July 24, 2024, 9:06 pm
----------- Advertisement -----------
HomeNewsHimachalਹਿਮਾਚਲ ਦੇ 6 ਜ਼ਿਲ੍ਹਿਆਂ ਵਿੱਚ ਫਲੈਸ਼-ਫਲੱਡ ਦਾ ਅਲਰਟ; 60 ਸੜਕਾਂ ਵੀ ਬੰਦ;...

ਹਿਮਾਚਲ ਦੇ 6 ਜ਼ਿਲ੍ਹਿਆਂ ਵਿੱਚ ਫਲੈਸ਼-ਫਲੱਡ ਦਾ ਅਲਰਟ; 60 ਸੜਕਾਂ ਵੀ ਬੰਦ; ਸੈਲਾਨੀਆਂ ਲਈ ਐਡਵਾਇਜ਼ਰੀ ਜਾਰੀ

Published on

----------- Advertisement -----------

ਹਿਮਾਚਲ ਦੇ ਅੱਠ ਜ਼ਿਲ੍ਹਿਆਂ ਵਿੱਚ ਮਾਨਸੂਨ ਨੇ ਰਫ਼ਤਾਰ ਫੜ ਲਈ ਹੈ। ਜੁਲਾਈ ਦੇ ਪਹਿਲੇ ਪੰਜ ਦਿਨਾਂ ਵਿੱਚ ਸੂਬੇ ਵਿੱਚ ਆਮ ਨਾਲੋਂ 59 ਫੀਸਦੀ ਵੱਧ ਮੀਂਹ ਪਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਫਲੈਸ਼ ਫਲੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਇਹ ਚੇਤਾਵਨੀ ਮੰਡੀ, ਸ਼ਿਮਲਾ, ਸਿਰਮੌਰ, ਕਾਂਗੜਾ, ਕੁੱਲੂ ਅਤੇ ਕਿਨੌਰ ਜ਼ਿਲ੍ਹਿਆਂ ਨੂੰ ਦਿੱਤੀ ਗਈ ਹੈ। ਇਸ ਦੇ ਮੱਦੇਨਜ਼ਰ ਸਥਾਨਕ ਲੋਕਾਂ ਦੇ ਨਾਲ ਸੈਲਾਨੀਆਂ ਨੂੰ ਸਾਵਧਾਨੀ ਵਰਤਣ ਅਤੇ ਨਦੀਆਂ -ਨਾਲਿਆਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ।
ਦੂਜੇ ਪਾਸੇ ਚੰਬਾ, ਕਾਂਗੜਾ, ਊਨਾ, ਹਮੀਰਪੁਰ, ਮੰਡੀ ਦੇ ਕੁਝ ਇਲਾਕਿਆਂ ਵਿੱਚ ਬੀਤੀ ਰਾਤ ਭਾਰੀ ਮੀਂਹ ਪਿਆ। ਇਸ ਕਾਰਨ ਕੁਝ ਨਦੀਆਂ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ। ਮੌਸਮ ਵਿਭਾਗ ਮੁਤਾਬਕ 11 ਜੁਲਾਈ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 8 ਅਤੇ 9 ਜੁਲਾਈ ਨੂੰ ਮਾਨਸੂਨ ਦੀ ਰਫ਼ਤਾਰ ਥੋੜੀ ਮੱਠੀ ਹੋਵੇਗੀ। 10 ਜੁਲਾਈ ਤੋਂ ਮਾਨਸੂਨ ਮੁੜ ਸਰਗਰਮ ਹੋ ਜਾਵੇਗਾ।
ਪਿਛਲੇ ਦੋ ਦਿਨਾਂ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ ਕਾਰਨ 60 ਸੜਕਾਂ ਬੰਦ ਹਨ। ਇਨ੍ਹਾਂ ਵਿੱਚੋਂ ਇਕੱਲੇ ਮੰਡੀ ਜ਼ਿਲ੍ਹੇ ਦੀਆਂ 40 ਸੜਕਾਂ ਅਤੇ ਸ਼ਿਮਲਾ ਦੀਆਂ 15 ਸੜਕਾਂ ਵਾਹਨਾਂ ਲਈ ਬੰਦ ਹਨ। ਬੀਤੀ ਰਾਤ ਹੋਈ ਭਾਰੀ ਬਾਰਿਸ਼ ਤੋਂ ਬਾਅਦ ਕਾਂਗੜਾ, ਚੰਬਾ ਅਤੇ ਹਮੀਰਪੁਰ ਜ਼ਿਲ੍ਹਿਆਂ ਦੀਆਂ ਕਈ ਸੜਕਾਂ ਵੀ ਬੰਦ ਹੋ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਪੁਲੀਸ ਵੱਲੋ ਲੁੱਟਾ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

