September 9, 2026, 5:10 am
----------- Advertisement -----------
HomeNewsBreaking Newsਹਿਮਾਚਲ ਦੇ ਮੁੱਖ ਮੰਤਰੀ ਦੁਬਈ ਲਈ ਹੋਏ ਰਵਾਨਾ, 2 ਦਿਨਾਂ ਦੀ ਨਿਵੇਸ਼ਕ...

ਹਿਮਾਚਲ ਦੇ ਮੁੱਖ ਮੰਤਰੀ ਦੁਬਈ ਲਈ ਹੋਏ ਰਵਾਨਾ, 2 ਦਿਨਾਂ ਦੀ ਨਿਵੇਸ਼ਕ ਬੈਠਕ ‘ਚ ਲੈਣਗੇ ਹਿੱਸਾ,  ਸਿਆਸੀ ਸਲਾਹਕਾਰ ਤੇ 4 IAS ਅਧਿਕਾਰੀ ਵੀ ਜਾਣਗੇ ਨਾਲ

Published on

----------- Advertisement -----------

ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅੱਜ ਦੁਬਈ ਲਈ ਰਵਾਨਾ ਹੋ ਗਏ ਹਨ। ਮੁੱਖ ਮੰਤਰੀ ਦੇ ਯੂ.ਏ.ਈ ਦੌਰੇ ਦਾ ਫੈਸਲਾ ਸੂਬੇ ਵਿੱਚ ਸੈਰ ਸਪਾਟਾ ਖੇਤਰ ਵਿੱਚ ਨਿਵੇਸ਼ ਵਧਾਉਣ ਦੇ ਉਦੇਸ਼ ਨਾਲ ਕੀਤਾ ਗਿਆ ਹੈ। ਸੀਐਮ ਬਣਨ ਤੋਂ ਬਾਅਦ ਸੁੱਖੂ ਦਾ ਇਹ ਪਹਿਲਾ ਵਿਦੇਸ਼ ਦੌਰਾ ਹੈ। ਉਹ ਦੁਬਈ ‘ਚ 2 ਦਿਨਾਂ ਦੀ ਨਿਵੇਸ਼ਕ ਬੈਠਕ ‘ਚ ਹਿੱਸਾ ਲੈਣਗੇ।

ਦੱਸ ਦਈਏ ਕਿ ਮੁੱਖ ਮੰਤਰੀ ਦੇ ਨਾਲ ਹਿਮਾਚਲ ਪ੍ਰਦੇਸ਼ ਸੈਰ ਸਪਾਟਾ ਵਿਕਾਸ ਨਿਗਮ (ਐਚ.ਪੀ.ਟੀ.ਡੀ.ਸੀ.) ਦੇ ਉਪ ਚੇਅਰਮੈਨ ਰਘੁਵੀਰ ਸਿੰਘ ਬਾਲੀ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸੁਨੀਲ ਸ਼ਰਮਾ ਅਤੇ ਚਾਰ ਆਈਏਐਸ ਅਧਿਕਾਰੀ ਵੀ ਹਨ।

 ਇਨ੍ਹਾਂ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਭਾਰਤ ਖੇੜਾ, ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚਆਰਟੀਸੀ) ਦੇ ਐਮਡੀ ਰੋਹਨ ਚੰਦ ਠਾਕੁਰ, ਡਾਇਰੈਕਟਰ ਟੂਰਿਜ਼ਮ ਮਾਨਸੀ ਸਹਾਏ ਅਤੇ ਮੁੱਖ ਮੰਤਰੀ ਦੇ ਨਿੱਜੀ ਸਕੱਤਰ ਵਿਵੇਕ ਭਾਟੀਆ ਸ਼ਾਮਲ ਹਨ। ਮੁੱਖ ਮੰਤਰੀ ਦਾ ਇਹ ਦੌਰਾ 2 ਦਿਨਾਂ ਦਾ ਹੈ। ਬੁੱਧਵਾਰ ਨੂੰ ਮੁੱਖ ਮੰਤਰੀ ਅਤੇ ਹੋਰ ਅਧਿਕਾਰੀ ਦਿੱਲੀ ਤੋਂ ਦੁਬਈ ਲਈ ਰਵਾਨਾ ਹੋਏ।

ਮੁੱਖ ਮੰਤਰੀ ਭਲਕੇ ਅਤੇ ਪਰਸੋਂ ਦੁਬਈ ਵਿੱਚ ਨਿਵੇਸ਼ਕਾਂ ਨਾਲ ਮੀਟਿੰਗ ਕਰਨਗੇ। 16 ਦਸੰਬਰ ਨੂੰ ਹਿਮਾਚਲ ਪਰਤਣਗੇ। ਮੁੱਖ ਮੰਤਰੀ ਅਤੇ ਹੋਰ ਅਧਿਕਾਰੀਆਂ ਦੇ ਦੌਰੇ ਨੂੰ ਕੇਂਦਰ ਨੇ ਤਿੰਨ ਦਿਨ ਪਹਿਲਾਂ ਮਨਜ਼ੂਰੀ ਦੇ ਦਿੱਤੀ ਹੈ।

