September 23, 2026, 8:15 am
----------- Advertisement -----------
HomeNewsBreaking Newsਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, ਨਤੀਜਾ 73.3 ਫੀਸਦੀ ਰਿਹਾ

ਹਿਮਾਚਲ ਬੋਰਡ ਨੇ 12ਵੀਂ ਦਾ ਨਤੀਜਾ ਐਲਾਨਿਆ, ਨਤੀਜਾ 73.3 ਫੀਸਦੀ ਰਿਹਾ

Published on

----------- Advertisement -----------


ਹਿਮਾਚਲ ਪ੍ਰਦੇਸ਼ ਸਕੂਲ ਸਿੱਖਿਆ ਬੋਰਡ ਧਰਮਸ਼ਾਲਾ (HPSEB) ਨੇ ਸੋਮਵਾਰ ਦੁਪਹਿਰ ਨੂੰ 12ਵੀਂ ਦਾ ਨਤੀਜਾ ਐਲਾਨ ਦਿੱਤਾ ਹੈ। ਨਤੀਜਿਆਂ ਦਾ ਐਲਾਨ ਕਰਨ ਲਈ ਐਤਵਾਰ ਨੂੰ ਵੀ ਮੁਲਾਜ਼ਮਾਂ ਨੂੰ ਦਫ਼ਤਰ ਬੁਲਾਇਆ ਗਿਆ। 12ਵੀਂ ਜਮਾਤ ਦਾ ਨਤੀਜਾ 73.3 ਫੀਸਦੀ ਰਿਹਾ।

ਦੱਸ ਦਈਏ ਕਿ ਐਚਪੀਐਸਈਬੀ ਨੇ ਦੁਪਹਿਰ ਕਰੀਬ 3 ਵਜੇ ਨਤੀਜਾ ਘੋਸ਼ਿਤ ਕੀਤਾ। ਮੈਰਿਟ ਸੂਚੀ ਵਿੱਚ 41 ਲੜਕੇ ਹਨ, ਜਦਕਿ ਲੜਕੀਆਂ ਨੇ 30 ਸਥਾਨਾਂ ’ਤੇ ਜਿੱਤ ਹਾਸਲ ਕੀਤੀ ਹੈ। ਹਿਮਾਚਲ ‘ਚ ਇਹ ਪਹਿਲੀ ਵਾਰ ਹੈ ਕਿ ਪ੍ਰੀਖਿਆ ਪੂਰੀ ਹੋਣ ਤੋਂ 25 ਦਿਨਾਂ ਬਾਅਦ ਹੀ ਨਤੀਜਾ ਐਲਾਨਿਆ ਗਿਆ। ਪਿਛਲੇ ਸਾਲ ਹਿਮਾਚਲ ਬੋਰਡ 12ਵੀਂ ਦੀ ਪ੍ਰੀਖਿਆ ਦਾ ਨਤੀਜਾ 79.04 ਫੀਸਦੀ ਰਿਹਾ ਸੀ। ਇਸ ਵਾਰ ਜਾਰੀ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੇ ਵੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕੀਤਾ ਹੈ।

ਇਸਤੋਂ ਇਲਾਵਾ ਸਿੱਖਿਆ ਬੋਰਡ ਧਰਮਸ਼ਾਲਾ ਨੇ 12ਵੀਂ ਜਮਾਤ ਦੀ ਪ੍ਰੀਖਿਆ ਲਈ ਰਾਜ ਭਰ ਵਿੱਚ 2258 ਪ੍ਰੀਖਿਆ ਕੇਂਦਰ ਬਣਾਏ ਸਨ। ਇਹ ਪ੍ਰੀਖਿਆਵਾਂ ਪਿਛਲੇ ਮਾਰਚ ਮਹੀਨੇ ਲਈਆਂ ਗਈਆਂ ਸਨ। ਇਨ੍ਹਾਂ ਵਿੱਚੋਂ 85 ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਹੈ। ਅੱਜ ਬੱਚਿਆਂ ਦੀ ਮਿਹਨਤ ਦਾ ਨਤੀਜਾ ਦੇਖਣ ਨੂੰ ਮਿਲ ਸਕਦਾ ਹੈ।

ਐਚਪੀਐਸਈਬੀ ਨੇ 4 ਅਪ੍ਰੈਲ ਨੂੰ ਹੀ ਉੱਤਰ ਪੱਤਰੀਆਂ ਦਾ ਮੁਲਾਂਕਣ ਸ਼ੁਰੂ ਕਰ ਦਿੱਤਾ ਸੀ ਅਤੇ ਹੁਣ 29 ਅਪ੍ਰੈਲ ਨੂੰ ਨਤੀਜਾ ਘੋਸ਼ਿਤ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਆਮ ਤੌਰ ‘ਤੇ 12ਵੀਂ ਦੇ ਨਤੀਜੇ ਐਲਾਨਣ ਲਈ 30 ਤੋਂ 40 ਦਿਨ ਲੱਗ ਜਾਂਦੇ ਹਨ।

ਪਰ ਇਸ ਵਾਰ ਸਿੱਖਿਆ ਬੋਰਡ ਨੇ ਮੁਲਾਂਕਣ ਕੇਂਦਰਾਂ ਦੀ ਗਿਣਤੀ ਦੇ ਨਾਲ-ਨਾਲ ਇਸ ਕੰਮ ਵਿੱਚ ਲੱਗੇ ਅਧਿਆਪਕਾਂ ਦੀ ਗਿਣਤੀ ਵੀ ਵਧਾ ਦਿੱਤੀ ਹੈ। ਇਸ ਕਾਰਨ ਸਿੱਖਿਆ ਬੋਰਡ 25 ਦਿਨਾਂ ਵਿੱਚ ਨਤੀਜਾ ਜਾਰੀ ਕਰਨ ਵੱਲ ਵਧ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...