September 29, 2026, 9:41 pm
----------- Advertisement -----------
HomeNewsHimachalਸ਼ਿਮਲਾ 'ਚ 100 ਫੁੱਟ ਡੂੰਘੀ ਖਾਈ 'ਚ ਡਿੱਗੀ ਬੱਸ, ਬਾਈਕ ਸਵਾਰ ਨੂੰ...

ਸ਼ਿਮਲਾ ‘ਚ 100 ਫੁੱਟ ਡੂੰਘੀ ਖਾਈ ‘ਚ ਡਿੱਗੀ ਬੱਸ, ਬਾਈਕ ਸਵਾਰ ਨੂੰ ਬਚਾਉਂਦੇ ਹੋਏ ਵਾਪਰਿਆ ਹਾ.ਦਸਾ

Published on

----------- Advertisement -----------

ਸ਼ਿਮਲਾ ਵਿੱਚ ਅੱਜ ਸਵੇਰੇ ਇੱਕ ਪ੍ਰਾਈਵੇਟ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਹਾਦਸਾ ਸ਼ਿਮਲਾ ‘ਚ ਐਮ.ਐਲ.ਏ. ਕਰੌਸਿੰਗ ਦੇ ਨੇੜੇ ਹੋਇਆ। ਬਾਈਕ ਸਵਾਰ ਨੂੰ ਬਚਾਉਂਦੇ ਹੋਏ ਪ੍ਰਾਈਵੇਟ ਬੱਸ ਸੜਕ ਤੋਂ ਕਰੀਬ 100 ਫੁੱਟ ਹੇਠਾਂ ਖਾਈ ‘ਚ ਜਾ ਡਿੱਗੀ। ਬੱਸ ‘ਚ ਕਰੀਬ 15 ਯਾਤਰੀ ਸਵਾਰ ਸਨ। ਦੋ-ਤਿੰਨ ਯਾਤਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੂੰ  IGMC  ਵਿਖੇ ਮੁੱਢਲੀ ਸਹਾਇਤਾ ਲਈ ਭੇਜ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਬੱਸ ਨੰਬਰ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਤੋਂ ਸ਼ੌਘੀ ਵੱਲ ਜਾ ਰਹੀ ਸੀ। ਬੱਸ ਡਰਾਈਵਰ ਕੇਦਾਰਨਾਥ ਨੇ ਦੱਸਿਆ ਕਿ ਬਾਈਕ ਸਵਾਰ ਓਵਰਟੇਕ ਕਰ ਰਿਹਾ ਸੀ ਅਤੇ ਉਸ ਦੀ ਬੱਸ ਨਾਲ ਟੱਕਰ ਹੋ ਗਈ। ਇਸ ਤੋਂ ਬਾਅਦ ਬੱਸ ਨੇ ਬ੍ਰੇਕ ਨਹੀਂ ਲਗਾਈ ਅਤੇ ਸਟੇਅਰਿੰਗ ਵੀ ਕੰਮ ਨਹੀਂ ਕਰ ਰਿਹਾ ਸੀ। ਸਾਰੇ ਯਾਤਰੀਆਂ ਨੂੰ ਬੱਸ ‘ਚੋਂ ਬਾਹਰ ਕੱਢ ਲਿਆ ਗਿਆ ਹੈ। 

ਖੁਸ਼ਕਿਸਮਤੀ ਇਹ ਰਹੀ ਕਿ ਬੱਸ ਦਰੱਖਤਾਂ ਦੇ ਵਿਚਕਾਰ ਫਸ ਗਈ ਅਤੇ ਰੁਕ ਗਈ ਅਤੇ ਕੋਈ ਵੀ ਪਲਟਾ ਨਹੀਂ ਲੱਗਿਆ। ਬੱਸ ਪਲਟ ਜਾਣ ‘ਤੇ ਵੱਡਾ ਹਾਦਸਾ ਵਾਪਰ ਸਕਦਾ ਸੀ। ਇਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਬੱਸ ‘ਚ ਸਵਾਰ ਸਾਰੇ ਯਾਤਰੀਆਂ ਨੂੰ ਬਾਹਰ ਕੱਢਿਆ ਗਿਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਦੋ ਐਂਬੂਲੈਂਸ ਵੀ ਮੌਕੇ ‘ਤੇ ਪਹੁੰਚ ਗਈਆਂ। ਬਾਲੂਗੰਜ ਥਾਣਾ ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਹੈੱਡ ਕਾਂਸਟੇਬਲ ਕਤਲ ਕਾਂਡ: ਪੁੱਤ ਨੂੰ ਹਥਿਆਰ ਦੇਣ ਵਾਲਾ ਹਰਿਦੁਆਰ ਤੋਂ ਗ੍ਰਿਫ਼ਤਾਰ, ਮਿਲਿਆ 4 ਦਿਨਾਂ ਦਾ ਰਿਮਾਂਡ

ਚੰਡੀਗੜ੍ਹ ਦੇ ਸੈਕਟਰ-22 ਵਿੱਚ ਤਾਇਨਾਤ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਨਿਤਿਨ ਦੇ ਸਨਸਨੀਖੇਜ਼ ਕਤਲ...