ਇਸਤੋਂ ਇਲਾਵਾ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਉਨ੍ਹਾਂ ਦੀ ਕੋਸ਼ਿਸ਼ ਰਹੇਗੀ ਕਿ ਹਿਮਾਚਲ ਵਿੱਚ ਨਿਵੇਸ਼ ਲਿਆਂਦਾ ਜਾਵੇ। ਇਸ ਮਕਸਦ ਲਈ ਉਹ ਦੁਬਈ ਜਾ ਰਹੇ ਹਨ ਅਤੇ ਸੂਬੇ ਲਈ ਵੱਧ ਤੋਂ ਵੱਧ ਨਿਵੇਸ਼ ਲਿਆਉਣ ਦੀ ਕੋਸ਼ਿਸ਼ ਕਰਨਗੇ। ਦੁਬਈ ਦੀ ਨਾਮੀ ਕੰਪਨੀ ਔਜਾਨ ਗਰੁੱਪ ਹੋਲਡਿੰਗ (HGH) ਨੇ ਸੂਬੇ ਵਿੱਚ ਪੰਜ ਤਾਰਾ ਹੋਟਲ ਸਥਾਪਤ ਕਰਨ ਵਿੱਚ ਦਿਲਚਸਪੀ ਦਿਖਾਈ ਹੈ।

ਸਰਕਾਰ ਨੂੰ ਇਸ ਦੌਰੇ ਤੋਂ 6,000 ਕਰੋੜ ਰੁਪਏ ਦੇ ਨਿਵੇਸ਼ ਦੀ ਉਮੀਦ ਹੈ। ਸੂਬਾ ਸਰਕਾਰ ਨੇ ਸੈਰ ਸਪਾਟਾ ਖੇਤਰ ਵਿੱਚ ਨਿਵੇਸ਼ਕਾਂ ਲਈ ਧਾਰਾ 118 ਵਿੱਚ ਵਿਸ਼ੇਸ਼ ਵਿਵਸਥਾਵਾਂ ਵੀ ਕੀਤੀਆਂ ਹਨ। ਮੁੱਖ ਮੰਤਰੀ 17 ਦਸੰਬਰ ਨੂੰ ਦੁਬਈ ਤੋਂ ਪਰਤਣਗੇ ਅਤੇ 19 ਦਸੰਬਰ ਤੋਂ ਧਰਮਸ਼ਾਲਾ ਵਿੱਚ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣਗੇ। ਐਚਪੀਟੀਡੀਸੀ ਦੇ ਵਾਈਸ ਚੇਅਰਮੈਨ ਆਰਐਸ ਬਾਲੀ ਨੇ ਕਿਹਾ ਕਿ ਹਿਮਾਚਲ ਸਰਕਾਰ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕਰ ਰਹੀ ਹੈ।

ਕਾਂਗੜਾ ਨੂੰ ਸੈਰ ਸਪਾਟੇ ਦੀ ਰਾਜਧਾਨੀ ਬਣਾਇਆ ਜਾ ਰਿਹਾ ਹੈ। ਦੁਬਈ ਜਾ ਕੇ ਸੈਰ ਸਪਾਟਾ ਖੇਤਰ ਵਿੱਚ ਨਿਵੇਸ਼ ਲਿਆਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਿਮਾਚਲ ਵਿੱਚ ਸੈਰ ਸਪਾਟੇ ਦੀਆਂ ਅਪਾਰ ਸੰਭਾਵਨਾਵਾਂ ਹਨ। ਇਸ ਨੂੰ ਮੁੱਖ ਰੱਖਦਿਆਂ ਇਸ ਦੌਰੇ ਦੀ ਯੋਜਨਾ ਬਣਾਈ ਜਾ ਰਹੀ ਹੈ। 28 ਸਤੰਬਰ ਨੂੰ ਯੂ.ਏ.ਈ. ਵਿੱਚ ਵਸੇ ਪਰਵਾਸੀ ਹਿਮਾਚਲੀਆਂ ਦੇ ਇੱਕ ਵਫ਼ਦ ਨੇ ਸ਼ਿਮਲਾ ਵਿੱਚ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ।

ਇਸ ਦੌਰਾਨ ਮੁੱਖ ਮੰਤਰੀ ਨੇ ਵਰਚੁਅਲ ਮਾਧਿਅਮ ਰਾਹੀਂ ਯੂ.ਏ.ਈ. ਵਿੱਚ ਵਸੇ ਪ੍ਰਵਾਸੀ ਹਿਮਾਚਲੀਆਂ ਨਾਲ ਗੱਲਬਾਤ ਕਰਕੇ ਸੈਰ ਸਪਾਟੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਸੀ ਅਤੇ ਉਨ੍ਹਾਂ ਨੇ ਮੁੱਖ ਮੰਤਰੀ ਸੁੱਖੂ ਨੂੰ ਦੁਬਈ ਆਉਣ ਦਾ ਸੱਦਾ ਦਿੱਤਾ ਸੀ। ਇਸ ਤੋਂ ਬਾਅਦ ਇਸ ਦੌਰੇ ਦੀ ਯੋਜਨਾ ਬਣਾਈ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...