November 24, 2026, 9:48 pm
----------- Advertisement -----------
HomeNewsHimachalਹਿਮਾਚਲ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਸਾਬਕਾ ਸਕੱਤਰ ਮੁੜ ਗ੍ਰਿਫ.ਤਾਰ, ਜਾਣੋ ਕੀ ਹੈ...

ਹਿਮਾਚਲ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਸਾਬਕਾ ਸਕੱਤਰ ਮੁੜ ਗ੍ਰਿਫ.ਤਾਰ, ਜਾਣੋ ਕੀ ਹੈ ਪੂਰਾ ਮਾਮਲਾ

Published on

----------- Advertisement -----------

ਹਿਮਾਚਲ ਦੇ ਹਮੀਰਪੁਰ ਸਥਿਤ ਭੰਗ ਕੀਤੇ ਹਿਮਾਚਲ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਸਾਬਕਾ ਸਕੱਤਰ ਅਤੇ ਐਚ.ਏ.ਐਸ. ਜਤਿੰਦਰ ਕੰਵਰ ਨੂੰ ਵਿਜੀਲੈਂਸ ਨੇ ਇਕ ਵਾਰ ਫਿਰ ਗ੍ਰਿਫਤਾਰ ਕੀਤਾ ਹੈ। ਜਤਿੰਦਰ ਕੰਵਰ ਨੂੰ ਵੀ ਇਸ ਸਾਲ 4 ਅਪ੍ਰੈਲ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬਾਅਦ ਵਿਚ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। 

ਹੁਣ ਜਿਸ ਮਾਮਲੇ ਵਿੱਚ ਉਸ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ, ਉਸ ਵਿੱਚ ਵਿਜੀਲੈਂਸ ਅਨੁਸਾਰ ਕੁਝ ਹੋਰ ਮੁਲਾਜ਼ਮਾਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਦੱਸ ਦਈਏ ਕਿ ਡਾ. ਜਤਿੰਦਰ ਕੰਵਰ ਕਮਿਸ਼ਨ ਦੇ ਸਕੱਤਰ ਦੇ ਨਾਲ-ਨਾਲ ਪ੍ਰੀਖਿਆਵਾਂ ਦੇ ਕੰਟਰੋਲਰ ਅਤੇ ਭਰਤੀ ਰਿਕਾਰਡ ਦੇ ਨਿਗਰਾਨ ਵੀ ਸਨ। ਇਸ ਮਾਮਲੇ ਵਿੱਚ 23 ਦਸੰਬਰ 2022 ਨੂੰ ਹਮੀਰਪੁਰ ਵਿਜੀਲੈਂਸ ਥਾਣੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਪਹਿਲੀ ਐਫਆਈਆਰ ਵਿੱਚ ਮੁਅੱਤਲ ਸੀਨੀਅਰ ਸਹਾਇਕ ਉਮਾ ਆਜ਼ਾਦ, ਉਸ ਦੇ ਪੁੱਤਰ ਨਿਤਿਨ, ਦਲਾਲ ਸੰਜੀਵ ਸਮੇਤ ਅੱਠ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਸੀ।

 ਵਿਜੀਲੈਂਸ ਬਿਊਰੋ ਨੇ ਹੁਣ ਤੱਕ 13 ਕੇਸ ਦਰਜ ਕੀਤੇ ਹਨ। ਇਨ੍ਹਾਂ ‘ਚੋਂ ਤਿੰਨ ਲੋਕ ਜੁਡੀਸ਼ੀਅਲ ਰਿਮਾਂਡ ‘ਤੇ ਹਨ। ਇਨ੍ਹਾਂ ਵਿੱਚ ਮੁੱਖ ਮੁਲਜ਼ਮ ਉਮਾ ਆਜ਼ਾਦ, ਉਸ ਦਾ ਪੁੱਤਰ ਨਿਤਿਨ ਅਤੇ ਇੱਕ ਹੋਰ ਰਵੀ ਕੁਮਾਰ ਸ਼ਾਮਲ ਹਨ। 

SIT ਨੇ ਕੱਲ੍ਹ ਹੀ ਡਾਕਟਰ ਜਤਿੰਦਰ ਕੰਵਰ ਨੂੰ ਪੁੱਛਗਿੱਛ ਲਈ ਹਮੀਰਪੁਰ ਵਿਜੀਲੈਂਸ ਥਾਣੇ ਵਿੱਚ ਬੁਲਾਇਆ ਸੀ। ਵਿਜੀਲੈਂਸ ਨੇ ਰਾਤ ਨੂੰ ਹੀ ਉਸ ਨੂੰ ਕਾਬੂ ਕਰ ਲਿਆ। ਭਾਵੇਂ ਉਸ ਨੂੰ ਪਹਿਲਾਂ ਤੋਂ ਦਰਜ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਇਹ ਗ੍ਰਿਫ਼ਤਾਰੀ ਨਵੇਂ ਤੱਥ ਸਾਹਮਣੇ ਆਉਣ ਤੋਂ ਬਾਅਦ ਹੋਈ ਹੈ। 

ਰਾਤ ਨੂੰ ਗ੍ਰਿਫਤਾਰੀ ਤੋਂ ਬਾਅਦ ਜਤਿੰਦਰ ਨੂੰ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ 15 ਦਸੰਬਰ ਤੱਕ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਇਨ੍ਹਾਂ ਕੋਲੋਂ ਪੁੱਛਗਿੱਛ ਤੋਂ ਬਾਅਦ ਹੋਰ ਵੀ ਕਈ ਰਾਜ਼ ਖੁਲਾਸੇ ਦੀ ਸੰਭਾਵਨਾ ਹੈ। ਗੌਰਤਲਬ ਹੈ ਕਿ ਸੁੱਖੂ ਸਰਕਾਰ ਦੇ ਸੱਤਾ ‘ਚ ਆਉਂਦੇ ਹੀ ਸਟਾਫ ਸਿਲੈਕਸ਼ਨ ਕਮਿਸ਼ਨ ‘ਚ ਪੇਪਰ ਲੀਕ ਫਰਾਡ ਦਾ ਪਰਦਾਫਾਸ਼ ਹੋ ਗਿਆ ਸੀ। 

ਮੁੱਖ ਮੰਤਰੀ ਸੁੱਖੂ ਨੇ ਇਸ ਨੂੰ ਕੁਝ ਸਮੇਂ ਲਈ ਮੁਅੱਤਲ ਕਰ ਦਿੱਤਾ। ਜਦੋਂ ਇਹ ਗੱਲ ਸਾਹਮਣੇ ਆਈ ਕਿ ਇੱਥੇ ਜ਼ਿਆਦਾਤਰ ਪੇਪਰ ਲੀਕ ਹੋ ਕੇ ਵੇਚੇ ਗਏ ਹਨ ਤਾਂ ਸਟਾਫ ਸਿਲੈਕਸ਼ਨ ਕਮਿਸ਼ਨ ਨੂੰ ਭੰਗ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੀ ਥਾਂ ਸੂਬਾ ਸਰਕਾਰ ਹੁਣ ਰਾਜ ਕਰਮਚਾਰੀ ਕਮਿਸ਼ਨ ਦੀ ਸਥਾਪਨਾ ਕਰਨ ਜਾ ਰਹੀ ਹੈ। ਇਸ ਦੇ ਲਈ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਤਾਇਨਾਤ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...