December 8, 2024, 9:02 pm
----------- Advertisement -----------
HomeNewsHimachalਸ਼ਿਮਲਾ ਦੇ 3 ਪਿੰਡਾਂ ਦੇ ਲੋਕ ਨਹੀਂ ਮਨਾਉਣਗੇ ਦਿਵਾਲੀ ਦਾ ਤਿਉਹਾਰ,  20...

ਸ਼ਿਮਲਾ ਦੇ 3 ਪਿੰਡਾਂ ਦੇ ਲੋਕ ਨਹੀਂ ਮਨਾਉਣਗੇ ਦਿਵਾਲੀ ਦਾ ਤਿਉਹਾਰ,  20 ਮ੍ਰਿਤਕਾਂ ਨੂੰ ਦੇਣਗੇ ਸ਼ਰਧਾਂਜਲੀ

Published on

----------- Advertisement -----------

ਹਿਮਾਚਲ ਦੇ ਸ਼ਿਮਲਾ ਦੇ 3 ਪਿੰਡਾਂ ਦੇ ਲੋਕ ਇਸ ਵਾਰ ਦਿਵਾਲੀ ਦਾ ਤਿਉਹਾਰ ਨਹੀਂ ਮਨਾਉਣਗੇ। ਸ਼ਿਮਲਾ ਦੇ ਸ਼ਿਵ ਬਾਵੜੀ ਮੰਦਰ ‘ਚ 20 ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਏਂਦੜੀ, ਗਹਾਨ ਅਤੇ ਭਗੋਗ ਪਿੰਡਾਂ ‘ਚ ਦਿਵਾਲੀ ਨਹੀਂ ਮਨਾਈ ਜਾਵੇਗੀ। ਇਨ੍ਹਾਂ ਤਿੰਨਾਂ ਪਿੰਡਾਂ ਦੇ ਲੋਕ ਦਿਵਾਲੀ ‘ਤੇ ਪਟਾਕੇ ਵੀ ਨਹੀਂ ਚਲਾਉਣਗੇ। 

ਦੱਸ ਦਈਏ ਕਿ 14 ਅਗਸਤ ਦੀ ਸਵੇਰ ਨੂੰ ਸ਼ਿਮਲਾ ਦੇ ਸ਼ਿਵ ਬਾਵੜੀ ਮੰਦਰ ਦੇ ਢਿੱਗਾਂ ਡਿੱਗਣ ਨਾਲ 20 ਲੋਕਾਂ ਦੀ ਜਾਨ ਚਲੀ ਗਈ ਸੀ। ਇਨ੍ਹਾਂ ਵਿੱਚੋਂ 15 ਲੋਕ ਇਸ ਥਾਂ ਦੇ ਪੱਕੇ ਵਸਨੀਕ ਸਨ। ਪੰਜੇ ਮ੍ਰਿਤਕ ਮੂਲ ਰੂਪ ਵਿੱਚ ਕਿਸੇ ਹੋਰ ਥਾਂ ਦੇ ਵਸਨੀਕ ਸਨ ਪਰ ਉਹ ਵੀ ਇਸ ਕਾਲੋਨੀ ਵਿੱਚ ਆਰਜ਼ੀ ਤੌਰ ’ਤੇ ਰਹਿੰਦੇ ਸਨ। ਇਹੀ ਕਾਰਨ ਹੈ ਕਿ ਹਾਦਸੇ ਦੇ ਕਰੀਬ 3 ਮਹੀਨੇ ਬਾਅਦ ਵੀ ਇਨ੍ਹਾਂ ਪਿੰਡਾਂ ਵਿੱਚ ਸੋਗ ਦੀ ਲਹਿਰ ਹੈ।

