September 23, 2026, 4:51 am
----------- Advertisement -----------
HomeNewsBreaking Newsਸ਼ਿਮਲਾ 'ਚ ਸ਼ਰਾਬ ਹੋਈ ਮਹਿੰਗੀ, ਸੈਲਾਨੀਆਂ ਤੋਂ ਵਸੂਲੀ ਜਾਵੇਗੀ ਗ੍ਰੀਨ ਫੀਸ

ਸ਼ਿਮਲਾ ‘ਚ ਸ਼ਰਾਬ ਹੋਈ ਮਹਿੰਗੀ, ਸੈਲਾਨੀਆਂ ਤੋਂ ਵਸੂਲੀ ਜਾਵੇਗੀ ਗ੍ਰੀਨ ਫੀਸ

Published on

----------- Advertisement -----------

ਹਿਮਾਚਲ ਦੀ ਰਾਜਧਾਨੀ ਸ਼ਿਮਲਾ ‘ਚ ਨਗਰ ਨਿਗਮ ਨੇ ਸ਼ਰਾਬ ‘ਤੇ ਸੈੱਸ ਵਧਾ ਦਿੱਤਾ ਹੈ। ਸ਼ਿਮਲਾ ਦੇ ਮੇਅਰ ਸੁਰਿੰਦਰ ਚੌਹਾਨ ਨੇ ਵੀਰਵਾਰ ਨੂੰ ਸਦਨ ‘ਚ 2024-25 ਦਾ ਬਜਟ ਪੇਸ਼ ਕਰਦੇ ਹੋਏ ਸ਼ਰਾਬ ਦੀ ਪ੍ਰਤੀ ਬੋਤਲ ‘ਤੇ ਸੈੱਸ 8 ਰੁਪਏ ਤੋਂ ਵਧਾ ਕੇ 10 ਰੁਪਏ ਕਰਨ ਦਾ ਐਲਾਨ ਕੀਤਾ। ਇਸ ਨਾਲ ਸ਼ਿਮਲਾ ‘ਚ ਸ਼ਰਾਬ ਹੋਰ ਮਹਿੰਗੀ ਹੋ ਜਾਵੇਗੀ।

ਇਸਤੋਂ ਇਲਾਵਾ ਸੁਰਿੰਦਰ ਚੌਹਾਨ ਨੇ ਸ਼ਿਮਲਾ ਵਿੱਚ ਗ੍ਰੀਨ ਫੀਸ ਵਸੂਲਣ ਦਾ ਵੀ ਐਲਾਨ ਕੀਤਾ ਹੈ। ਨਗਰ ਨਿਗਮ ਪ੍ਰਸ਼ਾਸਨ ਇਸ ਲਈ ਇੱਕ ਐਪ ਤਿਆਰ ਕਰ ਰਿਹਾ ਹੈ। ਇਸ ਰਾਹੀਂ ਬਾਹਰਲੇ ਰਾਜਾਂ ਤੋਂ ਸ਼ਿਮਲਾ ਆਉਣ ਵਾਲੇ ਸੈਲਾਨੀਆਂ ਤੋਂ ਗ੍ਰੀਨ ਫੀਸ ਵਸੂਲੀ ਜਾਵੇਗੀ। ਨਗਰ ਨਿਗਮ ਨੂੰ ਇਸ ਤੋਂ ਸਾਲਾਨਾ 10 ਕਰੋੜ ਰੁਪਏ ਦੀ ਆਮਦਨ ਹੋਣ ਦੀ ਉਮੀਦ ਹੈ।  

