ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਵਿੱਚ ਸ਼ੁੱਕਰਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਹਿਮਾਚਲ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਬੱਸ ਜੁਬਲ ਥਾਣਾ ਖੇਤਰ ਅਧੀਨ ਪੈਂਦੇ ਗਿਲਟਾਡੀ ਇਲਾਕੇ ‘ਚ ਡੂੰਘੀ ਖੱਡ ‘ਚ ਡਿੱਗ ਗਈ। ਹਾਦਸੇ ਵਿੱਚ ਚਾਰ ਲੋਕਾਂ ਦੀ ਮੌਤ ਹੋ ਗਈ। ਦੋ ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬੱਸ ਵਿੱਚ ਪੰਜ ਤੋਂ ਸੱਤ ਲੋਕ ਸਵਾਰ ਸਨ। ਇਹ ਹਾਦਸਾ ਸਵੇਰੇ 7 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਐਚਆਰਟੀਸੀ ਬੱਸ ਕੁਡੂ ਤੋਂ ਗਿਲਟਾਡੀ ਜਾ ਰਹੀ ਸੀ ਜਦੋਂ ਗਿਲਟਾਡੀ ਨੇੜੇ ਛੁਹਾੜੀ ਕੈਂਚੀ ਵਿਖੇ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਰੇਲਿੰਗ ਤੋੜ ਕੇ ਕਰੀਬ 200 ਮੀਟਰ ਹੇਠਾਂ ਡਿੱਗ ਗਈ। ਹਾਦਸੇ ਤੋਂ ਬਾਅਦ ਮੌਕੇ ‘ਤੇ ਹਾਹਾਕਾਰ ਮੱਚ ਗਈ। ਸਥਾਨਕ ਲੋਕਾਂ ਨੇ ਹਾਦਸੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਿਸ ਅਤੇ ਪ੍ਰਸ਼ਾਸਨ ਦੀਆਂ ਟੀਮਾਂ ਨੇ ਸਥਾਨਕ ਲੋਕਾਂ ਨਾਲ ਮਿਲ ਕੇ ਰਾਹਤ ਕਾਰਜ ਸ਼ੁਰੂ ਕਰਵਾਏ ਅਤੇ ਹਾਦਸੇ ‘ਚ ਮਾਰੇ ਗਏ ਲੋਕਾਂ ਅਤੇ ਜ਼ਖਮੀਆਂ ਨੂੰ ਖੱਡ ‘ਚੋਂ ਬਾਹਰ ਕੱਢਿਆ। ਤਿੰਨ ਜ਼ਖ਼ਮੀਆਂ ਨੂੰ ਰੋਹੜੂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
----------- Advertisement -----------
ਸ਼ਿਮਲਾ ਦੇ ਜੁਬਲ ‘ਚ ਖੱਡ ‘ਚ ਡਿੱਗੀ ਬੱਸ, ਡਰਾਈਵਰ ਅਤੇ ਕੰਡਕਟਰ ਸਮੇਤ 4 ਦੀ ਮੌਤ
Published on
----------- Advertisement -----------
----------- Advertisement -----------