 ਸਮਰਹਿੱਲ ਵਾਰਡ ਦੇ ਕੌਂਸਲਰ ਵਰਿੰਦਰ ਠਾਕੁਰ ਨੇ ਦੱਸਿਆ ਕਿ ਏਂਦੜੀ, ਗਹਾਨ ਅਤੇ ਭਗੋਗ ਪਿੰਡਾਂ ਵਿੱਚ ਦਿਵਾਲੀ ਨਹੀਂ ਮਨਾਈ ਜਾਵੇਗੀ। ਇਸ ਬਰਸਾਤ ਦੇ ਮੌਸਮ ਵਿੱਚ ਕੁਦਰਤ ਨੇ ਇਲਾਕੇ ਦੇ ਲੋਕਾਂ ਨੂੰ ਜੋ ਜ਼ਖ਼ਮ ਦਿੱਤੇ ਹਨ, ਉਹ ਕਦੇ ਨਹੀਂ ਭੁਲਾਏ ਜਾਣਗੇ। ਇਸ ਲਈ ਹਾਦਸੇ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਦਿਵਾਲੀ ਨਾ ਮਨਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਵਾਰ ਵੀ ਉਨ੍ਹਾਂ ਦੇ ਤਿੰਨ ਪਿੰਡਾਂ ਵਿੱਚ ਦੁਸਹਿਰਾ ਨਹੀਂ ਮਨਾਇਆ ਗਿਆ, ਜਦੋਂ ਕਿ ਇੱਥੇ ਵੀ ਦੁਸਹਿਰਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।

ਸ਼ਿਵ ਬਾਵੜੀ ਮੰਦਿਰ ਹਾਦਸੇ ‘ਚ ਮ੍ਰਿਤਕਾਂ ‘ਚੋਂ ਇਕ ਦੇ ਪਰਿਵਾਰਕ ਮੈਂਬਰ ਜਗਦੀਸ਼ ਠਾਕੁਰ ਨੇ ਦੱਸਿਆ ਕਿ ਇਲਾਕੇ ‘ਚ ਪਰੰਪਰਾ ਹੈ ਕਿ ਜੇਕਰ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਸਾਲ ਭਰ ਤਿਉਹਾਰ ਨਹੀਂ ਮਨਾਇਆ ਜਾਂਦਾ ਪਰ ਇਸ ਵਾਰ ਇਕ-ਦੋ ਨਹੀਂ ਸਗੋਂ 20 ਲੋਕ ਤਬਾਹੀ ਵਿੱਚ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਇਸ ਲਈ ਸਥਾਨਕ ਵਾਸੀ ਦਿਵਾਲੀ ਦਾ ਤਿਉਹਾਰ ਨਹੀਂ ਮਨਾਉਣਗੇ। 

14 ਅਗਸਤ ਨੂੰ ਸਵੇਰੇ 8 ਵਜੇ ਦੇ ਕਰੀਬ ਸ਼ਿਮਲਾ ਦੇ ਸ਼ਿਵ ਬਾਵੜੀ ਮੰਦਿਰ ‘ਚ ਕਰੀਬ 200 ਮੀਟਰ ਪਹਾੜੀ, ਦਰਜਨਾਂ ਦਰੱਖਤ ਅਤੇ ਰੇਲਵੇ ਟਰੈਕ ਤਬਾਹ ਹੋ ਗਿਆ। ਸਾਵਣ ਦੇ ਆਖਰੀ ਸੋਮਵਾਰ ਨੂੰ ਤੜਕੇ ਮੰਦਰ ‘ਚ ਪੂਜਾ ਕਰਨ ਆਏ 20 ਲੋਕਾਂ ਨੂੰ ਕੁਚਲ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸ ਤੋਂ ਬਾਅਦ 11 ਦਿਨਾਂ ਤੱਕ ਬਚਾਅ ਕਾਰਜ ਜਾਰੀ ਰਿਹਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਔਰਤ ਦਾ ਕਤਲ ਕਰਨ ਮਗਰੋਂ ਨੌਜਵਾਨ ਨੇ ਲਗਾਈ ਅੱਗ ,ਫਿਰ ਖੁਦ ਵੀ ਚੁੱਕਿਆ ਖੌਫਨਾਕ ਕਦਮ

 ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਪਿੰਡ ਬੋੜਾਵਾਲ ਵਿੱਚ ਇੱਕ ਨੌਜਵਾਨ ਵੱਲੋਂ ਇੱਕ ਔਰਤ...

ਪੰਜਾਬ ‘ਚ ਅੱਜ ਸ਼ਾਮ ਤੋਂ ਵਿਗੜੇਗਾ ਮੌਸਮ, ਦੋ ਦਿਨ ਮੀਂਹ

ਮਾਨਸੂਨ ਤੋਂ ਬਾਅਦ ਪਿਛਲੇ 2 ਮਹੀਨਿਆਂ ਦੇ ਸੋਕੇ ਤੋਂ ਬਾਅਦ ਹੁਣ ਹਲਕੀ ਬਾਰਿਸ਼ ਹੋਣ...

