ਸ਼ਿਮਲਾ ਵਿੱਚ ਅੱਜ (15 ਅਪ੍ਰੈਲ) 76ਵਾਂ ਹਿਮਾਚਲ ਦਿਵਸ ਮਨਾਇਆ ਗਿਆ। ਰਾਜਪਾਲ ਸ਼ਿਵ ਪ੍ਰਤਾਪ ਸ਼ੁਕਲਾ ਨੇ ਸ਼ਿਮਲਾ ਦੇ ਰਿਜ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਇਆ। ਇਸ ਦੌਰਾਨ ਉਨ੍ਹਾਂ ਨਾਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਪ੍ਰਤਿਭਾ ਸਿੰਘ ਵੀ ਮੌਜੂਦ ਸਨ।
ਨਾਲ ਹੀ ਪੁਲਿਸ ਦੀ ਟੁਕੜੀ ਨੇ ਰਿਜ ‘ਤੇ ਪਰੇਡ ਕੱਢੀ। ਇਸ ਮੌਕੇ ਸਮੂਹ ਜ਼ਿਲ੍ਹਿਆਂ ਦੇ ਲੋਕ ਕਲਾਕਾਰਾਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਝਾਕੀਆਂ ਵੀ ਕੱਢੀਆਂ ਗਈਆਂ। ਰਾਜਪਾਲ ਨੇ 76ਵੇਂ ਹਿਮਾਚਲ ਦਿਵਸ ‘ਤੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ।
ਉਨ੍ਹਾਂ ਨੇ ਕਿਹਾ ਕਿ ਪਹਾੜੀ ਰਾਜ ਹੋਣ ਦੇ ਬਾਵਜੂਦ ਹਿਮਾਚਲ ਨੇ ਕਈ ਆਯਾਮ ਸਥਾਪਿਤ ਕੀਤੇ ਹਨ। ਜਿਸ ਕਾਰਨ ਅੱਜ ਇਹ ਛੋਟਾ ਪਹਾੜੀ ਰਾਜ ਪੂਰੇ ਦੇਸ਼ ਵਿੱਚ ਮਸ਼ਹੂਰ ਹੈ। ਰਾਜਪਾਲ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਵਿਰੁੱਧ ਜੰਗ ਛੇੜਨ ਦੀ ਲੋੜ ਹੈ। ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣਾ ਹੈ।
ਇਸਤੋਂ ਇਲਾਵਾ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸੂਬੇ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 2027 ਤੱਕ ਹਿਮਾਚਲ ਨੂੰ ਆਤਮ ਨਿਰਭਰ ਅਤੇ ਦੇਸ਼ ਦਾ ਸਭ ਤੋਂ ਖੁਸ਼ਹਾਲ ਸੂਬਾ ਬਣਾਉਣ ਲਈ ਕੰਮ ਕਰ ਰਹੀ ਹੈ। ਕਾਂਗਰਸ ਦੀ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਪ੍ਰਤਿਭਾ ਸਿੰਘ ਨੇ ਕਿਹਾ ਕਿ ਹਿਮਾਚਲ ਦਿਵਸ ਅੱਜ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
ਦਰਅਸਲ, ਹਿਮਾਚਲ ਪ੍ਰਦੇਸ਼ 15 ਅਪ੍ਰੈਲ 1948 ਨੂੰ ਹੋਂਦ ਵਿੱਚ ਆਇਆ ਸੀ। ਉਦੋਂ ਤੋਂ ਰਾਜ ਪੱਧਰੀ ਸਮਾਗਮ ਹਿਮਾਚਲ ਦਿਵਸ ਦਾ ਆਯੋਜਨ ਕੀਤਾ ਗਿਆ ਹੈ। ਆਮ ਤੌਰ ’ਤੇ 15 ਅਪਰੈਲ ਨੂੰ ਹੋਣ ਵਾਲੇ ਹਿਮਾਚਲ ਦਿਵਸ ਸਮਾਗਮਾਂ ਵਿੱਚ ਮੁੱਖ ਮੰਤਰੀ ਮੁੱਖ ਮਹਿਮਾਨ ਵਜੋਂ ਹਾਜ਼ਰ ਹੁੰਦੇ ਹਨ ਪਰ ਇਸ ਵਾਰ ਲੋਕ ਸਭਾ ਚੋਣਾਂ ਕਾਰਨ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਲਈ ਇਸ ਵਾਰ ਸਮਾਗਮ ਦੀ ਪ੍ਰਧਾਨਗੀ ਰਾਜਪਾਲ ਨੇ ਕੀਤੀ
----------- Advertisement -----------
ਹਿਮਾਚਲ ਪ੍ਰਦੇਸ਼ ਹੋਇਆ 76 ਸਾਲਾਂ ਦਾ: ਸ਼ਿਮਲਾ ‘ਚ ਮਨਾਇਆ ਗਿਆ ਰਾਜ ਪੱਧਰੀ ਸਥਾਪਨਾ ਦਿਵਸ
Published on
----------- Advertisement -----------
----------- Advertisement -----------












