਰਸ ਦੇ ਟ੍ਰੇਨਰ ਹਨ। ਜਾਟ ਆਗੂ ਅੰਮ੍ਰਿਤ ਗਿੱਲ ਨੇ ਵੀ ਕਿਸਾਨ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲਿਆ ਹੈ। ਇਸ ਤੋਂ ਪਹਿਲਾਂ ਸਾਲ 2018 ਵਿੱਚ ਉਸ ਨੇ ਡੈਜ਼ਲਜ ਦਾ ਮਿਸਿਜ਼ ਇੰਡੀਆ ਯੂਨੀਵਰਸ ਦਾ ਖਿਤਾਬ ਵੀ ਜਿੱਤਿਆ ਸੀ।

 ਏਆਈਸੀਸੀ ਨੇ ਹਿਮਾਚਲ ਸਮੇਤ 24 ਰਾਜਾਂ ਲਈ ਸੰਚਾਰ ਕੋਆਰਡੀਨੇਟਰ ਨਿਯੁਕਤ ਕੀਤੇ ਹਨ। ਇਸ ਤਰ੍ਹਾਂ ਕਾਂਗਰਸ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕਾਂਗਰਸ ਹਾਈਕਮਾਂਡ ਨੇ ਸਾਰੇ ਸੂਬਿਆਂ ਨਾਲ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ। ਬੀਤੇ ਦਿਨ ਹੀ ਹਾਈਕਮਾਂਡ ਨੇ ਹਿਮਾਚਲ ਸਰਕਾਰ ਅਤੇ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨਾਲ ਮਿਲ ਕੇ ਲੋਕ ਸਭਾ ਚੋਣਾਂ ਨੂੰ ਲੈ ਕੇ ਰਣਨੀਤੀ ਬਣਾਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...

AAP ਵਿਧਾਇਕ ਮਾਇਸਰਖਾਨਾ ਦੀ ਪਾਰਟੀ ‘ਚੋਂ ਛੁੱਟੀ, ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਇਲਜ਼ਾਮ

ਪੰਜਾਬ ਦੇ ਬਠਿੰਡਾ ਦੇ ਮੌੜ ਮੰਡੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ...

ਪੰਜਾਬੀ ਗੀਤਕਾਰ ਗਿੱਲ ਰੌਂਤਾ ‘ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ)’ ਵਿੱਚ ਸ਼ਾਮਲ

ਅੱਜ ਬਕਾਇਦਾ ਤੌਰ ’ਤੇ ਗੀਤਕਾਰ ਰੌਂਤਾ ਨੂੰ ਪਾਰਟੀ ਦੀ ਅਗਵਾਈ ਕਰ ਰਹੇ ਐੱਮ.ਪੀ. ਅੰਮ੍ਰਿਤਪਾਲ...