‘ਮੈਂ ਕਿਸੇ ਧਰਮ ਖਿਲਾਫ ਨਹੀਂ ਬੋਲਿਆ’, ਵਿਵਾਦ ‘ਤੇ ਬੋਲੇ ਧੀਰੇਂਦਰ ਸ਼ਾਸਤਰੀ

ਪੰਡਤ ਧੀਰੇਂਦਰ ਸ਼ਾਸਤਰੀ ਵੱਲੋਂ ਲੁਧਿਆਣਾ ਵਿੱਚ ਕਥਾ ਦੌਰਾਨ ਕੀਤੀਆਂ ਗਈਆਂ ਕੁਝ ਟਿੱਪਣੀਆਂ ‘ਤੇ ਪੰਜਾਬ...

ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਉਣ ਵਾਲੀਆਂ ਕੁਝ ਦਵਾਈਆਂ ‘ਤੇ ਡਿਊਟੀ ਨਹੀਂ ਲਗਾਏਗਾ

ਸੰਯੁਕਤ ਰਾਜ ਅਮਰੀਕਾ ਭਾਰਤ ਸਮੇਤ 20 ਦੇਸ਼ਾਂ ਤੋਂ ਆਯਾਤ ਕੀਤੀਆਂ ਜਾਣ ਵਾਲੀਆਂ ਦੁਰਲੱਭ ਬਿਮਾਰੀਆਂ...

‘ਮਿਸ ਪ੍ਰਿਟੀ ਇੰਡੀਆ’ ਨਿਧੀ ਤਿਵਾੜੀ ਨੇ ਚੁੱਕਿਆ ਖੌਫਨਾਕ ਕਦਮ, ਇੰਫਲੂਐਂਸਰ ਦੇ ਸਨ 16 ਲੱਖ Followers

ਪ੍ਰਦੇਸ਼ ਦੇ ਸਿੰਗਰੌਲੀ ਜ਼ਿਲ੍ਹੇ ਦੇ ਮੋਰਵਾ ਥਾਣਾ ਖੇਤਰ ਦੇ ਭੂਸਾ ਮੋਡ ਤੋਂ ਇੱਕ ਹੈਰਾਨ...

ਸੰਗਰੂਰ ਦੇ ਗੁਰਦੁਆਰਾ ਸਾਹਿਬ ਵਿੱਚ ਵੜੇ 4 ਬਦਮਾਸ਼, ਸੇਵਾਦਾਰ ਨੂੰ ਮਾਰੀ ਗੋਲੀ, CCTV ‘ਚ ਕੈਦ ਵਾਰਦਾਤ

ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਦਿੜਬਾ ਥਾਣਾ ਖੇਤਰ ਅਧੀਨ ਪੈਂਦੇ ਪਿੰਡ ਬੜਰੁੱਖਾਂ ਤੋਂ ਇੱਕ...

ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ, ਮੁਆਫ਼ੀ ਮੰਗੋ ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ

ਲੁਧਿਆਣਾ ਵਿੱਚ ਸ਼ਾਹੀ ਇਮਾਮ ਨੇ ਧਾਰਮਿਕ ਕਥਾ ਦੌਰਾਨ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਵੱਲੋਂ ਇਸਲਾਮ...

ਝੋਨੇ ਦੀ ਖਰੀਦ ਲਈ ਪੰਜਾਬ ਸਰਕਾਰ ਨੂੰ 42,786 ਕਰੋੜ ਰੁਪਏ ਦੀ CCL ਮਨਜ਼ੂਰ, 1 ਅਕਤੂਬਰ ਤੋਂ ਸਰਕਾਰੀ ਖਰੀਦ ਸ਼ਰੂ

ਪੰਜਾਬ ‘ਚ ਝੋਨੇ ਦੀ ਸਰਕਾਰੀ ਖਰੀਦ ਦਾ ਸੀਜ਼ਨ 1 ਅਕਤੂਬਰ ਤੋਂ ਅਧਿਕਾਰਤ ਤੌਰ ‘ਤੇ...

ਰਾਜੋਆਣਾ ਨੂੰ ਜੇਲ੍ਹ ‘ਚ ਮਿਲਣ ਪਹੁੰਚੇ ਜਥੇਦਾਰ ਗੜਗੱਜ, ਪਟੀਸ਼ਨ ‘ਤੇ ਜਲਦੀ ਫੈਸਲਾ ਕਰਨ ਦੀ ਮੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਕਸ਼ਨ, ਰੂਪ ਕੌਰ ਸੰਧੂ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਬਰਖ਼ਾਸਤ

ਸ਼੍ਰੋਮਣੀ ਅਕਾਲੀ ਦਲ ਨੇ ਰੂਪ ਕੌਰ ਸੰਧੂ ‘ ਤੇ ਵੱਡਾ ਐਕਸ਼ਨ ਲਿਆ ਹੈ। ਅਕਾਲਈ...