June 6, 2026, 12:05 am
----------- Advertisement -----------
HomeNewsHimachalਹਿਮਾਚਲ ਦੇ ਕਈ ਪਿੰਡਾਂ ਨੂੰ ਖਾਲੀ ਕਰਵਾਉਣ ਦੀ ਤਿਆਰੀ, ਜਾਣੋ ਪੂਰਾ ਮਾਮਲਾ

ਹਿਮਾਚਲ ਦੇ ਕਈ ਪਿੰਡਾਂ ਨੂੰ ਖਾਲੀ ਕਰਵਾਉਣ ਦੀ ਤਿਆਰੀ, ਜਾਣੋ ਪੂਰਾ ਮਾਮਲਾ

Published on

----------- Advertisement -----------

ਹਿਮਾਚਲ ਦੇ ਮੰਡੀ-ਕਾਂਗੜਾ ਜ਼ਿਲ੍ਹੇ ਦੀ ਹੱਦ ‘ਤੇ ਬਾਰੋਟ ‘ਚ ਸਥਿਤ ਲਬਾਂਡਗ ਹਾਈਡਰੋ ਪਾਵਰ ਪ੍ਰੋਜੈਕਟ ਦਾ ਪੈਨਸਟੌਕ ਫਟਣ ਕਾਰਨ ਪਿੰਡ ਮੁਲਤਾਨ ਦੀ ਸਥਿਤੀ ਵਿਗੜਦੀ ਜਾ ਰਹੀ ਹੈ। 25 ਮੈਗਾਵਾਟ ਦੇ ਕੇਯੂ ਹਾਈਡਲ ਪ੍ਰੋਜੈਕਟ ਦੀ ਸੁਰੰਗ ਵਿੱਚ ਕਈ ਥਾਵਾਂ ‘ਤੇ ਲੀਕ ਹੈ। ਬਰਸਾਤ ਤੋਂ ਬਾਅਦ ਲੀਕੇਜ ਵਧਦਾ ਜਾ ਰਿਹਾ ਹੈ। ਸੁਰੰਗ ‘ਚ ਕਈ ਥਾਵਾਂ ‘ਤੇ ਤਰੇੜਾਂ ਆ ਗਈਆਂ ਹਨ। ਇਸ ਕਾਰਨ ਮੁਲਤਾਨ ਪਿੰਡ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਹੈ। ਹੁਣ ਨੇੜਲੇ ਤਿੰਨ ਤੋਂ ਚਾਰ ਹੋਰ ਪਿੰਡਾਂ ਨੂੰ ਵੀ ਖਾਲੀ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ।

ਨਾਲ ਹੀ ਚਿੰਤਾ ਦੀ ਗੱਲ ਇਹ ਹੈ ਕਿ ਮੌਸਮ ਵਿਭਾਗ ਨੇ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਅਜਿਹੇ ‘ਚ ਜੇਕਰ ਮੀਂਹ ਪੈਂਦਾ ਹੈ ਤਾਂ ਖ਼ਤਰਾ ਹੋਰ ਵਧ ਜਾਵੇਗਾ। ਪਿੰਡ ਮੁਲਤਾਨ ਦੇ ਕਰੀਬ 50 ਪਰਿਵਾਰਾਂ ਨੂੰ ਸੁਰੱਖਿਅਤ ਥਾਂ ‘ਤੇ ਭੇਜ ਦਿੱਤਾ ਗਿਆ ਹੈ। ਇਸ ਕਾਰਨ ਪਿੰਡ ਦੇ ਲੋਕ ਦਹਿਸ਼ਤ ਵਿੱਚ ਹਨ।

ਦੱਸ ਦਈਏ ਕਿ ਐਸਡੀਐਮ ਬੈਜਨਾਥ ਦੇਵੀ ਚੰਦ ਠਾਕੁਰ ਖ਼ੁਦ ਮੌਕੇ ’ਤੇ ਮੌਜੂਦ ਹਨ। ਉਨ੍ਹਾਂ ਨੇ ਲਗਭਗ 100 ਪ੍ਰਭਾਵਿਤ ਪਰਿਵਾਰਾਂ ਨੂੰ 5-5 ਹਜ਼ਾਰ ਰੁਪਏ ਦੀ ਤੁਰੰਤ ਰਾਹਤ ਵੀ ਦਿੱਤੀ ਹੈ। ਪ੍ਰਾਜੈਕਟ ਦੇ ਮਲਬੇ ਨੇ ਸਥਾਨਕ ਲੋਕਾਂ ਦੇ ਘਰਾਂ ਅਤੇ ਦੁਕਾਨਾਂ ਨੂੰ ਕਾਫੀ ਨੁਕਸਾਨ ਪਹੁੰਚਾਇਆ ਹੈ।

