ਹਿਮਾਚਲ ਪ੍ਰਦੇਸ਼ ਦੇ ਕਈ ਇਲਾਕਿਆਂ ‘ਚ ਪਿਛਲੇ 24 ਘੰਟਿਆਂ ਤੋਂ ਭਾਰੀ ਬਰਫਬਾਰੀ ਹੋ ਰਹੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 8 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਭਾਗ ਨੇ ਲਾਹੌਲ-ਸਪਤੀ, ਕਿਨੌਰ, ਚੰਬਾ, ਊਨਾ, ਕਾਂਗੜਾ, ਕੁੱਲੂ, ਮੰਡੀ ਅਤੇ ਸ਼ਿਮਲਾ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਦੌਰਾਨ ਹੇਠਲੇ ਅਤੇ ਮੱਧ ਉਚਾਈ ਵਾਲੇ ਖੇਤਰਾਂ ਵਿੱਚ ਮੀਂਹ ਅਤੇ ਗੜੇਮਾਰੀ ਦੇ ਨਾਲ-ਨਾਲ ਤੂਫਾਨ ਦੀ ਚੇਤਾਵਨੀ ਦਿੱਤੀ ਗਈ ਹੈ। 4 ਅਤੇ 5 ਮਾਰਚ ਨੂੰ ਮੀਂਹ ਅਤੇ ਬਰਫਬਾਰੀ ਤੋਂ ਕੁਝ ਰਾਹਤ ਮਿਲੇਗੀ।
ਦੱਸ ਦਈਏ ਕਿ ਮੌਸਮ ਵਿਭਾਗ ਦੀ ਚੇਤਾਵਨੀ ਤੋਂ ਬਾਅਦ ਐਸਡੀਐਮ ਕੁੱਲੂ ਨੇ ਕੁੱਲੂ ਸਬ ਡਿਵੀਜ਼ਨ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਸ਼ਿਮਲਾ ਦੇ ਕੁਝ ਨਿੱਜੀ ਸਕੂਲ ਪ੍ਰਬੰਧਕਾਂ ਨੇ ਵੀ ਅੱਜ ਸਵੇਰੇ ਸੁਨੇਹੇ ਭੇਜ ਕੇ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਬੀਤੀ ਰਾਤ ਚੰਬਾ, ਕੁੱਲੂ, ਕਿਨੌਰ ਅਤੇ ਲਾਹੌਲ ਸਪਿਤੀ ਦੀਆਂ ਉੱਚੀਆਂ ਚੋਟੀਆਂ ‘ਤੇ ਤਾਜ਼ਾ ਬਰਫਬਾਰੀ ਹੋਈ, ਜਦਕਿ ਬਿਲਾਸਪੁਰ, ਸ਼ਿਮਲਾ, ਸੋਲਨ, ਸਿਰਮੌਰ, ਊਨਾ, ਹਮੀਰਪੁਰ, ਮੰਡੀ ‘ਚ ਕਈ ਥਾਵਾਂ ‘ਤੇ ਮੀਂਹ ਪਿਆ।
----------- Advertisement -----------
ਹਿਮਾਚਲ ਦੇ 8 ਜ਼ਿਲਿਆਂ ‘ਚ ਭਾਰੀ ਬਰਫਬਾਰੀ ਦਾ ਅਲਰਟ ਜਾਰੀ; ਕੁੱਲੂ ‘ਚ ਸਾਰੇ ਵਿਦਿਅਕ ਅਦਾਰੇ ਕੀਤੇ ਗਏ ਬੰਦ
Published on
----------- Advertisement -----------
----------- Advertisement -----------