ਸ਼ਿਮਲਾ ਨਗਰ ਨਿਗਮ ਨੇ ਵੱਡੀ ਪਹਿਲਕਦਮੀ ਕਰਦੇ ਹੋਏ ਸ਼ਹਿਰ ਦੇ ਬਜ਼ੁਰਗਾਂ ਦੇ ਖੂਨ ਦੇ ਨਮੂਨੇ ਉਨ੍ਹਾਂ ਦੇ ਘਰਾਂ ਤੋਂ ਮੁਫਤ ਲੈਣ ਦਾ ਐਲਾਨ ਕੀਤਾ ਹੈ। ਇਸ ਨਾਲ ਬਜ਼ੁਰਗਾਂ ਨੂੰ ਟੈਸਟ ਕਰਵਾਉਣ ਲਈ ਹਸਪਤਾਲ ਨਹੀਂ ਜਾਣਾ ਪਵੇਗਾ। ਮੇਅਰ ਨੇ ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਗਿਣਤੀ ਕਰਨ ਅਤੇ ਸਾਰੀ ਨਸਬੰਦੀ ਕਰਨ ਦਾ ਐਲਾਨ ਕੀਤਾ, ਤਾਂ ਜੋ ਕੁੱਤਿਆਂ ਦੀ ਵੱਧ ਰਹੀ ਸਮੱਸਿਆ ਤੋਂ ਛੁਟਕਾਰਾ ਪਾਇਆ ਜਾ ਸਕੇ ਅਤੇ ਇਨ੍ਹਾਂ ਦੀ ਗਿਣਤੀ ਨੂੰ ਕੰਟਰੋਲ ਕੀਤਾ ਜਾ ਸਕੇ।

ਨਾਲ ਹੀ ਉਨ੍ਹਾਂ ਨੇ ਸ਼ਿਮਲਾ ਵਿੱਚ 130 ਕਰੋੜ ਰੁਪਏ ਦੀ ਲਾਗਤ ਨਾਲ ਯੂਨਿਟੀ ਮਾਲ ਬਣਾਉਣ ਅਤੇ ਵਾਰਡਾਂ ਵਿੱਚ ਡਿਜੀਟਲ ਲਾਇਬ੍ਰੇਰੀਆਂ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼ਿਮਲਾ ਦੇ ਲੋਕਾਂ ਨੂੰ ਆਵਾਜਾਈ ਤੋਂ ਰਾਹਤ ਦੇਣ ਲਈ ਸਰਕੂਲਰ ਰੋਡ ਨੂੰ ਚੌੜਾ ਕਰਨ ਲਈ 130 ਕਰੋੜ ਰੁਪਏ ਖਰਚ ਕੀਤੇ ਜਾਣਗੇ। ਸੁਰਿੰਦਰ ਚੌਹਾਨ ਨੇ ਦੱਸਿਆ ਕਿ ਸ਼ਿਮਲਾ ਵਿੱਚ ਮੈਟਰੋ ਸਰਵੀਲੈਂਸ ਸੈਂਟਰ ਖੋਲ੍ਹਿਆ ਜਾਵੇਗਾ। ਇਸ ਨਾਲ ਕਰੋਨਾ ਵਰਗੀਆਂ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਨੇ 15 ਇਲੈਕਟ੍ਰਿਕ ਕੂੜਾ ਵਾਹਨ ਖਰੀਦਣ, ਐਮਸੀ ਵਿੱਚ ਕਈ ਸੇਵਾਵਾਂ ਨੂੰ ਆਨਲਾਈਨ ਕਰਨ, ਸ਼ਹਿਰ ਦੇ ਕਈ ਵਾਰਡਾਂ ਵਿੱਚ 24 ਘੰਟੇ ਪਾਣੀ ਸਪਲਾਈ ਕਰਨ ਦਾ ਵੀ ਐਲਾਨ ਕੀਤਾ। 

 ਦੱਸ ਦਈਏ ਕਿ ਸੁਰਿੰਦਰ ਚੌਹਾਨ ਨੇ ਸ਼ਿਮਲਾ ਸ਼ਹਿਰ ਦੇ ਕਈ ਵਾਰਡਾਂ ਵਿੱਚ ਨਵੀਆਂ ਸੜਕਾਂ ਬਣਾਉਣ, ਪਾਰਕਾਂ ਦਾ ਸੁੰਦਰੀਕਰਨ, ਸ਼ਹਿਰ ਵਿੱਚ 350 ਨਵੇਂ ਬੈਂਚ ਲਗਾਉਣ, ਵਾਰਡ ਦਫ਼ਤਰਾਂ, ਫੁੱਟਪਾਥਾਂ ਦੀ ਉਸਾਰੀ, ਛੋਟਾ ਸ਼ਿਮਲਾ ਵਿੱਚ ਵਪਾਰਕ ਕੰਪਲੈਕਸ ਦਾ ਨਿਰਮਾਣ, ਪਾਣੀ ਦੀ ਨਿਕਾਸੀ ਲਈ ਨਾਲੀਆਂ ਬਣਾਉਣ ਦਾ ਐਲਾਨ ਵੀ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...