ਬੀਤੇ ਸ਼ੁੱਕਰਵਾਰ ਸਵੇਰੇ ਕਰੀਬ 8.30 ਵਜੇ ਹਾਈਡਰੋ ਪ੍ਰੋਜੈਕਟ ਦੀ ਸੁਰੰਗ ਵਿੱਚ ਪੈਨਸਟੌਕ ਫਟਣ ਕਾਰਨ ਪਾਣੀ ਦਾ ਲੀਕੇਜ ਵੱਧ ਗਿਆ ਹੈ। ਇਸ ਕਾਰਨ ਵੱਡੀ ਮਾਤਰਾ ਵਿੱਚ ਮਲਬਾ, ਵੱਡੇ ਪੱਥਰ ਅਤੇ ਪਾਣੀ ਮੁਲਤਾਨ ਦੀ ਮੰਡੀ ਵਿੱਚ ਆ ਗਿਆ। ਇਸ ਕਾਰਨ ਮੰਡੀ ਵਿੱਚ ਹੜ੍ਹ ਵਰਗੀ ਸਥਿਤੀ ਬਣ ਗਈ। 50 ਤੋਂ ਵੱਧ ਘਰ ਅਤੇ ਦੁਕਾਨਾਂ ਮਲਬੇ ਨਾਲ ਭਰ ਗਈਆਂ ਹਨ।

ਚਿੰਤਾ ਦੀ ਗੱਲ ਇਹ ਹੈ ਕਿ ਦੂਜੇ ਦਿਨ ਵੀ ਸਥਿਤੀ ਆਮ ਵਾਂਗ ਨਹੀਂ ਹੋ ਸਕੀ। ਪਿੰਡ ਵਾਸੀਆਂ ਦੀ ਉਪਜਾਊ ਜ਼ਮੀਨ ਦਾ ਵੀ ਨੁਕਸਾਨ ਹੋਇਆ ਹੈ। ਬੀਤੀ ਰਾਤ ਫਿਰ ਤੋਂ ਵੱਡੀ ਮਾਤਰਾ ਵਿੱਚ ਮਲਬਾ ਆ ਗਿਆ।

ਲੋਹਰਦੀ ਦੇ ਲਬੰਡਾਗ ਵਿਖੇ 25 ਮੈਗਾਵਾਟ ਦਾ ਹਾਈਡਰੋ ਪਾਵਰ ਪ੍ਰੋਜੈਕਟ ਬਣਾਇਆ ਗਿਆ ਹੈ। ਪਿਛਲੇ ਸਾਲ ਵੀ ਇਸ ਪ੍ਰੋਜੈਕਟ ਵਿੱਚ ਲੀਕ ਹੋ ਗਈ ਸੀ। ਲਗਾਤਾਰ ਪਾਣੀ ਦੀ ਲੀਕੇਜ ਹੋਣ ਕਾਰਨ ਇਲਾਕੇ ਦੇ ਲੋਕ ਡਰੇ ਅਤੇ ਚਿੰਤਤ ਹਨ ਅਤੇ ਉਸਾਰੀ ਕਾਰਜਾਂ ਦੀ ਗੁਣਵੱਤਾ ’ਤੇ ਸਵਾਲ ਖੜ੍ਹੇ ਕਰ ਰਹੇ ਹਨ।

ਇੱਥੇ ਸਾਲ 2003 ਵਿੱਚ 25 ਮੈਗਾਵਾਟ ਦੇ ਪ੍ਰੋਜੈਕਟ ਦਾ ਨਿਰਮਾਣ ਕੰਮ ਸ਼ੁਰੂ ਹੋਇਆ ਸੀ। ਮਾਰਚ 2024 ਵਿੱਚ ਇੱਥੇ ਬਿਜਲੀ ਉਤਪਾਦਨ ਸ਼ੁਰੂ ਹੋਇਆ ਸੀ। ਇੱਥੇ ਮੁਲਤਾਨ ਵਿੱਚ ਕਰੀਬ ਸਾਢੇ ਚਾਰ ਕਿਲੋਮੀਟਰ ਲੰਬੀ ਸੁਰੰਗ ਤਿਆਰ ਕਰਕੇ ਪਾਵਰ ਹਾਊਸ ਬਣਾਇਆ ਗਿਆ ਹੈ। ਕਈ ਥਾਵਾਂ ‘ਤੇ ਲੀਕੇਜ ਹਨ। ਸੂਬੇ ਵਿੱਚ ਪਿਛਲੇ ਤਿੰਨ-ਚਾਰ ਦਿਨਾਂ ਤੋਂ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਮੀਂਹ ਕਾਰਨ ਪ੍ਰਾਜੈਕਟ ਹੋਰ ਖਤਰਨਾਕ ਹੋ ਗਿਆ ਹੈ। ਇਹ ਪ੍ਰੋਜੈਕਟ ਬਰਸਾਤ ਦੇ ਮੌਸਮ ਵਿੱਚ ਹੋਰ ਤਬਾਹੀ ਮਚਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...