June 15, 2026, 5:27 pm
----------- Advertisement -----------
HomeNewsBreaking Newsਚੰਬਾ 'ਚ ਭੂਚਾਲ ਦੇ ਝਟਕੇ ਹੋਏ ਮਹਿਸੂਸ

ਚੰਬਾ ‘ਚ ਭੂਚਾਲ ਦੇ ਝਟਕੇ ਹੋਏ ਮਹਿਸੂਸ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਚੰਬਾ ‘ਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਰਿਐਕਟਰ ਪੈਮਾਨੇ ‘ਤੇ ਇਸ ਦੀ ਤੀਬਰਤਾ 3.4 ਮਾਪੀ ਗਈ ਸੀ। ਭੂਚਾਲ ਦੇ ਇਹ ਝਟਕੇ ਸ਼ਾਮ 5.30 ਵਜੇ ਮਹਿਸੂਸ ਕੀਤੇ ਗਏ। ਜ਼ਮੀਨ ਹੇਠ ਇਸ ਦੀ ਡੂੰਘਾਈ 5 ਕਿਲੋਮੀਟਰ ਸੀ। ਭੂਚਾਲ ਦੇ ਝਟਕੇ ਮਹਿਸੂਸ ਕਰਦੇ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਇਸ ਕਾਰਨ ਕੁਝ ਸਮੇਂ ਲਈ ਲੋਕ ਦਹਿਸ਼ਤ ਵਿਚ ਰਹੇ। 

ਦੱਸਿਆ ਜਾ ਰਿਹਾ ਹੈ ਕਿ ਤਿੰਨ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਕਾਰਨ ਹੁਣ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਚੰਬਾ ਜ਼ਿਲ੍ਹੇ ਦੇ ਜ਼ਿਆਦਾਤਰ ਖੇਤਰ ਜ਼ੋਨ 5 ਵਿੱਚ ਆਉਂਦੇ ਹਨ ਜੋ ਭੂਚਾਲ ਦੇ ਦ੍ਰਿਸ਼ਟੀਕੋਣ ਤੋਂ ਬਹੁਤ ਸੰਵੇਦਨਸ਼ੀਲ ਹੈ। ਇੱਥੇ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ।ਭੂਚਾਲ ਇੱਕ ਭੂ-ਵਿਗਿਆਨਕ ਵਰਤਾਰਾ ਹੈ।

ਮਾਹਿਰਾਂ ਅਨੁਸਾਰ ਧਰਤੀ ਦੀਆਂ ਚਾਰ ਵੱਡੀਆਂ ਪਰਤਾਂ ਹਨ, ਜਿਨ੍ਹਾਂ ਨੂੰ ਅੰਦਰੂਨੀ ਕੋਰ, ਬਾਹਰੀ ਕੋਰ, ਮੈਂਟਲ ਅਤੇ ਕਰਸਟ ਕਿਹਾ ਜਾਂਦਾ ਹੈ। ਕਿਹਾ ਜਾਂਦਾ ਹੈ ਕਿ ਧਰਤੀ ਦੇ ਹੇਠਾਂ ਮੌਜੂਦ ਪਲੇਟਾਂ ਘੁੰਮਦੀਆਂ ਰਹਿੰਦੀਆਂ ਹਨ, ਜੋ ਜਦੋਂ ਇੱਕ ਦੂਜੇ ਨਾਲ ਟਕਰਾਉਂਦੀਆਂ ਹਨ, ਤਾਂ ਧਰਤੀ ਦੀ ਸਤ੍ਹਾ ਦੇ ਹੇਠਾਂ ਕੰਬਣ ਪੈਦਾ ਕਰਦੀਆਂ ਹਨ। ਜਦੋਂ ਇਹ ਪਲੇਟਾਂ ਆਪਣੀ ਥਾਂ ਤੋਂ ਹਿੱਲਦੀਆਂ ਹਨ ਤਾਂ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਂਦੇ ਹਨ। ਜਿਸ ਥਾਂ ‘ਤੇ ਪਲੇਟਾਂ ਟਕਰਾ ਜਾਂਦੀਆਂ ਹਨ, ਉੱਥੇ ਭੂਚਾਲ ਦਾ ਜ਼ਿਆਦਾ ਅਸਰ ਹੁੰਦਾ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...