ਐੱਸ.ਏ.ਐੱਸ. ਨਗਰ, 24 ਜੁਲਾਈ (ਬਲਜੀਤ ਮਰਵਾਹਾ): ਮੋਹਾਲੀ ਪੁਲੀਸ ਵੱਲੋ ਲੁੱਟਾਂ-ਖੋਹਾਂ ਅਤੇ ਵਾਹਨ ਚੋਰੀ ਕਰਨ...

ਜਲੰਧਰ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਇਆ ਜਨਤਾ ਦਰਬਾਰ,  ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਪੱਛਮੀ ਹਲਕੇ ਦੀ ਵਿਧਾਨ ਸਭਾ...

ਆਟੋ ਰਿਕਸ਼ਾ ਜਾਂ ਇਲੈਕਟਰੋਨਿਕ ਰਿਕਸ਼ਾ ਡਰਾਈਵਰਾਂ ਲਈ ‘ਗ੍ਰੇਅ ਰੰਗ’ ਦੀ ਵਰਦੀ ਪਾਉਣਾ ਲਾਜ਼ਮੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਜੁਲਾਈ: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਟਰੈਫਿਕ), ਪੰਜਾਬ ਅਤੇ...

ਵਿਧਾਨ ਸਭਾ ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖਿਆ ਪੱਤਰ; ਚੁੱਕਿਆ ਇਹ ਵੱਡਾ ਮੁੱਦਾ

ਹਰਿਆਣਾ ਪੁਲਿਸ ਵੱਲੋਂ ਬਹਾਦਰੀ ਪੁਰਸਕਾਰਾਂ ਲਈ ਭੇਜੇ ਗਏ ਪੁਲਿਸ ਅਧਿਕਾਰੀਆਂ ਦੇ ਨਾਵਾਂ ਨੂੰ ਲੈ...

ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ‘ਓਲੰਪਿਕ ਆਰਡਰ ਐਵਾਰਡ’ ਨਾਲ ਕੀਤਾ ਜਾਵੇਗਾ ਸਨਮਾਨਿਤ

ਭਾਰਤ ਦੇ ਮਹਾਨ ਨਿਸ਼ਾਨੇਬਾਜ਼ ਅਭਿਨਵ ਬਿੰਦਰਾ ਨੂੰ ਓਲੰਪਿਕ ਆਰਡਰ ਐਵਾਰਡ ਮਿਲਣ ਜਾ ਰਿਹਾ ਹੈ।...

ਬਾਲ ਅਧਿਕਾਰ ਸੰਗਠਨ ਨੇ Netflix ਨੂੰ ਭੇਜਿਆ ਸੰਮਨ, 29 ਜੁਲਾਈ ਨੂੰ ਪੇਸ਼ ਹੋਣ ਲਈ ਕਿਹਾ

ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ (NCPCR) ਨੇ ਮੰਗਲਵਾਰ (23 ਜੁਲਾਈ) ਨੂੰ OTT...

ਹੁਣ ਵਟਸਐਪ ਰਾਹੀਂ ਹੀ ਸ਼ੇਅਰ ਕੀਤੀਆਂ ਜਾ ਸਕਣਗੀਆਂ ਵੱਡੀਆਂ ਫਾਈਲਾਂ, ਕਿਸੇ ਹੋਰ ਐਪ ਦੀ ਨਹੀਂ ਪਵੇਗੀ ਲੋੜ!

ਇੰਸਟੈਂਟ ਮਲਟੀਮੀਡੀਆ ਮੈਸੇਜਿੰਗ ਐਪ ਵਟਸਐਪ ਇਕ ਅਜਿਹੇ ਫੀਚਰ 'ਤੇ ਕੰਮ ਕਰ ਰਿਹਾ ਹੈ ਜਿਸ...

ਲੁਧਿਆਣਾ ‘ਚ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ।...