ਐਚ ਐਸ ਫੂਲਕਾ ਨੇ ਕੀਤਾ ਅਕਾਲੀ ਦਲ ਚ ਸ਼ਾਮਿਲ ਹੋਣ ਦਾ ਐਲਾਨ,ਕਿਹਾ ਲੋੜ ਹੈ ਨਵੀਂ ਸ਼ੁਰੂਆਤ ਦੀ

ਵੀਓਪੀ ਬਿਓਰੋ: ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਸ਼ਨੀਵਾਰ ਨੂੰ ਮੁੜ ਸਿਆਸਤ ਵਿੱਚ ਆਉਣ ਦਾ...

 ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰਨ ਦਾ ਮਾਮਲਾ ਗਰਮਾਇਆ, ਮੁਲਜ਼ਮਾਂ ਵਿਰੁੱਧ ਸਖਤ ਕਾਰਵਾਈ ਦੀ ਕੀਤੀ ਮੰਗ

ਪਿਛਲੇ ਦਿਨੀਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਰਾਇਣ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਚੌੜਾ ਖਿਲਾਫ ਕਾਰਵਾਈ ਦੀ ਉਠੀ ਮੰਗ,ਦਿੱਤਾ ਮੰਗ ਪੱਤਰ

GPC ਦੇ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਅੱਜ ਸ੍ਰੀ ਅਕਾਲ ਤਕਤ ਸਾਹਿਬਹ ਦੇ ਜਥੇਦਾਰ...

ਇਸ ਪਿੰਡ ਚ ਨਸ਼ਾ ਵੇਚਣ ਵਾਲਿਆਂ ਦੀ ਨਹੀਂ ਖੈਰ,ਹੋਵੇਗੀ ਇਹ ਕਾਰਵਾਈ

ਨਾਭਾ ਬਲਾਕ ਦੇ ਪਿੰਡ ਭੋਜੌਮਾਜਰੀ ਦੀ ਪੰਚਾਇਤ ਅਤੇ ਪਿੰਡ ਵਾਸੀਆ ਦੇ ਵੱਲੋਂ ਨਵੇਕਲੀ ਪਹਿਲ।...

ਸ਼ੰਭੂ ਬਾਰਡਰ ਤੇ ਕਿਸਾਨਾਂ ਨੂੰ ਰੋਕਣ ਲਈ ਬਲ ਦਾ ਇਸਤਮਾਲ,ਵਾਪਿਸ ਪਰਤੇ ਕਿਸਾਨ

ਦਿੱਲੀ ਮਾਰਚ ਸ਼ੁਰੂ ਹੋਣ ਤੋਂ ਕਰੀਬ ਢਾਈ ਘੰਟੇ ਬਾਅਦ ਕਿਸਾਨ ਸ਼ੰਭੂ ਸਰਹੱਦ ਤੋਂ ਪਿੱਛੇ...

ਕੈਨੇਡਾ ਚ ਬਦਮਾਸ਼ਾਂ ਨੇ ਉਜਾੜ ਦਿੱਤਾ ਮਾਪਿਆਂ ਦਾ ਸੰਸਾਰ, ਨੌਜਵਾਨ ਦਾ ਗੋਲੀਆਂ ਮਾਰਕੇ ਕਤਲ

ਕੈਨੇਡਾ ਦੇ ਸ਼ਹਿਰ ਬਰੈਂਪਟਨ 'ਚ ਗੈਂਗਸਟਰਾਂ ਵੱਲੋਂ ਪਿੰਡ ਨੰਦਪੁਰ ਦੇ ਰਹਿਣ ਵਾਲੇ ਪ੍ਰਿਤਪਾਲ ਸਿੰਘ...

ਗੁਰੂ ਘਰ ਦੇ ਸਾਹਮਣੇ ਧਰਨੇ ‘ਤੇ ਬੈਠੇ ਕਿਸਾਨ !ਮੁਆਵਜ਼ਾ ਨਾਲ ਮਿਲਣ ‘ਤੇ ਲਾ ਦਿੱਤਾ ਧਰਨਾ

ਬਠਿੰਡਾ ਦੇ ਪਿੰਡ ਲੇਲੇਵਾਲ ਵਿੱਚ ਮੁਆਵਜ਼ਾ ਨਾਲ ਮਿਲਣ ‘ਤੇ ਗੈਸ ਪਾਈਪ ਲਾਈਨਾਂ ਵਿੱਚ ਕੰਮ...