October 28, 2026, 10:47 pm
----------- Advertisement -----------
HomeNewsHimachalਹਿਮਾਚਲ 'ਚ ਵਿਜੀਲੈਂਸ ਵਲੋਂ  DM 50,000 ਦੀ ਰਿਸ਼ਵਤ ਸਮੇਤ ਕਾਬੂ

ਹਿਮਾਚਲ ‘ਚ ਵਿਜੀਲੈਂਸ ਵਲੋਂ  DM 50,000 ਦੀ ਰਿਸ਼ਵਤ ਸਮੇਤ ਕਾਬੂ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਨਾਹਨ ਵਿੱਚ ਰਾਜ ਜੰਗਲਾਤ ਨਿਗਮ ਦੇ ਡਵੀਜ਼ਨਲ ਮੈਨੇਜਰ (ਡੀਐਮ) ਨੂੰ ਬੀਤੀ ਸ਼ਾਮ ਸਟੇਟ ਵਿਜੀਲੈਂਸ ਅਤੇ ਐਂਟੀ ਕੁਰੱਪਸ਼ਨ ਬਿਊਰੋ ਦੀ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਡੀਐਮ ਨੇ ਠੇਕੇਦਾਰ ਤੋਂ ਰਿਸ਼ਵਤ ਮੰਗੀ ਸੀ। ਠੇਕੇਦਾਰ ਦੀ ਸ਼ਿਕਾਇਤ ’ਤੇ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਫੜਨ ਲਈ ਜਾਲ ਵਿਛਾ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਨੇ ਥਾਣਾ ਨਾਹਨ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਜੰਗਲਾਤ ਨਿਗਮ ਦੇ ਠੇਕੇਦਾਰ ਦੇ 67 ਲੱਖ ਰੁਪਏ ਤੋਂ ਵੱਧ ਦੇ ਬਿੱਲ ਬਕਾਇਆ ਹਨ। ਲੰਬੇ ਸਮੇਂ ਤੋਂ ਠੇਕੇਦਾਰ ਇਨ੍ਹਾਂ ਨੂੰ ਸਾਫ਼ ਕਰਨ ਦੀ ਮੰਗ ਕਰ ਰਿਹਾ ਸੀ ਅਤੇ ਵਣ ਨਿਗਮ ਦਫ਼ਤਰ ਦੇ ਚੱਕਰ ਲਗਾ ਰਿਹਾ ਸੀ। ਜਿਸ ਦੇ ਬਦਲੇ ਡੀਐਮ ਨੇ ਠੇਕੇਦਾਰ ਤੋਂ ਰਿਸ਼ਵਤ ਮੰਗੀ ਅਤੇ ਫਿਰ ਬਿੱਲ ਅਦਾ ਕਰਨ ਲਈ ਕਿਹਾ।

ਦੱਸਿਆ ਜਾ ਰਿਹਾ ਹੈ ਕਿ ਡੀਐਮ ਨੇ ਪੇਮੈਂਟ ਜਾਰੀ ਕਰਨ ਦੇ ਬਦਲੇ 2 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਨੂੰ ਠੇਕੇਦਾਰ ਨੇ ਡੀਐਮ ਨੂੰ 50 ਹਜ਼ਾਰ ਰੁਪਏ ਦੀ ਪਹਿਲੀ ਕਿਸ਼ਤ ਦਿੱਤੀ ਸੀ। ਇਸ ਦੌਰਾਨ ਸਾਦੇ ਕੱਪੜਿਆਂ ਵਿੱਚ ਮੌਜੂਦ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।

ਡੀਐਮ ਨੂੰ 2 ਫੀਸਦੀ ਦੀ ਦਰ ਨਾਲ ਕੁੱਲ 1,34,000 ਰੁਪਏ ਦੀ ਰਿਸ਼ਵਤ ਦੇਣੀ ਪਈ। ਠੇਕੇਦਾਰ ਨੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨੀ ਸੀ। ਮੁਲਜ਼ਮ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਵਿਜੀਲੈਂਸ ਟੀਮ ਉਸ ਦੀ ਚੱਲ-ਅਚੱਲ ਜਾਇਦਾਦ ਦੀ ਵੀ ਜਾਂਚ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...