June 5, 2026, 8:48 pm
----------- Advertisement -----------
HomeNewsBreaking Newsਹਿਮਾਚਲ 'ਚ ਭਿਆਨਰਕ ਸੜਕ ਹਾਦਸਾ, HRTC ਬੱਸ ਨੇ ਇੱਕ ਵਿਅਕਤੀ ਨੂੰ ਕੁਚਲਿਆ

ਹਿਮਾਚਲ ‘ਚ ਭਿਆਨਰਕ ਸੜਕ ਹਾਦਸਾ, HRTC ਬੱਸ ਨੇ ਇੱਕ ਵਿਅਕਤੀ ਨੂੰ ਕੁਚਲਿਆ

Published on

----------- Advertisement -----------

ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਅੰਬ ਸਾਹਿਬ ਭੈਰਾ ਵਿੱਚ ਹਿੱਟ ਐਂਡ ਰਨ ਕਾਰਨ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੂੰ ਸੀਸੀਟੀਵੀ ਫੁਟੇਜ ਮਿਲੀ ਹੈ। ਇਸ ਦੇ ਆਧਾਰ ‘ਤੇ ਪੁਲਸ ਨੇ ਸ਼ੱਕੀ ਬੱਸ ਨੂੰ ਕਬਜ਼ੇ ‘ਚ ਲੈ ਲਿਆ ਹੈ। ਬੱਸ ਡਰਾਈਵਰ ਨੂੰ ਵੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਹਾਦਸਾ ਬੀਤੀ ਸੋਮਵਾਰ ਰਾਤ 10.30 ਵਜੇ ਵਾਪਰਿਆ।

ਦੱਸ ਦਈਏ ਪੁਲੀਸ ਨੇ ਐਫਐਸਐਲ ਟੀਮ ਨੂੰ ਮੌਕੇ ’ਤੇ ਬੁਲਾ ਕੇ ਸਬੂਤ ਇਕੱਠੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸੀਸੀਟੀਵੀ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬੱਸ ਅੱਗੇ ਜਾ ਰਹੀ ਹੈ, ਸੜਕ ਕਿਨਾਰੇ ਇੱਕ ਸਕੂਟਰ ਦੇ ਕੋਲ ਖੜ੍ਹੇ ਇੱਕ ਪੈਦਲ ਯਾਤਰੀ ਨੂੰ ਕੁਚਲ ਰਹੀ ਹੈ। ਇਸ ਕਾਰਨ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਿਸ ਬੱਸ ਨੂੰ ਕਬਜ਼ੇ ਵਿਚ ਲਿਆ ਗਿਆ ਹੈ, ਉਹ ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐਚ.ਆਰ.ਟੀ.ਸੀ.) ਦੀ ਹੈ।

ਪੁਲਿਸ ਮੁਤਾਬਕ ਇਹ ਬੱਸ ਕਾਂਗੜਾ ਦੇ ਸ਼ਾਹਪੁਰ ਤੋਂ ਹਰਿਦੁਆਰ ਜਾ ਰਹੀ ਸੀ। ਮੰਗਲਵਾਰ ਨੂੰ ਬੱਸ ਨੂੰ ਉਦੋਂ ਕਾਬੂ ਕਰ ਲਿਆ ਗਿਆ ਜਦੋਂ ਇਹ ਹਰਿਦੁਆਰ ਤੋਂ ਸ਼ਾਹਪੁਰ ਵਾਪਸ ਆ ਰਹੀ ਸੀ। ਪੁਲੀਸ ਨੇ ਬੱਸ ਸਵਾਰਾਂ ਨੂੰ ਉਤਾਰ ਕੇ ਦੂਜੀਆਂ ਬੱਸਾਂ ਰਾਹੀਂ ਉਨ੍ਹਾਂ ਦੀ ਮੰਜ਼ਿਲ ’ਤੇ ਪਹੁੰਚਾਇਆ। ਇਸ ਮਾਮਲੇ ‘ਚ ਫੋਰੈਂਸਿਕ ਮਾਹਿਰਾਂ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਸਬੂਤ ਇਕੱਠੇ ਕੀਤੇ ਹਨ।

ਇਸ ਹਾਦਸੇ ‘ਚ ਮ੍ਰਿਤਕ ਦੀ ਪਛਾਣ ਕੁਲਵੰਤ ਸਿੰਘ (43) ਪੁੱਤਰ ਚੰਨਣ ਸਿੰਘ ਵਾਸੀ ਭਲੋਹ, ਬਟੂਹੀ (ਊਨਾ) ਵਜੋਂ ਹੋਈ ਹੈ, ਜੋ ਘਟਨਾ ਵਾਲੀ ਥਾਂ ‘ਤੇ ਆਪਣਾ ਸਕੂਟਰ ਲੈ ਕੇ ਖੜ੍ਹਾ ਸੀ।

ਜਾਣਕਾਰੀ ਦਿੰਦਿਆਂ ਐਸਐਚਓ ਗੌਰਵ ਭਾਰਦਵਾਜ ਨੇ ਦੱਸਿਆ ਕਿ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਐਫਐਸਐਲ ਟੀਮ ਨੇ ਮੌਕੇ ਤੋਂ ਸਬੂਤ ਇਕੱਠੇ ਕੀਤੇ ਹਨ। ਉਸ ਨੇ ਦੱਸਿਆ ਕਿ ਬੱਸ ਨਾਲ ਟਕਰਾਉਣ ਤੋਂ ਕੁਝ ਮਿੰਟ ਪਹਿਲਾਂ ਸਕੂਟਰ ਸਵਾਰ ਕੁਲਵੰਤ ਸਿੰਘ ਹਾਦਸੇ ਦਾ ਸ਼ਿਕਾਰ ਹੋ ਕੇ ਸੜਕ ‘ਤੇ ਡਿੱਗ ਪਿਆ। ਜਦੋਂ ਉਹ ਉੱਠਣ ਦੀ ਕੋਸ਼ਿਸ਼ ਕਰ ਰਿਹਾ ਸੀ ਤਾਂ ਬੱਸ ਦੀ ਲਪੇਟ ‘ਚ ਆਉਣ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...